ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਦੱਸਿਆ ਕਿ ਮਿਤੀ 13-05-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਹੈਪੀ ਯੂਥ ਫਾਉਂਡੇਸ਼ਨ, ਇੰਡੀਅਨ ਸਕਿਉਰਿਟੀ ਢੋਲੇਵਾਲ ਵੱਲੋਂ ਟੀਚਰਜ, ਸਕਿਉਰਿਟੀ ਗਾਰਡਜ, ਸਿਵਲ ਸੁਪਰਵਾਈਜਰ, ਐਕਸਮੈਨ ਸੁਪਰਵਾਈਜਰ, ਗਨੰਮੈਨਜ ਆਦਿ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ ਟੀਚਰ ਦੀ ਅਸਾਮੀ ਲਈ ਫਿਜਕਸ, ਕਮਿਸਟਰੀ, ਬਾਇਓਲਜੀ, ਮੈਖ, ਇੰਗਲਿਸ਼ ਵਿੱਚ ਮਾਸਟਰ ਡਿਗਰੀ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਇੰਡੀਅਨ ਸਕਿਉਰਿਟੀ ਢੋਲੇਵਾਲ ਵੱਲੋਂ ਪ੍ਰਾਰਥੀਆਂ ਨੂੰ 16500 ਤੋਂ ਲੈ ਕੇ 26500 ਤੱਕ ਸੈਲਰੀ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:30 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।