Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਹੈਪੇਟਾਈਟਸ ਬੀ ਦੇ ਮੁਫ਼ਤ ਇਲਾਜ ਅਤੇ ਜਾਂਚ ਦੀ ਸ਼ੁਰੂਆਤ

June 22, 2021 06:40 PM
SehajTimes
ਚੰਡੀਗੜ੍ਹ/ਐਸ.ਏ.ਐਸ.ਨਗਰ : ਇਕ ਹੋਰ ਮਾਣਮੱਤੀ ਪ੍ਰਾਪਤੀ ਹਾਸਲ ਕਰਦਿਆਂ, ਪੰਜਾਬ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੈਪੇਟਾਈਟਸ ਬੀ ਦੀ ਮੁਫ਼ਤ ਟੈਸਟਿੰਗ ਅਤੇ ਇਲਾਜ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਇਸ ਪਹਿਲਕਦਮੀ ਦੇ ਸੂਬਾ ਪੱਧਰੀ ਉਦਘਾਟਨ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੇ ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਐਂਟੀ ਰੀਟਰੋਵਾਇਰਲ ਟਰੀਟਮੈਂਟ (ਏ.ਆਰ.ਟੀ.), ਓਰਲ ਸਬਸਟੀਚਿਊਸ਼ਨ ਥੈਰੇਪੀ (ਓ.ਐਸ.ਟੀ.) ਕੇਂਦਰਾਂ ਵਿੱਚ ਹੈਪੇਟਾਈਟਸ ਬੀ ਸਕ੍ਰੀਨਿੰਗ ਟੈਸਟ ਦੀ ਸ਼ੁਰੂਆਤ ਕੀਤੀ ਹੈ। ਇਸ ਤੋਂ ਇਲਾਵਾ, ਪਛੜੇ ਵਰਗਾਂ ਦੀ ਭਲਾਈ ਲਈ ਹੈਪੇਟਾਈਟਸ ਬੀ ਵਾਇਰਲ ਲੋਡ ਟੈਸਟਿੰਗ ਦੀ ਸਹੂਲਤ 27 ਸੈਂਟਰਾਂ ਵਿੱਚ ਮੁਫ਼ਤ ਦਿੱਤੀ ਜਾਵੇਗੀ। ਸੂਬੇ ਦੇ ਸਿਹਤ ਵਿਭਾਗ ਵੱਲੋਂ ਓਨਕੁਐਸਟ ਲੈਬਾਰਟੀ ਦੇ ਨਾਲ ਰੇਟ ਸਬੰਧੀ ਇਕਰਾਰਨਾਮਾ ਕੀਤਾ ਗਿਆ ਹੈ ਜਿਸ ਤਹਿਤ ਉਨ੍ਹਾਂ ਨੇ ਹਰੇਕ ਜ਼ਿਲ੍ਹਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਨੂੰ ਇਕ ਲੈਬਾਰਟਰੀ ਟੈਕਨੀਸ਼ੀਅਨ ਪ੍ਰਦਾਨ ਕੀਤੀ ਹੈ। ਇਨ੍ਹਾਂ ਸੰਸਥਾਵਾਂ ਵਿੱਚ ਮਰੀਜ਼ ਦੇ ਹੈਪੇਟਾਈਟਸ ਬੀ ਦੇ ਨਮੂਨੇ ਮੁਫ਼ਤ ਲਏ ਜਾਣਗੇ ਜਦੋਂ ਕਿ ਸਰਕਾਰ ਵੱਲੋਂ ਟੈਸਟ ਦੀ ਲਾਗਤ 851 ਰੁਪਏ ਦੀ ਦਰ ਨਾਲ ਲੈਬ ਨੂੰ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਦੱਸਿਆ ਕਿ ਹੈਪੇਟਾਈਟਸ ਬੀ ਦਾ ਇਲਾਜ ਲੰਬਾ ਅਤੇ ਮਹਿੰਗਾ ਹੈ ਪਰ ਸੂਬਾ ਸਰਕਾਰ ਸਬੰਧਤ ਲੋਕਾਂ ਨੂੰ ਦਵਾਈ ਮੁਫ਼ਤ ਪ੍ਰਦਾਨ ਕਰੇਗੀ। ਇੱਥੋਂ ਤੱਕ ਕਿ ਪੀਜੀਆਈ ਵਿਚ ਇਲਾਜ ਅਧੀਨ ਹੈਪੇਟਾਈਟਸ ਬੀ ਪਾਜੀਟਿਵ ਪੰਜਾਬ ਦੇ ਮਰੀਜ਼ਾਂ ਨੂੰ ਵੀ ਮੁਫ਼ਤ ਦਵਾਈ ਦਿੱਤੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਇਸ ਸਬੰਧੀ ਪੀਜੀਆਈ ਵਿਚ ਇਕ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਅਤੇ ਉਸ ਨੂੰ ਲੋੜੀਂਦੀ ਦਵਾਈਆਂ ਦਾ ਭੰਡਾਰ ਸੌਂਪ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਐੱਚਆਈਵੀ ਤੋਂ ਸੰਕਰਮਿਤ ਸਾਰੇ ਮਰੀਜ਼, ਓਐਸਟੀ ਸੈਂਟਰਾਂ ਵਿੱਚ ਇਲਾਜ ਅਧੀਨ ਵਿਅਕਤੀਆਂ ਅਤੇ ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦੇ ਟੈਸਟ ਦੀ ਸਹੂਲਤ ਮੁਫ਼ਤ ਦਿੱਤੀ ਜਾਵੇਗੀ। ਕਿਸੇ ਵੀ ਰੈਪਿਡ ਟੈਸਟ ਪਾਜ਼ੀਟਿਵ ਤੋਂ ਬਾਅਦ ਮੁਫ਼ਤ ਵਾਇਰਲ ਲੋਡ ਟੈਸਟ ਹੋਵੇਗਾ।
ਹੈਪੇਟਾਈਟਸ ਬੀ ਅਤੇ ਹੈਪੇਟਾਈਟਸ ਸੀ ਦਾ ਇਲਾਜ ਕਰਨ ਵਾਲੇ ਪੰਜਾਬ ਦੇ ਸਾਰੇ ਮੈਡੀਕਲ ਮਾਹਰਾਂ ਅਤੇ ਡਾਕਟਰਾਂ ਨੂੰ ਡਾ. ਵਰਿੰਦਰ ਸਿੰਘ ਪ੍ਰੋਫੈਸਰ ਅਤੇ ਹੈਡ ਹੈਪੇਟੋਲੋਜੀ ਵਿਭਾਗ ਪੀਜੀਆਈ ਵੱਲੋਂ ਸਿਖਲਾਈ ਦਿੱਤੀ ਗਈ ਹੈ ਅਤੇ ਭਵਿੱਖ ਵਿੱਚ ਹੋਰ ਸਿਖਲਾਈ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਲਗਭਗ ਪੰਜ ਸਾਲ ਪਹਿਲਾਂ ਹੈਪੇਟਾਈਟਸ ਸੀ ਦਾ ਮੁਫ਼ਤ ਟੈਸਟ ਅਤੇ ਇਲਾਜ ਸ਼ੁਰੂ ਕੀਤਾ ਸੀ। ਹੈਪੇਟਾਈਟਸ ਸੀ ਦੇ ਇਲਾਜ ਕੇਂਦਰਾਂ ਦੀ ਗਿਣਤੀ 25 ਤੋਂ ਵਧਾ ਕੇ 66 ਕਰ ਦਿੱਤੀ ਗਈ ਹੈ। ਹੁਣ ਤਕ ਪੰਜਾਬ ਵਿਚ ਤਕਰੀਬਨ 96,000 ਮਰੀਜ਼ਾਂ ਦਾ ਹੈਪੇਟਾਈਟਸ ਸੀ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੇ ਇਲਾਜ ਦਰ 93 ਫ਼ੀਸਦੀ ਹੈ। ਕੋਵਿਡ ਮਹਾਂਮਾਰੀ ਦੌਰਾਨ ਵੀ ਹੈਪੇਟਾਈਟਸ ਸੀ ਦਾ ਇਲਾਜ ਜਾਰੀ ਰੱਖਿਆ ਗਿਆ ਸੀ। ਸਾਲ 2020 ਵਿਚ, ਤਕਰੀਬਨ 12000 ਮਰੀਜ਼ਾਂ ਦਾ ਹੈਪੇਟਾਈਟਸ ਸੀ ਦਾ ਇਲਾਜ ਕੀਤਾ ਗਿਆ ਅਤੇ ਮਈ 2021 ਤਕ ਤਕਰੀਬਨ 4900 ਮਰੀਜ਼ਾਂ ਦਾ ਇਲਾਜ ਕੀਤਾ ਗਿਆ।
ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਦੇ ਸਬੰਧ ਵਿੱਚ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਸੰਸਥਾਵਾਂ ਵਿੱਚ ਬੈੱਡ ਦੀ ਗਿਣਤੀ ਅਤੇ ਬੁਨਿਆਦੀ ਢਾਂਚੇ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਹਸਪਤਾਲਾਂ ਵਿੱਚ ਪੀਐਸਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ ਅਤੇ ਚੁਣੌਤੀ ਦਾ ਸਾਹਮਣਾ ਕਰਨ ਲਈ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਨਿਰੰਤਰ ਭਰਤੀ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ 620 ਨਵੇਂ ਮੈਡੀਕਲ ਅਫਸਰਾਂ ਦੀ ਭਰਤੀ ਪ੍ਰਗਤੀ ਅਧੀਨ ਹੈ। । 
ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ, ਕੋਵਿਡ ਟੀਕਾਕਰਨ ਲਈ ਪੂਰਜ਼ੋਰ ਯਤਨ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ ਲਗਭਗ 61 ਲੱਖ ਲੋਕਾਂ ਨੂੰ ਕੋਵਿਡ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਪੇਂਡੂ ਖੇਤਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਅਤੇ ਟੈਸਟਿੰਗ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਨੇ ਲੋਕਾਂ ਨੂੰ ਸੁਰੱਖਿਆ ਘਟਾਉਣ ਪ੍ਰਤੀ ਚੇਤਾਵਨੀ ਦਿੱਤੀ ਅਤੇ ਕੋਵਿਡ-19 ਸੁਰੱਖਿਆ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ।
---------
 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ