Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

May 11, 2026 09:01 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈਕੇ 11 ਮਈ ਤੋਂ ਪੰਜਾਬ ਦੇ 10 ਜ਼ਿਲਿਆਂ ਅੰਦਰ ਬੈਂਕਾਂ ਨੂੰ ਜਿੰਦਰਾ ਮਾਰ ਕੇ ਪੱਕੇ ਧਰਨੇ ਸ਼ੁਰੂ ਕਰਨ ਦੇ ਕੀਤੇ ਐਲਾਨ ਤਹਿਤ ਸੋਮਵਾਰ ਨੂੰ ਬੀਕੇਯੂ ਏਕਤਾ ਸਿੱਧੂਪੁਰ ਨੇ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਅੱਗੇ ਜ਼ਿਲਾ ਪੱਧਰੀ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ ਬੈਂਕ ਅੱਗੇ ਧਰਨਾ ਸ਼ੁਰੂ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸਟੇਜ ਤੋਂ ਬੈਂਕ ਮੁਲਾਜ਼ਮਾਂ ਨੂੰ 12 ਵਜੇ ਤੱਕ ਬੈਂਕ ਬੰਦ ਕਰਕੇ ਬਾਹਰ ਆਉਣ ਦਾ ਅਲਟੀਮੇਟਮ ਦਿੱਤਾ ਗਿਆ ਤਾਂ ਬੈਂਕ ਮੈਨੇਜਰ ਵੱਲੋਂ ਆਗੂਆਂ ਨਾਲ ਗੱਲਬਾਤ ਉਪਰੰਤ ਸਾਰੇ ਮੁਲਾਜ਼ਮਾਂ ਨੂੰ ਬੈਂਕ ਤੋਂ ਬਾਹਰ ਕਰਕੇ ਖੁਦ ਹੀ ਬੈਂਕ ਨੂੰ ਤਾਲੇ ਲਗਵਾ ਦਿੱਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੋ ਕਿ ਸਹਿਕਾਰਤਾ ਵਿਭਾਗ ਦੇ ਮੁਖੀ ਹਨ ਖੇਤੀਬਾੜੀ ਵਿਕਾਸ ਬੈਂਕ ਵੀ ਉਨਾਂ ਦੇ ਅਧੀਨ ਹਨ। ਇਨਾਂ ਬੈਂਕਾਂ ਵੱਲੋਂ ਕਿਸਾਨਾਂ ਤੋਂ ਪੈਸੇ ਭਰਵਾ ਕੇ ਅਤੇ ਕਿਸਾਨ ਨੂੰ ਕਲੀਅਰ ਸਰਟੀਫਿਕੇਟ ਦੇਣ ਤੋਂ ਬਾਅਦ ਉਸੇ ਕਿਸਾਨ ਦੀ ਜਮੀਨ ਦੀ ਕੁਰਕੀ ਕਰਨ ਲਈ ਧੋਖਾਧੜੀ ਕਰਦੇ ਹੋਏ ਕਿਸਾਨ ਤੋਂ ਲਏ ਗਏ ਖਾਲੀ ਚੈੱਕ ਅਦਾਲਤ ਵਿੱਚ ਲਗਾ ਕੇ ਕਿਸਾਨਾਂ ਨੂੰ ਜੇਲ੍ਹਾਂ ਚ ਭੇਜਣ ਅਤੇ ਜ਼ਮੀਨਾਂ ਹੜੱਪਣ ਦੀਆਂ ਸ਼ਾਜਿਸ਼ਾਂ ਘੜੀਆਂ ਜਾਂਦੀਆਂ ਹਨ ਅਤੇ ਇਸੇ ਲੈਂਡ ਮਾਰਗੇਜ ਬੈਂਕ ਵੱਲੋਂ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੂੰ ਇਸੇ ਤਰ੍ਹਾਂ ਪੈਸੇ ਭਰਵਾਉਣ ਤੋਂ ਬਾਅਦ ਵੀ ਤੰਗ ਪ੍ਰੇਸ਼ਾਨ ਕਰਕੇ ਖੁਦਕੁਸ਼ੀ ਕਰ ਲਈ ਮਜਬੂਰ ਕਰ ਦਿੱਤਾ ਗਿਆ ਸੀ। ਉਨਾਂ ਦੱਸਿਆ ਕਿ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ ਵਾਸਤੇ ਪਿਛਲੀ 30 ਮਾਰਚ ਤੋਂ ਲੈਂਡ ਮਾਰਗੇਜ ਬੈਂਕ ਫਰੀਦਕੋਟ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ, ਪਿੰਡ ਹਰੀ ਨੌ ਦੇ ਸਕੇ ਭਰਾਵਾਂ ਅਤੇ ਪੰਜਾਬ ਭਰ ਦੇ ਲੈਂਡ ਮਾਰਗੇਜ ਬੈਂਕ ਦੀਆਂ ਧੋਖਾਧੜੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ ਅਤੇ ਬੈਂਕ ਵੱਲੋਂ ਲਏ ਗਏ ਖਾਲੀ ਚੈੱਕ ਕਿਸਾਨਾਂ ਨੂੰ ਵਾਪਸ ਕਰਵਾਉਣ ਲਈ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਅੱਜ ਤੋਂ 10 ਜ਼ਿਲਿਆਂ ਵਿੱਚ ਲੈਂਡ ਮਾਰਗੇਜ ਬੈਂਕ ਦੀਆਂ ਬ੍ਰਾਂਚਾਂ ਨੂੰ ਬੰਦ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ ਹੈ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਇਹ ਧਰਨਾ ਮੰਗਾਂ ਪੂਰੀਆਂ ਕਰਨ ਤੱਕ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਇਸ ਮੌਕੇ ਕੇਵਲ ਸਿੰਘ ਜਵੰਧਾ, ਕਰਮਜੀਤ ਸਿੰਘ ਬਾਲਦ ਕਲਾਂ, ਜਸਵੰਤ ਸਿੰਘ ਛਾਹੜ, ਜਤਿੰਦਰ ਸਿੰਘ ਜਲੂਰ, ਕਸ਼ਮੀਰ ਸਿੰਘ ਉਗਰਾਹਾਂ, ਕਰਮ ਸਿੰਘ ਨਮੋਲ, ਮਨਜੀਤ ਸਿੰਘ ਖਾਈ, ਮਨਪ੍ਰੀਤ ਸਿੰਘ ਗਾਗਾ, ਮਦਨ ਮਹਿਲਾਂ, ਹਰਜਿੰਦਰ ਮਹਿਲਾਂ, ਦਲੇਲ ਸਿੰਘ ਚੱਠਾ, ਗੁਰਨੈਬ ਸਿੰਘ ਜਵੰਧਾ, ਦੇਵ ਖਡਿਆਲ, ਗੁਰਚਰਨ ਨਮੋਲ, ਭਗਵੰਤ ਮੈਦੇਵਾਸ, ਨਾਹਰ ਸਿੰਘ ਸ਼ਾਹਪੁਰ, ਅਮਨਦੀਪ ਸ਼ੇਰੋਂ, ਤੇਜਾ ਸਿੰਘ ਕਪਿਆਲ, ਗੁਰਵਿੰਦਰ ਸਿੰਘ ਛਾਹੜ, ਸੁਬੇਗ ਸਿੰਘ ਤੁਰੀ, ਤਰਸੇਮ ਸਿੰਘ ਅਕਬਰਪੁਰ, ਗੁਰਚਰਨ ਸਿੰਘ ਲਹਿਲ ਕਲਾਂ, ਅਵਤਾਰ ਸਿੰਘ ਰਾਮਪੁਰਾ, ਮੇਜਰ ਸਿੰਘ ਸੁਰਜਣ ਭੈਣੀ, ਪਰਸ ਰਾਮ, ਬਲਵੀਰ ਰੋੜੇਵਾਲਾ, ਭੋਲਾ ਲਹਿਲ ਕਲਾਂ, ਸ਼ੰਮੀ ਖਾਈ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Have something to say? Post your comment