Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

May 11, 2026 09:53 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈਕਅੱਪ ਜ਼ਰੂਰੀ ਹਨ ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤਰੀਕ ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈੇ। ਸਿਹਤ ਅਧਿਕਾਰੀਆਂ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਗਰਭਵਤੀ ਔਰਤਾਂ ਨੂੰ ਰਿਫ਼ਰੈਸ਼ਮੈਂਟ ਵੀ ਦਿਤੀ ਗਈ।

Have something to say? Post your comment

 

More in Chandigarh

ਮਿਉਂਸੀਪਲ ਕਮੇਟੀ ਵਿੱਚ ਮਮਤਾ ਦਿਵਸ ਮਨਾਇਆ ਗਿਆ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ