Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

May 11, 2026 08:32 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਬਾਜ਼ੀ ਮਾਰੀ ਹੈ। ਦਸਵੀਂ ਜਮਾਤ ਦੇ ਇਮਤਿਹਾਨ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 26,443 ਹਾਜ਼ਰ ਵਿਦਿਆਰਥੀਆਂ ਵਿੱਚੋਂ 26,022 ਵਿਦਿਆਰਥੀ ਪਾਸ ਹੋਏ ਹਨ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.41 ਰਹੀ ਹੈ, ਜੋ ਕਿ ਸਾਰੇ ਪੰਜਾਬ ਵਿੱਚੋਂ ਪਹਿਲੇ ਸਥਾਨ `ਤੇ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਸ਼ਾਨਦਾਰ ਉਪਲਬਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਦੂਰਦਰਸ਼ੀ ਸੋਚ ਅਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਪ੍ਰਭਾਵਸ਼ਾਲੀ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਸਫਲਤਾ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਯੋਗ ਅਗਵਾਈ, ਲਗਾਤਾਰ ਮਾਰਗਦਰਸ਼ਨ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਦੇ ਸਹਿਯੋਗ ਅਤੇ ਪ੍ਰੇਰਣਾ ਸਦਕਾ ਜ਼ਿਲ੍ਹਾ ਅੰਮ੍ਰਿਤਸਰ ਨੇ ਸਿੱਖਿਆ ਖੇਤਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਾਜੇਸ਼ ਖੰਨਾ ਨੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਸਾਰੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਸਿੱਖਿਆ ਦੇ ਹਰ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਸਾਰਥਕ ਇਸਤੇਮਾਲ ਕਰਦਿਆਂ ਭਵਿੱਖ ਵਿੱਚ ਵੀ ਜ਼ਿਲ੍ਹਾ ਅੰਮ੍ਰਿਤਸਰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਹਾਸਲ ਕਰਦਾ ਰਹੇਗਾ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ