Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

May 11, 2026 09:48 PM
Rozana Sehaj times
ਸੰਗਰੂਰ  : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸੰਗਰੂਰ ਅਨੁਪ੍ਰੀਆ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਬੜੇ ਉਤਸ਼ਾਹ ਅਤੇ ਸਰਗਰਮ ਭਾਗੀਦਾਰੀ ਨਾਲ ਮਨਾਇਆ ਗਿਆ।ਇਸ ਦੌਰਾਨ 0 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਵੱਖ-ਵੱਖ ਰੁਚਿਕਰ, ਮਨੋਰੰਜਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਰਾਹੀਂ ਬੱਚਿਆਂ ਦੇ ਬੌਧਿਕ, ਮਾਨਸਿਕ ਅਤੇ ਰਚਨਾਤਮਕ ਵਿਕਾਸ ਨੂੰ ਪ੍ਰੋਤਸਾਹਿਤ ਕੀਤਾ ਗਿਆ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਪੱਤਿਆਂ, ਰੰਗਾਂ, ਕਾਗਜ਼ ਦੇ ਟੁਕੜਿਆਂ ਅਤੇ ਹੋਰ ਸਿੱਖਣ ਸਮੱਗਰੀ ਦੀ ਵਰਤੋਂ ਕਰਕੇ ਖੇਡ-ਅਧਾਰਿਤ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਗਿਆ। ਬੱਚਿਆਂ ਨੂੰ ਖੇਡ-ਖੇਡ ਵਿੱਚ ਰੰਗਾਂ ਨਾਲ ਆਕ੍ਰਿਤੀਆਂ ਤਿਆਰ ਕਰਵਾਈਆਂ ਗਈਆਂ ਅਤੇ ਕਾਗਜ਼ ਦੇ ਵੱਖ-ਵੱਖ ਟੁਕੜਿਆਂ ਨਾਲ ਰਚਨਾਤਮਕ ਕਿਰਿਆਵਾਂ ਕਰਵਾਈਆਂ ਗਈਆਂ, ਜਿਸ ਵਿੱਚ ਬੱਚਿਆਂ ਨੇ ਬਹੁਤ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਸਿੱਖਣ ਸਮਰੱਥਾ, ਸਾਂਝੀ ਭਾਗੀਦਾਰੀ ਅਤੇ ਸਿਰਜਣਾਤਮਕ ਯੋਗਤਾਵਾਂ ਵਿੱਚ ਵਾਧਾ ਹੋਇਆ। ਇਸ ਮੌਕੇ ਕੇਂਦਰਾਂ ਵਿੱਚ ਬੱਚਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਮਾਪਿਆਂ ਨੇ ਵੀ ਬੜੇ ਉਤਸ਼ਾਹ ਨਾਲ ਹਾਜ਼ਰੀ ਭਰਦਿਆਂ ਵਿਭਾਗ ਦੀ ਇਸ ਪਹਿਲ ਦੀ ਸਰਾਹਨਾ ਕੀਤੀ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ