Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

May 11, 2026 08:49 PM
Rozana Sehaj times

ਚੰਡੀਗੜ੍ਹ  : ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ। ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ 'ਤੇ ਅਪਲੋਡ ਕੀਤੇ ਜਾਣਗੇ। ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ ਜਿਹਨਾਂ ਵਿੱਚ 18,98,990 ਪੁਰਸ਼, 17,73,716 ਮਹਿਲਾ ਅਤੇ 226 ਹੋਰ ਵੋਟਰ ਸ਼ਾਮਲ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਵੱਲੋਂ ਨਿਰਧਾਰਤ ਖਰਚ ਸੀਮਾ 4,00,000 ਰੁਪਏ ਹੈ ਜਦਕਿ ਨਗਰ ਕੌਂਸਲਾਂ ਦੇ ਵਰਗ I ਲਈ 3,60,000  ਰੁਪਏ, ਵਰਗ II ਲਈ 2,30,000 ਰੁਪਏ, ਵਰਗ III ਲਈ 2,00,000  ਰੁਪਏ ਅਤੇ ਨਗਰ ਪੰਚਾਇਤ ਲਈ 1,40,000 ਰੁਪਏ ਨਿਰਧਾਰਤ ਕੀਤੀ ਗਈ ਹੈ। ਚੋਣ ਡਿਊਟੀ 'ਤੇ ਲਗਭਗ 36,000 ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਜ਼ਿਲ੍ਹੇ ਵਿੱਚ ਆਈਏਐਸ/ਪੀਸੀਐਸ ਅਧਿਕਾਰੀਆਂ ਨੂੰ ਅਬਜ਼ਰਬਰ ਵਜੋਂ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਸੁਚੱਜੇ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਦੀ ਸਮੁੱਚੀ ਨਿਗਰਾਨੀ ਹੇਠ ਜ਼ਿਲ੍ਹਾ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ