Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

May 11, 2026 07:48 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਸਿਹਤ ਯੋਨਾ ਤਹਿਤ ਨਕਦ-ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ ਗਈ ਹੈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਹਾਂ-ਪੱਖੀ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪਨਸਪ ਦੇ ਚੇਅਰਮੈਨ ਅਤੇ ਨੌਜਵਾਨ ਆਗੂ ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਸਿਹਤ ਯੋਜਨਾ ਤਹਿਤ ਕੁੱਲ 5,054 ਦਿਲ ਸੰਬੰਧੀ ਸਰਜਰੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 5,000 ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜੀਓਪਲਾਸਟੀ (ਪੀ ਟੀ ਸੀ ਏ ) ਪ੍ਰਕਿਰਿਆਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਡਾਇਗਨੋਸਟਿਕ ਐਂਜੀਓਗ੍ਰਾਮ ਵੀ ਸ਼ਾਮਲ ਹਨ, ਜਦਕਿ 54 ਮਾਮਲਿਆਂ ਵਿੱਚ ਪੈਰੀਫ਼ਰਲ ਐਂਜੀਓਪਲਾਸਟੀ ਕੀਤੀ ਗਈ ਹੈ। ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ ਅਤੇ ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ ਸਿਰ ਇਹ ਐਮਰਜੈਂਸੀ  ਇਲਾਜ ਮੁਹੱਈਆ ਕਰਵਾ ਰਹੀਆਂ ਹਨ। ਚੇਅਰਮੈਨ ਬਰਾੜ ਨੇ ਕਿਹਾ ਕਿ ਹਾਰਟ ਅਟੈਕ ਸਿਰਫ਼ ਡਾਕਟਰੀ ਐਮਰਜੈਂਸੀ ਦੀ ਸਥਿਤੀ ਹੀ ਨਹੀਂ ਹੁੰਦੀ ਸਗੋਂ ਇਹ ਪਰਿਵਾਰਾਂ ਤੇ ਆਰਥਿਕ ਬੋਝ ਵੀ ਪਾਉਂਦਾ ਹੈ। ਪਹਿਲੋਂ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ, ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਹਸਪਤਾਲ ਤੋਂ ਮਨਜ਼ੂਰੀ ਲੈਣ ਵਿੱਚ ਪਰਿਵਾਰਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ। ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਕਾਰਡ ਸਿਸਟਮ ਦੇ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਐਮਰਜੈਂਸੀ ਐਂਜੀਓਪਲਾਸਟੀ ਦੀ ਪ੍ਰਕਿਰਿਆ, ਇਲਾਜ ਤੋਂ ਪਹਿਲਾਂ ਭੁਗਤਾਨ ਵਿੱਚ ਹੋਣ ਵਾਲੀ ਦੇਰੀ ਤੋਂ ਬਿਨਾਂ, ਤੇਜ਼ੀ ਨਾਲ ਪੂਰੀ ਕੀਤੀ ਜਾ ਰਹੀ ਹੈ। ਇਹ ਬਦਲਾਅ ਖ਼ਾਸ ਤੌਰ ‘ਤੇ ‘ਗੋਲਡਨ ਆਵਰ’  ਅਰਥਾਤ ਹਾਰਟ ਅਟੈਕ ਤੋਂ ਬਾਅਦ ਦੇ ਪਹਿਲੇ 60 ਮਿੰਟਾਂ  ਦੌਰਾਨ ਕੀਮਤੀ ਜਾਨਾਂ ਬਚਾਉਣ ਵਿੱਚ ਨਿਰਣਾਇਕ ਸਿੱਧ ਹੋ ਰਿਹਾ ਹੈ। ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਇਨ੍ਹਾਂ ਇਲਾਜਾਂ ਦੀ ਕੁੱਲ ਲਾਗਤ ਲਗਭਗ 49.6 ਕਰੋੜ ਰੁਪਏ ਰਹੀ, ਜਿਸ ਵਿੱਚ ਪੀਟੀਸੀਏ ਪ੍ਰਕਿਰਿਆਵਾਂ, ਗਿਣਤੀ ਅਤੇ ਕੁੱਲ ਖ਼ਰਚ ਦੋਹਾਂ ਮਾਮਲਿਆਂ ਵਿੱਚ ਹੀ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਹੁਣ ਵੱਧ ਮਰੀਜ਼ ਉਹਨਾਂ ਸਥਿਤੀਆਂ ਵਿੱਚੋਂ ਵੀ ਬਚ ਰਹੇ ਹਨ, ਜੋ ਪਹਿਲਾਂ ਲਗਭਗ ਜਾਨਲੇਵਾ ਮੰਨੀਆਂ ਜਾਂਦੀਆਂ ਸਨ। ਅਜਿਹੇ ਨਾਜ਼ੁਕ ਸਮੇਂ ਵਿੱਚ ਸਿਹਤ ਕਾਰਡ ਸਿਸਟਮ ਕਾਰਨ ਇਲਾਜ ਦੀ ਤੇਜ਼ੀ ਹੀ ਰਾਜ ਦੀ ਜੀਵਨ-ਰੱਖਿਅਕ ਬਣ ਰਹੀ ਹੈ।

Have something to say? Post your comment

 

More in Majha

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਵਿੱਚ ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਤ ਸਮਾਜ” ਮੁਹਿੰਮ ਦੀ ਸ਼ੁਰੂਆਤ

ਰਾਸ਼ਟਰੀ ਕੈਡੇਟ ਕੋਰ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਉਦਯੋਗਿਕ ਸਿਖਲਾਈ ਸੰਸਥਾ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ

ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ

ਖ਼ਾਲਸਾ ਕਾਲਜ ਨਰਸਿੰਗ ਵਿਖੇ ਕਾਨਵੋਕੇਸ਼ਨ ਦੌਰਾਨ 120 ਡਿਗਰੀਆਂ ਕੀਤੀਆਂ ਤਕਸੀਮ