Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਕੋਚਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਪਰਾਲੇ

May 11, 2026 07:09 PM
Rozana Sehaj times
ਪਟਿਆਲਾ : ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਦਫਤਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸੂਬੇ ਭਰ ਤੋਂ ਆਏ ਸਾਈਕਲਿੰਗ ਕੋਚਾਂ ਨਾਲ ਇੱਥੇ ਸੂਰਿਆ ਕੰਪਲੈਕਸ ਸਥਿਤ ਦਫ਼ਤਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਕੋਚਾਂ ਨਾਲ ਸਿੱਧੀ ਸੰਵਾਦ ਪ੍ਰਕਿਰਿਆ ਰਾਹੀਂ ਮੈਦਾਨੀ ਪੱਧਰ ਦੀਆਂ ਚੁਣੌਤੀਆਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕਣੇ ਸੀ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼੍ਰੀ ਜਗਦੀਪ ਸਿੰਘ ਕਾਹਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਚਾਂ ਤੋਂ ਉਹਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਫੀਡਬੈਕ ਲਈ ਗਈ। ਕੋਚਾਂ ਵੱਲੋਂ ਟ੍ਰੇਨਿੰਗ ਸਹੂਲਤਾਂ, ਉਪਕਰਣਾਂ ਦੀ ਘਾਟ, ਖਿਡਾਰੀਆਂ ਲਈ ਡਾਇਟ ਅਤੇ ਟਰੈਕਾਂ ਦੀ ਸੰਭਾਲ ਸਬੰਧੀ ਮੁੱਦੇ ਉਠਾਏ ਗਏ। ਉਨ੍ਹਾਂ ਨੇ ਦੱਸਿਆ ਕਿ ਮੌਕੇ ‘ਤੇ ਹੀ ਵੱਡੀ ਗਿਣਤੀ ਵਿੱਚ ਮੁੱਦਿਆਂ ਦਾ ਹੱਲ ਕਰ ਦਿੱਤਾ ਗਿਆ, ਜਦਕਿ ਬਾਕੀ ਰਹਿੰਦੇ ਮੁੱਦਿਆਂ ਲਈ ਯੋਜਨਾਬੱਧ ਕਾਰਵਾਈ ਤਿਆਰ ਕੀਤੀ ਗਈ ਹੈ। ਇਸ ਮੌਕੇ ਸ਼੍ਰੀ ਕਾਹਲੋਂ ਨੇ ਕੋਚਾਂ ਦੀ ਭੂਮਿਕਾ ਨੂੰ ਸਾਈਕਲਿੰਗ ਖੇਡ ਦਾ ਅਧਾਰ ਦੱਸਦਿਆਂ ਕਿਹਾ ਕਿ ਕੋਚ ਹੀ ਉਹ ਸਤੰਭ ਹਨ, ਜੋ ਖਿਡਾਰੀਆਂ ਨੂੰ ਸੂਬੇ ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਲੈ ਕੇ ਜਾਂਦੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਵੱਲੋਂ ਕੋਚਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਸੂਬੇ ਵਿੱਚ ਸਾਈਕਲਿੰਗ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਕੋਚਾਂ ਨਾਲ ਇਸ ਤਰ੍ਹਾਂ ਦੀਆਂ ਸੰਵਾਦਾਤਮਕ ਮੀਟਿੰਗਾਂ ਨਿਯਮਿਤ ਅੰਤਰਾਲਾਂ ‘ਤੇ ਕਰਵਾਈਆਂ ਜਾਣਗੀਆਂ, ਤਾਂ ਜੋ ਮੈਦਾਨੀ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਹੋ ਸਕੇ ਅਤੇ ਖਿਡਾਰੀਆਂ ਦੀ ਪ੍ਰਦਰਸ਼ਨਸ਼ੀਲਤਾ ਵਿੱਚ ਨਿਰੰਤਰ ਸੁਧਾਰ ਆ ਸਕੇ। ਅੰਤ ਵਿੱਚ ਸਾਰੇ ਕੋਚਾਂ ਨੇ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਭਰੋਸਾ ਦਿੱਤਾ ਕਿ ਉਹ ਸਾਈਕਲਿੰਗ ਖੇਡ ਨੂੰ ਨਵੀਆਂ ਉੱਚਾਈਆਂ ‘ਤੇ ਲਿਜਾਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ।
 
 

Have something to say? Post your comment