Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

May 11, 2026 06:54 PM
Rozana Sehaj times

ਨਾਭਾ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕੀਤਾ ਅਤੇ ਕੈਦੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਨਿਰੀਖਣ ਕੀਤਾ।ਇਸ ਮੌਕੇ ਐਸ ਡੀ ਐਮ ਨਾਭਾ ਏ.ਪੀ.ਐਸ ਸੋਮਲ ਅਤੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਚੇਅਰਮੈਨ ਗੜ੍ਹੀ ਦਾ ਨਾਭਾ ਪੁੱਜਣ ‘ਤੇ ਸਵਾਗਤ ਕੀਤਾ। ਦੌਰੇ ਦੌਰਾਨ, ਚੇਅਰਮੈਨ ਗੜ੍ਹੀ ਨੇ ਜੇਲ੍ਹ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਅਤੇ ਜੇਲ੍ਹ ਵਿੱਚ ਬੰਦੀਆਂ ਨਾਲ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਦੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਜਾ ਸਕਣ। ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾ ਰਹੇ ਭੋਜਨ ਪ੍ਰਬੰਧਾਂ, ਸਿਹਤ ਸੰਭਾਲ ਸੇਵਾਵਾਂ, ਸਫਾਈ ਅਤੇ ਹੋਰ ਭਲਾਈ ਉਪਾਵਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਬੰਦੀਆਂ ਦੇ ਸੁਧਾਰ ਲਈ ਸਾਜਗਾਰ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਬੰਦੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਦਾ ਦੌਰਾ ਕਰਨਗੇ ਅਤੇ ਇਸ ਦੀ ਸ਼ੁਰੂਆਤ ਨਾਭਾ ਦੀ ਇਸ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਕੀਤੀ ਗਈ ਹੈ। ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਤੋਂ ਜੇਲ੍ਹ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਆਪਣੇ ਦੌਰੇ ਮੌਕੇ ਚੇਅਰਮੈਨ ਗੜ੍ਹੀ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜੇਲ੍ਹ ਮੈਨੂਅਲ ਦੇ ਉਪਬੰਧਾਂ ਅਨੁਸਾਰ ਕੈਦੀਆਂ ਨੂੰ ਸਾਰੀਆਂ ਸਹੂਲਤਾਂ ਅਤੇ ਕਾਨੂੰਨੀ ਅਧਿਕਾਰ ਪ੍ਰਦਾਨ ਕੀਤੇ ਜਾਣੇ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਕੈਦੀ ਦੇ ਮਾਣ ਅਤੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ। ਜੇਲ੍ਹ ਸੁਪਰਡੈਂਟ ਕਾਹਲੋਂ ਨੇ ਚੇਅਰਮੈਨ ਗੜ੍ਹੀ ਨੂੰ ਜੇਲ੍ਹ ਦੇ ਕੰਮਕਾਜ ਅਤੇ ਕੈਦੀਆਂ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਸੁਧਾਰਾਤਮਕ ਅਤੇ ਭਲਾਈ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ‘ਤੇ ਚੇਅਰਮੈਨ ਨੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਕਿਸੇ ਵੀ ਕਾਰਨ ਕਰਕੇ ਗਲਤੀ ਕੀਤੀ ਹੈ ਤਾਂ ਉਸ ਨੂੰ ਸੁਧਾਰਨ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਬਣਦੇ ਹੱਕ ਮਿਲਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਸਵੀਰ ਕੌਰ, ਤਹਿਸੀਲ ਭਲਾਈ ਅਫ਼ਸਰ ਇਨਾਇਤ ਵਾਲੀਆ ਅਤੇ ਤਹਿਸੀਲਦਾਰ ਬਲਜੀਤ ਸਿੰਘ ਵੀ ਮੌਜੂਦ ਸਨ।
***
ਫੋਟੋ ਕੈਪਸ਼ਨ -ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕਰਦੇ ਹੋਏ।

 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ