Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼

May 11, 2026 09:13 PM
Rozana Sehaj times
ਅੰਮ੍ਰਿਤਸਰ : ਅੱਜ ਮਿਤੀ ੨੫ ਵੈਸਾਖ ਨਾਨਕਸ਼ਾਹੀ ਸੰਮਤ ੫੫੮ ਮੁਤਾਬਕ 0੮ ਮਈ ੨੦੨੬ ਨੂੰ ਪੰਜਾਬ ਸਰਕਾਰ ਵੱਲੋਂ ਮਿਤੀ ੧੩ ਅਪ੍ਰੈਲ ੨੦੨੬ ਨੂੰ ਪੰਜਾਬ ਵਿਧਾਨ ਸਭਾ ਅੰਦਰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, ੨੦੨੬’ ਪਾਸ ਕੀਤੇ ਜਾਣ ਅਤੇ ਇਸ ਸਬੰਧੀ ਸਿੱਖ ਸੰਗਤ, ਪੰਥਕ ਸੰਸਥਾਵਾਂ ਤੇ ਵਿਦਵਾਨਾਂ, ਕਾਨੂੰਨੀ ਮਾਹਰਾਂ ਆਦਿ ਵੱਲੋਂ ਪ੍ਰਗਟਾਏ ਗਏ ਖ਼ਦਸ਼ਿਆਂ ਤੇ ਇਤਰਾਜ਼ਾਂ ਉੱਤੇ ਵਿਚਾਰ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਨਮੁਖ ਪੇਸ਼ ਹੋਏ। ਇਸ ਕਾਨੂੰਨੀ ਸੋਧ ਨੂੰ ਪਾਸ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਨੁਮਾਇੰਦਾ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਣਬੁੱਝ ਕੇ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਸਰਕਾਰ ਨੇ ਇਸ ਕਾਨੂੰਨੀ ਸੋਧ ਦਾ ਖਰੜਾ ਇਸ ਨੂੰ ਪਾਸ ਕਰਨ ਤੋਂ ਪਹਿਲਾਂ ਜਨਤਕ ਰੂਪ ਵਿੱਚ ਜਾਰੀ ਨਹੀਂ ਕੀਤਾ ਅਤੇ ਨਾ ਹੀ ਸਿੱਖ ਸੰਗਤ ਦੇ ਇਤਰਾਜ਼ ਮੰਗੇ ਗਏ, ਜੋ ਕਿ ਕਿਸੇ ਵੀ ਵਿਧਾਨ ਨੂੰ ਪਾਸ ਕਰਨ ਦੇ ਮੂਲ ਸਿਧਾਂਤ ਦੀ ਵੱਡੀ ਉਲੰਘਣਾ ਹੈ। ਇਸ ਕਾਨੂੰਨੀ ਸੋਧ ਬਾਰੇ ਸਤਿਕਾਰਤ ਪੰਥਕ ਸਖ਼ਸ਼ੀਅਤਾਂ, ਸਿੱਖ ਸੰਗਤ, ਪੰਥਕ ਵਿਦਵਾਨਾਂ, ਕਾਨੂੰਨੀ ਮਾਹਰਾਂ, ਸਿੰਘ ਸਭਾਵਾਂ, ਗ੍ਰੰਥੀ ਤੇ ਪਾਠੀ ਸਿੰਘਾਂ, ਪ੍ਰਚਾਰਕਾਂ, ਵਿਚਾਰਵਾਨਾਂ ਆਦਿ ਸੇਵਾਦਾਰ ਧਿਰਾਂ ਵੱਲੋਂ ਬਹੁਤ ਹੀ ਗੰਭੀਰ ਖਦਸ਼ੇ ਅਤੇ ਇਤਰਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਪੁੱਜੇ ਹਨ। ਕਾਨੂੰਨੀ ਸੋਧ ਵਿੱਚ ਕੁਝ ਅਤਿ ਇਤਰਾਜ਼ਯੋਗ ਮੱਦਾਂ ਅਜਿਹੀਆਂ ਪਾ ਦਿੱਤੀਆਂ ਗਈਆਂ ਹਨ ਜਿਨ੍ਹਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਸਿੱਖ ਭਾਵਨਾਵਾਂ, ਸਰੋਕਾਰਾਂ ਤੇ ਸਿੱਖਾਂ ਦੀ ਅੰਦਰੂਨੀ ਪ੍ਰਬੰਧਕੀ ਪ੍ਰਣਾਲੀ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਗਤ, ਸਿੰਘ ਸਭਾਵਾਂ, ਗ੍ਰੰਥੀ ਤੇ ਪਾਠੀ ਸਿੰਘਾਂ, ਪ੍ਰਚਾਰਕਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਦਿ ਸੇਵਾਦਾਰ ਧਿਰਾਂ ਨੂੰ ਹੀ ਕਾਨੂੰਨੀ ਦਾਇਰੇ ਵਿੱਚ ਦੋਸ਼ੀਆਂ ਦੀ ਤਰ੍ਹਾਂ ਬੰਨ੍ਹਿਆ ਗਿਆ ਹੈ, ਜੋ ਕਿ ਧਾਰਮਿਕ ਅਜ਼ਾਦੀ ਵਿਰੁੱਧ ਵੱਡੀ ਸੰਵਿਧਾਨਕ ਉਲੰਘਣਾ ਅਤੇ ਸਿੱਖ ਧਾਰਮਿਕ ਮਾਮਲਿਆਂ ਅੰਦਰ ਸਰਕਾਰ ਦਾ ਸਿੱਧਾ ਦਖ਼ਲ ਹੈ। ਖ਼ਾਲਸਾ ਪੰਥ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਸਰਕਾਰ ਵੱਲੋਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਖ਼ਾਲਸਾ ਪੰਥ ਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦਮੁਖਤਿਆਰੀ ਨੂੰ ਇਸ ਕਾਨੂੰਨੀ ਸੋਧ ਰਾਹੀਂ ਆਪਣੇ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉੱਥੇ ਹੀ ਗੁਰੂ ਖ਼ਾਲਸਾ ਪੰਥ ਜਿਸ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਕਰਦਾ ਹੈ ਉਸ ਦੇ ਅਧਿਕਾਰ ਖੇਤਰ ਵਿੱਚ ਸਿੱਧਾ ਦਖ਼ਲ ਦਿੱਤਾ ਗਿਆ ਹੈ।
 ਕਾਨੂੰਨੀ ਸੋਧ ਵਿੱਚ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਸਜ਼ਾ ਦੇਣ ਲਈ ਕਾਨੂੰਨ ਭਾਵੇਂ ਕਿਤਨਾ ਵੀ ਸਖ਼ਤ ਹੋਵੇ, ਇਸ ਉੱਤੇ ਕੋਈ ਇਤਰਾਜ਼ ਨਹੀਂ ਹੈ। ਪਰੰਤੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਦੇਸ਼ ਅਨੁਸਾਰ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨੀ ਦਾਇਰੇ ਵਿੱਚ ਨਹੀਂ ਲਿਆਇਆ ਜਾ ਸਕਦਾ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿੱਖ ਰਹਿਤ ਮਰਯਾਦਾ ਅਨੁਸਾਰ ਪੰਥਕ ਰਹਿਣੀ ਦੇ ਭਾਗ ੪ (ਚਾਰ) ਵਿੱਚ ‘ਗੁਰਮਤਾ ਕਰਨ ਦੀ ਵਿਧੀ’ ਤਹਿਤ ਸਪੱਸ਼ਟ ਤੌਰ ਉੱਤੇ ਦਰਜ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਦਵੀ ਅਤੇ ਬੀੜ ਦੀ ਨਿਰੋਲਤਾ ਸਬੰਧੀ ਗੁਰਮਤਾ ਕਰਨ ਦਾ ਅਧਿਕਾਰ ਕੇਵਲ ਗੁਰੂ ਪੰਥ ਦੇ ਚੁਣੇ ਹੋਏ ਸ਼੍ਰੋਮਣੀ ਜਥੇ ਜਾਂ ਗੁਰੂ ਪੰਥ ਦੇ ਪ੍ਰਤੀਨਿਧ ਇਕੱਠ ਨੂੰ ਹੀ ਹੈ, ਕਿਸੇ ਸਰਕਾਰ ਨੂੰ ਨਹੀਂ।
 ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਕੋਲ ਕਾਨੂੰਨੀ ਸੋਧ ਸਬੰਧੀ ਮੱਦ-ਦਰ-ਮੱਦ ਇਤਰਾਜ਼ ਭੇਜੇ ਜਾ ਰਹੇ ਹਨ। ਸ. ਕੁਲਤਾਰ ਸਿੰਘ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ੧੫ (ਪੰਦਰਾਂ) ਦਿਨਾਂ ਦੇ ਵਿੱਚ-ਵਿੱਚ ਇਨ੍ਹਾਂ ਇਤਰਾਜ਼ਾਂ ਅਨੁਸਾਰ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਇਤਰਾਜ਼ਯੋਗ ਮੱਦਾਂ ਨੂੰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚੋਂ ਹਟਾਇਆ ਜਾਵੇ। ਜਦੋਂ ਤੱਕ ਇਹ ਇਤਰਾਜ਼ਯੋਗ ਮੱਦਾਂ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਇਸ ਕਾਨੂੰਨੀ ਸੋਧ ਦੀ ਅਗਲੇਰੀ ਕਾਰਵਾਈ ਉੱਤੇ ਮੁਕੰਮਲ ਰੋਕ ਲਗਾਈ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ ਸਰਕਾਰ ਨੂੰ ਸਿੱਖ ਕਾਨੂੰਨੀ ਮਾਹਰਾਂ ਅਤੇ ਜੱਜਾਂ ਦੀ ਇੱਕ ਟੀਮ ਦੇਵੇਗਾ ਜਿਸ ਰਾਹੀਂ ਸਰਕਾਰ ਇਸ ਕਾਨੂੰਨੀ ਸੋਧ ਬਾਰੇ ਸਿੱਖਾਂ ਨਾਲ ਸਹਿਮਤੀ ਬਣਾ ਸਕਦੀ ਹੈ।ਜੇਕਰ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਹੁੰਦੀ ਹੈ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ