Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

May 11, 2026 09:39 PM
Rozana Sehaj times
ਸੰਗਰੂਰ  : ਪੰਜਾਬ ਸਰਕਾਰ ਵੱਲੋਂ 'ਮੇਰੀ ਰਸੋਈ ਸਕੀਮ' ਤਹਿਤ ਧੂਰੀ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਅਧੀਨ ਜਿਨ੍ਹਾਂ ਪਰਿਵਾਰਾਂ ਦੇ ਰਾਸ਼ਨ ਕਾਰਡ ਬਣੇ ਹੋਏ ਹਨ, ਉਨ੍ਹਾਂ ਨੂੰ ਇੱਕ-ਇੱਕ ਰਾਸ਼ਨ ਕਿੱਟ ਦਿੱਤੀ ਜਾ ਰਹੀ ਹੈ। ਉਨ੍ਹਾਂ ਸਾਰੇ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਬੰਧਤ ਡੀਪੂ ਤੋਂ ਆਪਣੀ ਰਾਸ਼ਨ ਕਿੱਟ ਪ੍ਰਾਪਤ ਕਰਨ। ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਤੋਂ ਵੀ ਵੱਧ ਲੋਕ ਪੱਖੀ ਯੋਜਨਾਵਾਂ ਲਾਗੂ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਮਾਜ ਦੇ ਹਰੇਕ ਵਰਗ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਇਸ ਲਈ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਦਾ ਖਰਚ ਘਟੇਗਾ ਅਤੇ ਲੋੜਵੰਦ ਲੋਕਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਹੋਵੇਗੀ।
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ