Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਅੰਮ੍ਰਿਤਸਰ ਵਿੱਚ ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਤ ਸਮਾਜ” ਮੁਹਿੰਮ ਦੀ ਸ਼ੁਰੂਆਤ

May 11, 2026 07:35 PM
Rozana Sehaj times

ਅੰਮ੍ਰਿਤਸਰ : ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲੇ ਦੇ ਸਮਾਈਲ ਪ੍ਰੋਜੈਕਟ ਤਹਿਤ “ਭੀਖ ਤੋਂ  ਸਿੱਖਿਆ ਵੱਲ” ਨਾਮਕ ਵਿਸ਼ੇਸ਼ ਪੁਨਰਵਾਸ ਅਤੇ ਜਾਗਰੂਕਤਾ ਮੁਹਿੰਮ ਅੰਮ੍ਰਿਤਸਰ ਵਿੱਚ ਮਾਣਯੋਗ ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਰੁਪਿੰਦਰਪਾਲ ਸਿੰਘ, ਅੰਮ੍ਰਿਤਸਰ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾ ਉਮੀਦ ਦੇ ਸਹਿਯੋਗ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਵਕ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਭੀਖ ਮੰਗਣ ਵਿੱਚ ਸ਼ਾਮਲ ਵਿਅਕਤੀਆਂ ਦਾ ਸਰਵੇ ਕੀਤਾ ਗਿਆ ਅਤੇ ਉਨ੍ਹਾਂ ਦੇ ਪੁਨਰਵਾਸ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਗੋਲ ਬਾਗ ਸਥਿਤ ਸ਼ੈਲਟਰ ਹੋਮ ਨੂੰ ਚਾਲੂ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਭੀਖ ਮੰਗਣ ਵਾਲੇ ਵਿਅਕਤੀਆਂ ਨੂੰ ਰਹਿਣ ਲਈ ਥਾਂ, ਭੋਜਨ, ਸਿਹਤ ਸਹਾਇਤਾ, ਕਾਊਂਸਲਿੰਗ ਅਤੇ ਪੁਨਰਵਾਸ ਸੇਵਾਵਾਂ ਪ੍ਰਦਾਨ ਕਰਨਾ ਹੈ। ਸ਼ੈਲਟਰ ਹੋਮ ਵਿੱਚ ਪ੍ਰਾਰਥਨਾ ਸੈਸ਼ਨ, ਯੋਗਾ, ਮਨੋਰੰਜਕ ਗਤੀਵਿਧੀਆਂ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਗੀਆਂ ਦਿਨਚਰੀਆ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ, ਤਾਂ ਜੋ ਲਾਭਪਾਤਰੀਆਂ ਨੂੰ ਸਨਮਾਨ ਨਾਲ ਮੁੜ ਸਮਾਜ ਨਾਲ ਜੋੜਿਆ ਜਾ ਸਕੇ। ਪ੍ਰਸ਼ਾਸਨ ਅਤੇ ਕਾਰਜਾਨਵਿਤ ਕਰਨ ਵਾਲੀਆਂ ਏਜੰਸੀਆਂ ਦੁਆਰਾ ਪੁਨਰਵਾਸਿਤ ਵਿਅਕਤੀਆਂ ਨੂੰ ਅੰਮ੍ਰਿਤਸਰ ਵਿੱਚ ਚੱਲ ਰਹੇ ਵੱਖ-ਵੱਖ ਸਕਿਲ ਡਿਵੈਲਪਮੈਂਟ ਕੇਂਦਰਾਂ ਰਾਹੀਂ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਲਈ ਵੀ ਯਤਨ ਕੀਤੇ ਜਾਣਗੇ। ਇਸ ਤੋਂ ਇਲਾਵਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਪੈਰਾ ਲੀਗਲ ਵਲੰਟੀਅਰਾਂ ਰਾਹੀਂ ਕਾਨੂੰਨੀ ਜਾਗਰੂਕਤਾ ਅਤੇ ਕਾਊਂਸਲਿੰਗ ਕੈਂਪ ਲਗਾਏ ਜਾਣਗੇ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ, ਪੁਨਰਵਾਸ ਯੋਜਨਾਵਾਂ ਅਤੇ ਭਲਾਈ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਮਾਣਯੋਗ ਐਡੀਸ਼ਨਲ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੀਵੇਂਸ਼ਨ ਆਫ ਬੈਗਰੀ ਐਕਟ, 1971 ਤਹਿਤ ਪਹਿਲੀ ਵਾਰ ਭੀਖ ਮੰਗਣ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਪਹਿਲਾਂ ਕਾਊਂਸਲਿੰਗ, ਪ੍ਰੇਰਿਤ ਅਤੇ ਪੁਨਰਵਾਸ ਵੱਲ ਮਾਰਗਦਰਸ਼ਿਤ ਕੀਤਾ ਜਾਵੇਗਾ। ਪਰੰਤੂ ਜੇਕਰ ਜਾਗਰੂਕਤਾ ਅਤੇ ਪੁਨਰਵਾਸ ਯਤਨਾਂ ਦੇ ਬਾਵਜੂਦ ਉਹ ਭੀਖ ਮੰਗਣ ਦੀ ਗਤੀਵਿਧੀ ਜਾਰੀ ਰੱਖਦੇ ਹਨ ਤਾਂ ਐਕਟ ਦੇ ਪ੍ਰਾਵਧਾਨਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾ ਉਮੀਦ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਸਾਂਝੇ ਯਤਨਾਂ ਦੀ ਵੀ ਸਰਾਹਨਾ ਕੀਤੀ, ਜੋ ਅੰਮ੍ਰਿਤਸਰ ਨੂੰ ਭੀਖ ਮੰਗਣ ਤੋਂ ਮੁਕਤ ਸ਼ਹਿਰ ਬਣਾਉਣ ਲਈ ਮਿਲਜੁਲ ਕੇ ਕੰਮ ਕਰ ਰਹੇ ਹਨ। ਇਹ ਮੁਹਿੰਮ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਵਿੱਚ ਸਨਮਾਨ ਅਤੇ ਆਤਮਨਿਰਭਰਤਾ ਦੀ ਭਾਵਨਾ ਨੂੰ ਮੁੜ ਸਥਾਪਿਤ ਕਰਨ ਵੱਲ ਇਕ ਸੰਵੇਦਨਸ਼ੀਲ ਅਤੇ ਪੁਨਰਵਾਸ ਕੇਂਦਰਿਤ ਕਦਮ ਹੈ। ਹੋਰ ਜਾਣਕਾਰੀ ਲਈ ਪ੍ਰੋਜੈਕਟ ਮੈਨੇਜਰ ਮਿਸ ਅਨੁਰਾਧਾ ਨਾਲ 8544984020 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Majha

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ - ਡਿਪਟੀ ਕਮਿਸ਼ਨਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

ਰਾਸ਼ਟਰੀ ਕੈਡੇਟ ਕੋਰ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਉਦਯੋਗਿਕ ਸਿਖਲਾਈ ਸੰਸਥਾ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ

ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ