Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

May 11, 2026 07:03 PM
Rozana Sehaj times

ਚੰਡੀਗੜ੍ਹ/ਗੜ੍ਹਸ਼ੰਕਰ : ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਵੱਲੋਂ ਪਿੰਡ ਵਿੱਚ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਿਪਟੀ ਸਪੀਕਰ ਰੌੜੀ ਦਾ ਸਵਾਗਤ ਕੀਤਾ ਗਿਆ ਅਤੇ ਪਿੰਡ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ ਗਈ। ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਗਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸੁਵਿਧਾਵਾਂ ਪਿੰਡਾਂ ਵਿੱਚ ਹੀ ਪ੍ਰਾਪਤ ਹੋ ਸਕਣ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡ ਮੋਰਾਂਵਾਲੀ ਵਿੱਚ ਬਣਨ ਵਾਲੀ ਇਹ ਸੜਕ ਲੋਕਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਲੋਕਾਂ ਨੂੰ ਕਈ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ। ਸ. ਰੌੜੀ ਨੇ ਕਿਹਾ ਕਿ ਉਹ ਹਲਕਾ ਗੜ੍ਹਸ਼ੰਕਰ ਦੇ ਹਰ ਪਿੰਡ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ। ਡਿਪਟੀ ਸਪੀਕਰ ਰੌੜੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਵਾਲੀਆਂ ਨੀਤੀਆਂ ਨੂੰ ਤਰਜੀਹ ਦੇ ਰਹੀ ਹੈ ਅਤੇ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੋਣ ਦੇ ਨਾਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਡਿਪਟੀ ਸਪੀਕਰ ਸ. ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਿੱਚ ਹੋ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਅਤੇ ਇਲਾਕੇ ਦੀ ਨੁਹਾਰ ਬਦਲ ਰਹੀ ਹੈ। ਇਸ ਮੌਕੇ ਪਿੰਡ ਦੇ ਪੰਚ, ਸਰਪੰਚ, ਨੰਬਰਦਾਰ, ਇਲਾਕੇ ਦੇ ਮੋਹਤਬਰ ਵਿਅਕਤੀ, ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ