Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ - ਡਿਪਟੀ ਕਮਿਸ਼ਨਰ

May 11, 2026 08:04 PM
Rozana Sehaj times

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੋ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਆਲਮੀ ਤਪਸ਼ ਵਧਣ ਨਾਲ ਹੋ ਰਹੀਆਂ ਮੌਸਮੀ ਤਬਦੀਲੀਆਂ ਦੇ ਪ੍ਰਤੀਕੂਲ ਪ੍ਰਭਾਵ ਪਿਛਲੇ ਸਾਲਾਂ ਦੌਰਾਨ ਫਸਲਾਂ ਦੀ ਕਾਸ਼ਤ ਉੱਪਰ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲ ਰਹੇ ਹਨ, ਜਿਸ ਦੇ ਨਤੀਜੇ ਵਜੋਂ ਬੇੇਮੌਸਮੀ ਬਰਸਾਤਾਂ ਨਾਲ ਅਚਨਚੇਤ ਹੜ੍ਹ ਆ ਰਹੇ ਹਨ ਅਤੇ ਦਿਨ ਦਾ ਤਾਪਮਾਨ ਵਧਣ ਕਾਰਨ ਸੋਕੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਖੇਤੀ ਮਾਹਿਰਾਂ ਅਨੁਸਾਰ ਮੌਸਮੀ ਤਬਦੀਲੀਆਂ ਕਾਰਨ ਫਸਲਾਂ ਨੂੰ ਲੱਗਣ ਵਾਲੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਵਿੱਚ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਪਵੇਗੀ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਨਾਲ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ।

Have something to say? Post your comment

 

More in Majha

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

ਅੰਮ੍ਰਿਤਸਰ ਵਿੱਚ ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਤ ਸਮਾਜ” ਮੁਹਿੰਮ ਦੀ ਸ਼ੁਰੂਆਤ

ਰਾਸ਼ਟਰੀ ਕੈਡੇਟ ਕੋਰ ਦਾ 10-ਦਿਨਾਂ ਸੰਯੁਕਤ ਸਾਲਾਨਾ ਸਿਖਲਾਈ ਕੈਂਪ ਉਦਯੋਗਿਕ ਸਿਖਲਾਈ ਸੰਸਥਾ ਰਾਮਤੀਰਥ ਵਿਖੇ ਆਯੋਜਿਤ ਕੀਤਾ ਗਿਆ

ਬੁੱਢਾ ਦਲ ਦੇ ਜਥੇਦਾਰ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਬਰਸੀ ਸਮਾਗਮ ਸੰਪੂਰਨ

ਨਿਊ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮਿਲੇ ਇਲਾਕਾ ਵਾਸੀ, ਜਲਦ ਹੱਲ ਦਾ ਮਿਲਿਆ ਭਰੋਸਾ

ਲੰਗਰ ਸ੍ਰੀ ਗੁਰੂ ਰਾਦਮਾਸ ਜੀ ਤੋਂ ਬਾਬਾ ਅਟੱਲ ਰਾਇ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਕੀਰਨ ਅਤੇ ਸੁੰਦਰੀਕਰਨ ਦੀ ਸੇਵਾ ਆਰੰਭ