Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

May 11, 2026 09:37 PM
Rozana Sehaj times
ਕੋਟਕਪੂਰਾ : ਹਰਲੀਨ ਸ਼ਰਮਾ ਨੇ ਸਿੱਖਿਆ ਦੇ ਸ਼ੋਹਬੇ ’ਚ ਵਿਲੱਖਣ ਪੈੜਾਂ ਸਿਰਜ ਦਿੱਤੀਆਂ ਹਨ। ਹੋਣਹਾਰ ਧੀਆਂ-ਧਿਆਣੀਆਂ ਦੇ ਮਾਣ ’ਚ ਵੀ ਵਾਧਾ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ’ਚ 99.38 ਫੀਸਦੀ ਅੰਕਾਂ ਨਾਲ ਹਰਲੀਨ ਦਾ ਨਾਂਅ ਸੂਚੀ ’ਚ ਸਭ ਤੋਂ ਸਿਖ਼ਰ ’ਤੇ ਸ਼ੁਮਾਰ ਹੋਇਆ ਹੈ। ਉਸ ਨੇ 650 ਅੰਕਾਂ ’ਚੋਂ 646 ਅੰਕ ਹਾਸਿਲ ਕੀਤੇ।ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ’ਚ ਤਾਲੀਮ ਹਾਸਿਲ ਕਰ ਰਹੀ ਹਰਲੀਨ ਸ਼ਰਮਾ ਪਿੰਡ ਚੈਨਾ ’ਚ ਰਹਿੰਦੀ ਹੈ। ਇਹ ਪਿੰਡ ਜੈਤੋ ਤੋਂ ਕਰੀਬ ਛੇ ਕਿਲੋਮੀਟਰ ਦੂਰੀ ’ਤੇ ਹੈ। ਮਿਹਨਤਕਸ਼ ਪਰਿਵਾਰ ’ਚ ਜਨਮੀ ਹਰਲੀਨ ਦਾ ਪਿਤਾ ਜਸਵਿੰਦਰ ਕੁਮਾਰ ਸ਼ਰਮਾ ਕਿਸਾਨ ਹੈ ਅਤੇ ਉਸ ਦੇ ਮਾਤਾ ਰੇਣੂੰ ਬਾਲਾ ਘਰੇਲੂ ਇਸਤਰੀ ਹਨ। ਪਰਿਵਾਰ ’ਚ ਹਰਲੀਨ ਦਾ ਛੋਟਾ ਭਰਾ ਰਹਿਮਤ ਸ਼ਰਮਾ ਵੀ ਹੈ, ਜੋ ਛੇਵੀਂ ਜਮਾਤ ’ਚ ਹੈ। ਦੋਵੇਂ ਭੈਣ-ਭਰਾ ਇੱਕੋ ਸਕੂਲ ’ਚ ਪੜ੍ਹਦੇ ਹਨ। ਹਰਲੀਨ ਦੇ ਪਿਤਾ ਜਸਵਿੰਦਰ ਸ਼ਰਮਾ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਉਹ ਖੁਦ ਮੈਟਰਿਕ ਤੱਕ ਅਤੇ ਉਨ੍ਹਾਂ ਦੀ ਪਤਨੀ ਸਿਰਫ ਅੱਠਵੀਂ ਜਮਾਤ ਤੱਕ ਪੜ੍ਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਅਜਿਹੇ ਹਾਲਾਤਾਂ ਦੇ ਬਾਵਜੂਦ ਉਨ੍ਹਾਂ ਦੀ ਬੇਟੀ ਤੜਕੇ ਚਾਰ ਵਜੇ ਉੱਠ ਕੇ ਸਕੂਲ ਜਾਣ ਤੱਕ ਪੜ੍ਹਦੀ ਸੀ ਅਤੇ ਰਾਤ ਨੂੰ ਵੀ ਪੜ੍ਹਦਿਆਂ-ਪੜ੍ਹਦਿਆਂ ਉਸ ਨੂੰ ਗਿਆਰਾਂ ਵੱਜ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਪੜ੍ਹਾਈ ’ਚ ਹਰਲੀਨ ਬਹੁਤ ਹੁਸ਼ਿਆਰ ਹੈ ਅਤੇ ਉਸ ਨੇ ਪ੍ਰੀਖ਼ਿਆ ਤੋਂ ਤਕਰੀਬਨ ਚਾਰ ਕੁ ਮਹੀਨੇ ਹੀ ਟਿਊਸ਼ਨ ਰੱਖੀ ਸੀ। ਹਰਲੀਨ ਦਾ ਕਹਿਣਾ ਸੀ ਕਿ ਪੜ੍ਹਾਈ ਕਰਨ ਲਈ ਮਾਪਿਆਂ ਵੱਲੋਂ ਉਸ ਨੂੰ ਹਮੇਸ਼ਾ ਪ੍ਰੇਰਣਾ ਅਤੇ ਉਤਸ਼ਾਹ ਮਿਲਦਾ ਰਿਹਾ ਹੈੈ। ਭਵਿੱਖ ਬਾਰੇ ਪੁੱਛੇ ਜਾਣ ’ਤੇ ਉਸ ਨੇ ਕਿਹਾ “ਮਾਪਿਆਂ ਦਾ ਸੁਪਨਾ ਮੇਰੇ ਜੱਜ ਬਣਨ ਦਾ ਹੈ ਅਤੇ ਉਸ ਸੁਪਨੇ ਨੂੰ ਸਾਕਾਰ ਕਰਨ ਲਈ ਮੈਂ ਪੂਰੀ ਵਾਹ ਲਾ ਦੇਵਾਂਗੀ।”
ਇਸ ਦੌਰਾਨ ਹਰਲੀਨ ਦੇ ਸਕੂਲ ਦੀ ਪ੍ਰਿੰਸੀਪਲ ਕੁਸਮ ਕਾਲੜਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਪਵਨ ਗੋਇਲ, ਮਦਨ ਗੋਇਲ, ਰਾਕੇਸ਼ ਰੋਮਾਣਾ ਆਦਿ ਨੇ ਇਸ ਫ਼ਖ਼ਰੀਆ ਪ੍ਰਾਪਤੀ ਦਾ ਸਿਹਰਾ ਹਰਲੀਨ, ਸਕੂਲ ਦੇ ਮਿਹਨਤੀ ਸਟਾਫ਼ ਅਤੇ ਮਾਪਿਆਂ ਨੂੰ ਦਿੰਦਿਆਂ ਸਭਨਾਂ ਨੂੰ ਮੁਬਾਰਕਬਾਦ ਪੇਸ਼ ਕੀਤੀ। ਉਧਰ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਵੀ ਇਸ ਮਾਣਮੱਤੇ ਹਾਸਿਲ ਦੇ ਲਈ ਹਰਲੀਨ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।
ਗੌਰਤਲਬ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ’ਚ ਇਸੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਤਮੰਨਾ ਪਰਜਾਪਤੀ ਨੇ 100 ਫੀਸਦੀ ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾਂ ਸਥਾਨ ਹਾਸਿਲ ਕੀਤਾ ਸੀ।

Have something to say? Post your comment

 

More in Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਸਫ਼ਾਈ ਕਾਮਿਆਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ