Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਕਾਂਗਰਸ ਸਰਕਾਰ ਕੋਟਕਪੁਰਾ ਫਾਇਰਿੰਗ ਮਾਮਲੇ ਦੀ ਐਸ ਆਈ ਟੀ ਜਾਂਚ ਦਾ ਮੁੜ ਸਿਆਸੀਕਰਨ ਕਰ ਰਹੀ ਹੈ : ਅਕਾਲੀ ਦਲ

June 22, 2021 06:07 PM
SehajTimes

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ  ਕਿਹਾ ਕਿ ਕਾਂਗਰਸ ਸਰਕਾਰ ਕੋਟਕਪੁਰਾ ਫਾੲਰਿੰਗ ਮਾਮਲੇ ਦੀ ਐਸ ਆਈ ਟੀ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਫਿਰ ਤੋਂ ਸਿਆਸੀਕਰਨ ਕਰ ਰਹੀ ਹੈ ਤੇ ਇਸੇ ਲਈ ਇਥੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ’ਤੇ ਪੁੱਛ ਗਿੱਛ ਵਾਸਤੇ ਇਕ ਅਣਅਧਿਕਾਰਤ ਬੰਦਾ ਭੇਜ ਦਿੱਤਾ।ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਦਾਰ ਬਾਦਲ ਤੋਂ ਐਸ ਆਈ ਟੀ ਵੱਲੋਂ ਪੁੱਛ ਗਿੱਛ ਕਰਨ ਤੇ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਨੂੰ ਟੀਮ ਵਿਚ ਸ਼ਾਮਲ ਕਰਨ ਤੋਂ ਸੰਕੇਤ ਮਿਲਦਾ ਹੈਕਿ ਕਾਂਗਰਸ ਸਰਕਾਰ ਸਾਰੇ ਮਾਮਲੇ ਦਾ ਸਿਆਸੀਕਰਨ ਕਰ ਰਹੀ ਹੈ। ਉਹਨਾਂ ਕਿਹਾ ਕਿ ਸੇਵਾ ਮੁਕਤ ਅਫਸਰ ਵਿਜੇ ਸਿੰਗਲਾ ਜੋ ਕਿਸੇ ਸਰਕਾਰੀ ਅਹੁਦੇ ’ਤੇ ਨਹੀਂ ਹੈ, ਨੂੰ ਐਸ ਆਈ ਟੀ ਦਾ ਮੈਂਬਰ ਬਣਾ ਦਿੱਤਾ ਗਿਆ ਤੇ ਡੀ ਜੀ ਆਈ ਸੁਰਜੀਤ ਸਿੰਘ ਨੂੰ ਟੀਮ ਵਿਚੋਂ ਬਾਹਰ ਕੱਖ ਦਿੱਤਾ ਗਿਆ। ਉਹਨਾਂ ਕਿਾ ਕਿ ਇਕ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਐਸ ਆਈ ਟੀਮ ਦਾ ਮੈਂਬਰ ਕਿਵੇਂ  ਬਣਾਇਆ ਜਾ ਸਕਦਾ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਐਸ ਆਈ ਟੀ ਮੁੱਖ ਮੰਤਰੀ ਦੇ ਸਲਾਹਕਾਰ ਬੀ ਆਈ ਐਸ ਚਹਿਲ ਸਮੇਤ ਉਹਨਾਂ ਦੀ ਕਿਚਨ ਕੈਬਨਿਟ ਦੀਆਂ ਹਦਾਇਤਾਂ ਅਨੁਸਾਰ ਕੰਮ ਕਰ ਰਹੀ ਹੈ।

ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਆਪਣੀ ਪਾਰਟੀ ਦੇ ਕਹੇ ਅਨੁਸਾਰ ਐਸ ਆਈ ਟੀ ਨਾਲ ਸਹਿਯੋਗ ਕੀਤਾ ਹੈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਤੋਂ ਧਾਰਾ 307 ਤਹਿਤ ਦਰਜ ਹੋਏ ਇਰਾਦਾ ਕਤਲ ਦੇ ਕੇਸ ਸਬੰਧੀ ਪੁੱਛ ਗਿੱਛ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕੋਟਕਪੁਰਾ ਫਾਇਰਿੰਗ ਵਿਚ ਇਕ ਵਿਅਕਤੀ ਜ਼ਖ਼ਮੀ ਹੋਇਆ ਸੀ ਤੇ ਇਹ ਫਾਇਰਿੰਗ ਐਸ ਡੀ ਐਮ ਦੇ ਹੁਕਮਾਂ ’ਤੇ ਹੋਈ ਸੀ ਜਿਸਨੇ ਗੋਲੀ ਚਲਾਉਣ ਦਾ ਹੁਕਮ ਦੇਣ ਤੋਂ ਪਹਿਲਾਂ ਲਾਠੀਚਾਰਜ ਕਰਨ ਤੇ ਜਲ ਤੋਪਾਂ ਦੀ ਵਰਤੋਂ ਕਰਨ ਵਾਸਤੇ ਕਿਹਾ ਸੀ। ਉਹਨਾਂ ਕਿਹਾ ਕਿ ਬਜਾਏ ਤਤਕਾਲੀ ਮੁੱਖ ਮੰਤਰੀ ਤੋਂ ਪੁੱਛ ਗਿੱਛ ਕਰਨ ਦੇ ਸਬੰਧਤ ਐਸ ਡੀ ਐਮ ਤੋਂ ਪੁੱਛ ਗਿੱਛ ਕੀਤੀ ਜਾਣੀ ਚਾਹੀਦੀ ਹੈ।

ਸਰਦਾਰ ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਸਰਦਾਰ ਬਾਦਲ ਵੱਲੋਂ ਫਾਇਰਿੰਗ ਘਟਨਾ ਦੀ ਪਹਿਲੀ ਰਾਤ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਨਾਲ ਫੋਨ ’ਤੇ ਕੀਤੀ ਗੱਲਬਾਤ ਬਾਰੇ ਪੁੱਛ ਕੇ ਅਦਾਲਤ ਦੀ ਮਾਣਹਾਨੀ ਕਰ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਕੇਸ ਵਿਚ ਹਾਈ ਕੋਰਟ ਨੇ ਹੁਕਮ ਕੀਤਾ ਹੈ ਕਿ ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਨੁੰ ਫੋਨ ਕਰਨਾ ਬਿਲਕੁਲ ਉਹਨਾਂ ਦਾ ਅਧਿਕਾਰ ਸੀ ਤੇ ਉਹਨਾਂ ਸਹੀ ਕੀਤਾ ਸੀ ਤਾਂ ਫਿਰ ਐਸ ਆਈ ਟੀ ਉਹਨਾਂ ਤੋਂ ਇਸ ਮਾਮਲੇ ਵਿਚ ਵਾਰ ਵਾਰ ਸਵਾਲ ਕਿਉਂ ਕਰ ਰਹੀ ਹੈ।

ਅਕਾਲੀ ਆਗੂ ਨੇ ਐਸ ਆਈ ਟੀ ਦੇ ਮੁਖੀ ਐਲ ਕੇ ਯਾਦਵ ਨੁੰ ਰਾਤੋ ਰਾਤ ਏ ਡੀ ਜੀ ਪੀ ਬਣਾਏ ਜਾਣ ’ਤੇ ਵੀ ਸਵਾਲ ਕੀਤਾ ਤੇ ਕਿਹਾ ਕਿ ਉਹਨਾਂ ਨੂੰ ਐਸ ਆਈ ਟੀ ਦਾ ਮੁਖੀ ਲਗਾਇਆ ਜਾ ਸਕੇ, ਇਸ ਵਾਸਤੇ ਤਰੱਕੀ ਦਿੱਤੀ ਗਈ ਜਦੋਂ ਕਿ ਜਾਂਚ ਵਾਸਤੇ 2 ਏ ਡੀ ਜੀ ਪੀ ਪਹਿਲਾਂ ਹੀ ਮੌਜੂਦ ਸਨ।

ਇਸ ਦੌਰਾਨ ਪ੍ਰੋ. ਚੰਦੂਮਾਜਰਾ ਤੇ ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਤੇ ਉਹਨਾਂ ਦਾ ਟੋਲਾ ਉਸਤੇ ਤਰੀਕੇ ਪੁਲਿਸ ਫੋਰਸ ਦੀ ਦੁਰਵਰਤੋਂ ਕਰ ਰਿਹਾ ਹੈ ਜਿਸ ਤਰੀਕੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਕਾਲੀ ਦਲ ’ਤੇ ਹੱਲਾ ਬੋਲਿਆ ਸੀ। ਉਹਨਾਂ ਕਿਹਾ ਕਿ ਹਾਈ ਕੋਰਟ ਨੇ ਸਾਬਕਾ ਪੁਲਿਸ ਅਫਸਰ ਨੂੰ ਜਾਅਲਸਾਜ਼ੀ ਕਰਨ ਅਤੇ ਸਿਆਸੀ ਤੌਰ ’ਤੇ ਪ੍ਰੇਰਿਤ ਤੇ ਗਲਤ ਜਾਂਚ ਕਰਨ ਦਾ ਦੋਸ਼ੀ ਠਹਿਰਾਇਆ ਸੀ। ਉਹਨਾਂ ਕਿਹਾ ਕਿ ਹਾਈ ਕੋਰਟ ਨੇ ਇਹ ਵੀ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਆਪਣੀ ਸੇਵਾ ਮੁਕਤੀ ਮਗਰੋਂ ਸਿਆਸਤ ਵਿਚ ਆਉਣ ਦਾ ਰਾਹ ਤਿਆਰ ਕਰ ਰਿਹਾ ਹੈ ਤੇ ਇਹ ਗੱਲ ਕੱਲ੍ਹ ਉਸਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਸਾਬਤ ਵੀ ਹੋ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਾਈ ਕੋਰਟ ਵੱਲੋਂ ਦੋਸ਼ੀ ਕਰਾਰ ਦੇਣ ਦ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਕੇਸ ਦਰਜ ਕਰਨ ਦੀ ਥਾਂ ਉਸਨੁੰ ਅਗਾਉਂ ਪਹਿਲਾਂ ਹੀ ਸੇਵਾ ਮੁਕਤੀ ਲੈ ਲੈਣ ਦੀ ਆਗਿਆ ਦੇ ਕੇ ਸਾਬਤ ਕੀਤਾ ਹੈ ਕਿ ਅਕਾਲੀ ਦਲ ਨੁੰ ਬਦਨਾਮ ਕਰਨ ਦੀ ਸਾਜ਼ਿਸ਼ ਵਿਚ ਆਪ ਤੇ ਕਾਂਗਰਸ ਦੋਵੇਂ ਰਲੇ ਹੋਏ ਸਨ।

ਅਕਾਲੀ ਆਗੂਆਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਬੇਅਦਬੀ ਦੇ ਦੋਸ਼ੀਆਂ ਦੀ ਸ਼ਨਾਖ਼ਤ ਕਰ ਕੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਦ੍ਰਿੜ੍ਹ ਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕੇਸਾਂ ਦੀ ਜਾਂਚ ਦੇ ਸਿਆਸੀਕਰਨ ਦਾ ਵਿਰੋਧ ਕਰੇਗਾ ਕਿਉਂਕਿ ਇਹ ਕੇਸ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ। 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ