Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ

May 10, 2026 10:21 PM
Rozana Sehaj times
ਅੰਮ੍ਰਿਤਸਰ/ਤਲਵੰਡੀ ਸਾਬੋ/ਬਠਿੰਡਾ : ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 12ਵੇਂ ਮੁਖੀ ਬਾਬਾ ਚੇਤ ਸਿੰਘ ਅਤੇ 13ਵੇਂ ਮੁਖੀ ਮਰਹੂਮ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 58ਵੀਂ ਤੇ 18ਵੀਂ ਬਰਸੀ ਨੂੰ ਸਮਰਪਿਤ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ਦਸਵੀਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ ਜੋ ਅੱਜ ਭਲੀ ਭਾਂਤ ਸੰਪੂਰਨ ਹੋ ਗਏ ਹਨ। ਬਰਸੀ ਸਮਾਗਮਾਂ ਵਿੱਚ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਬਾਬਾ ਨਾਹਰ ਸਿੰਘ, ਬਾਬਾ ਨਾਗਰ ਸਿੰਘ ਹਰੀਆਂ ਬੇਲਾਂ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆ ਤੋਂ ਇਲਾਵਾ ਸਿੱਖ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਤਾਦਾਦ ਵਿੱਚ ਸਮੂਲੀਅਤ ਕਰਦਿਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਰਸੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ ਉਪਰੰਤ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਸੰਤ ਬਾਬਾ ਅਵਤਾਰ ਸਿੰਘ ਮਸਤੂਆਣਾ ਵਾਲਿਆ ਨੇ ਗੁਰਬਾਣੀ ਕੀਰਤਨ ਰਾਹੀਂ ਅਤੇ ਭਾਈ ਸੁਖਜੀਤ ਸਿੰਘ ਕਨੱਈਆ ਦੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਪ੍ਰਸਿੱਧ ਢਾਡੀ ਜਥੇਦਾਰ ਅੰਮ੍ਰਿਤਪਾਲ ਸਿੰਘ ਜੀ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਨਾਲ ਜੋੜਿਆ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਬੁੱਢਾ ਦਲ ਦੇ ਮਰਹੂਮ ਜਥੇਦਾਰਾਂ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਜਥੇਦਾਰ ਬਾਬਾ ਚੇਤ ਸਿੰਘ ਤੇ ਜਥੇਦਾਰ ਬਾਬਾ ਸੰਤਾ ਸਿੰਘ ਪੰਥ ਦੀਆਂ ਸਤਿਕਾਰਤ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਬੁੱਢਾ ਦਲ ਦੀ ਚੜਦੀਕਲ੍ਹਾ ‘ਤੇ ਵਿਕਾਸ ਲਈ ਬਹੁਤ ਕਾਰਜ ਕੀਤਾ ਅਤੇ ਜਥੇਦਾਰਾਂ ਨੇ ਪੰਥ ਦੀ ਚੜ੍ਹਦੀਕਲਾ ਲਈ ਸਾਰਥਕ ਕਾਰਜ ਕੀਤੇ। ਅਖੀਰ ਵਿਚ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਇਸ ਮੌਕੇ ਆਈਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਅਤੇ ਸਨਮਾਨ ਕਰਦਿਆਂ ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿ. ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਸਟੇਜ ਦੀ ਸੇਵਾ ਨਿਭਾਈ।
 ਇਸ ਸਮਾਗਮ ਵਿਚ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵੱਸਣ ਸਿੰਘ ਮੜੀਆਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਸਵਰਨਜੀਤ ਸਿੰਘ ਤਰਨਾਦਲ, ਬਾਬਾ ਖੜਕ ਸਿੰਘ, ਬਾਬਾ ਸੁਖਪਾਲ ਸਿੰਘ ਮਾਲਵਾ, ਬਾਬਾ ਗੁਰਵਿੰਦਰ ਸਿੰਘ ਨੰਗਲੀ, ਬਾਬਾ ਕਾਕਾ ਸਿੰਘ, ਬਾਬਾ ਤੇਜਾ ਸਿੰਘ ਮਸਤੂਆਣੇ ਵਾਲੇ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਮਲੂਕ ਸਿੰਘ ਲਾਡੀ ਅਨੰਦਪੁਰ, ਬਾਬਾ ਦਲੇਰ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਵੱਸਣ ਸਿੰਘ ਮੜੀਆਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਜਗਜੀਤ ਸਿੰਘ ਮਾਨਸਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਭਗਤ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਅਰਜਨ ਸਿੰਘ ਪਟਿਆਲਾ, ਭਾਈ ਮੇਜਰ ਸਿੰਘ ਮੁਖਤਿਆਰੇਆਮ, ਭਾਈ ਸਰਵਣ ਸਿੰਘ ਮਝੈਲ, ਭਾਈ ਹਰਪ੍ਰੀਤ ਸਿੰਘ, ਗਿ. ਜਗਤਾਰ ਸਿੰਘ, ਮੈਨੇਜਰ ਨਰਿੰਦਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ, ਬਾਬਾ ਗਗਨਦੀਪ ਸਿੰਘ ਤੋਂ ਇਲਾਵਾ ਇਲਾਕੇ ਦੀ ਸੰਗਤਾਂ ਮੌਜੂਦ ਸੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼