Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ 

May 12, 2026 04:18 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈਕੇ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰਕੇ ਸ਼ੁਰੂ ਕੀਤਾ ਪੱਕਾ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ । ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੂੰ ਬਣਦੇ ਪੈਸੇ ਭਰਵਾਉਣ ਤੋਂ ਬਾਅਦ ਵੀ ਤੰਗ ਪ੍ਰੇਸ਼ਾਨ ਕਰਕੇ ਖੁਦਕੁਸ਼ੀ ਕਰ ਲਈ ਮਜਬੂਰ ਕਰ ਦਿੱਤਾ ਗਿਆ ਸੀ ਅਤੇ ਉਨਾਂ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ ਵਾਸਤੇ ਪਿਛਲੀ 30 ਮਾਰਚ ਤੋਂ ਲੈਂਡ ਮਾਰਗੇਜ਼ ਬੈਂਕ ਫਰੀਦਕੋਟ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪਿੰਡ ਹਰੀ ਨੌ ਦੇ ਸਕੇ ਭਰਾਵਾਂ ਅਤੇ ਪੰਜਾਬ ਭਰ ਦੇ ਲੈਂਡ ਮਾਰਗੇਜ਼ ਬੈਂਕ ਦੀਆਂ ਕਥਿਤ ਧੋਖਾਧੜੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਅਤੇ ਬੈਂਕ ਵੱਲੋਂ ਪੂਰੇ ਪੰਜਾਬ ਅੰਦਰ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਕਿਸਾਨਾਂ ਨੂੰ ਵਾਪਸ ਕਰਵਾਉਣ ਲਈ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ 10 ਜ਼ਿਲਿਆਂ ਚ ਲੈਂਡ ਮਾਰਗੇਜ਼ ਬੈਂਕ ਦੀਆਂ ਬ੍ਰਾਂਚਾਂ ਨੂੰ ਬੰਦ ਕਰਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ ਅਤੇ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਬੈਂਕ ਨਾਲ ਸੰਬੰਧਿਤ ਬੀਕੇਯੂ ਏਕਤਾ ਸਿੱਧੂਪੁਰ ਦੀਆਂ ਸਾਰੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ। ਇਸ ਮੌਕੇ ਕੇਵਲ ਸਿੰਘ ਜਵੰਧਾ, ਕਰਮਜੀਤ ਸਿੰਘ ਬਾਲਦ ਕਲਾਂ, ਜਸਵੰਤ ਸਿੰਘ ਛਾਹੜ, ਹਰੀ ਸਿੰਘ ਚੱਠਾ, ਕਾਲਾ ਸਿੰਘ ਜਵੰਧਾਂ, ਦੇਵ ਸਿੰਘ ਖਡਿਆਲ, ਸਾਧਾ ਸਿੰਘ ਨਮੋਲ, ਦਰਸ਼ਨ ਸਿੰਘ ਗੰਢੂਆਂ, ਕਰਮਜੀਤ ਸਿੰਘ ਗੰਢੂਆਂ, ਭਗਵੰਤ ਸਿੰਘ ਮੈਦੇਵਾਸ, ਗੁਰਵਿੰਦਰ ਸਿੰਘ ਛਾਹੜ, ਸੁਬੇਗ ਸਿੰਘ ਤੁਰੀ, ਹਰੀ ਸਿੰਘ ਅਕਬਰਪੁਰ, ਮਲਕੀਤ ਸਿੰਘ ਬਾਲਦ ਕਲਾਂ, ਦਰਸ਼ਨ ਸਿੰਘ ਖੋਖਰ ਕਲਾਂ, ਜਰਨੈਲ ਸਿੰਘ ਖੋਖਰ ਕਲਾਂ, ਮੇਜਰ ਸਿੰਘ ਸੁਰਜਨ ਭੈਣੀ, ਗੁਰਚਰਨ ਸਿੰਘ ਲਹਿਲ ਕਲਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Have something to say? Post your comment

 

More in Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ