Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹੀਨਾਵਾਰ ਪੁਸਤਕ ਬੈਠਕ ਆਯੋਜਤ

May 12, 2026 06:39 PM
Rozana Sehaj times

ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਮਹੀਨਾਵਾਰ ਪੁਸਤਕ ਬੈਠਕ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਪੜ੍ਹੀਆਂ ਪੁਸਤਕਾਂ ਬਾਰੇ ਚਰਚਾ ਕੀਤੀ ਗਈ। ਇਸ ਬੈਠਕ ’ਚ ਸ੍ਰੋਮਣੀ ਬਾਲ ਸਾਹਿਤਕਾਰ ਕਮਲਜੀਤ ਨੀਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਸ. ਨੀਲੋਂ ਦਾ ਸਵਾਗਤ ਕਰਦਿਆ ਕਿਹਾ ਕਿ ਬਾਲ ਸਾਹਿਤ ਹਰੇਕ ਸਮਾਜ ਦੀ ਨਵੀਂ ਪੀੜ੍ਹੀ ਨੂੰ ਕਿਤਾਬਾਂ ਨਾਲ ਜੋੜਨ ਲਈ ਪਹਿਲਾ ਕਦਮ ਹੈ। ਪੰਜਾਬੀਆਂ ਦੀਆਂ ਕਈ ਪੀੜ੍ਹੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਕਮਲਜੀਤ ਨੀਲੋਂ ਦਾ ਵੱਡਮੁੱਲਾ ਯੋਗਦਾਨ ਹੈ। ਉਨ੍ਹਾਂ ਨੇ ਜਿੱਥੇ ਆਪਣੀਆਂ ਰਚਨਾਵਾਂ ਨੂੰ ਕਿਤਾਬੀ ਰੂਪ ’ਚ ਬੱਚਿਆਂ ਦੇ ਰੂਬਰੂ ਕੀਤਾ ਉੱਥੇ ਗਾ ਕੇ ਵੀ ਬੱਚਿਆਂ ਦਾ ਸਿਹਤਮੰਦ ਮਨੋਰੰਜਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਬਾਲ ਸਾਹਿਤ ਮੁਹਈਆ ਕਰਵਾਇਆ ਜਾਵੇ। ਸ. ਕਮਲਜੀਤ ਨੀਲੋਂ ਨੇ ਆਪਣੇ ਸਾਹਿਤਕ ਸਫ਼ਰ ਦੇ ਆਰੰਭ ਬਾਰੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਮਰਹੂਮ ਕੁਲਵੰਤ ਨੀਲੋਂ ਜੋ ਖ਼ੁਦ ਸ਼ਾਇਰ ਸਨ, ਨੇ ਸਾਹਿਤ ਨਾਲ ਜੋੜਿਆ। ਫਿਰ ਉਹ ਆਪਣੇ ਪਿਤਾ ਦੀ ਉਂਗਲ ਫੜ੍ਹਕੇ ਬਾਲ ਸਭਾਵਾਂ ’ਚ ਗਾਉਣ ਲੱਗੇ। ਸਾਹਿਤ ਪੜ੍ਹਨ ’ਚੋਂ ਹੀ ਉਨ੍ਹਾਂ ਨੂੰ ਲਿਖਣ ਦੀ ਚੇਟਕ ਲੱਗੀ ਅਤੇ ਫਿਰ ਆਪਣੀ ਬਾਲ ਲਿਖਤਾਂ ਨੂੰ ਬੱਚਿਆਂ ਦੀਆਂ ਅਵਾਜ਼ਾਂ ’ਚ ਹੀ ਗਾਉਣਾ ਸ਼ੁਰੂ ਕੀਤਾ ਜਿਸ ਨੂੰ ਹਰ ਵਰਗ ਦੇ ਸਰੋਤਿਆਂ ਨੇ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਾ ਬਹੁਤ ਤਾਕਤਵਰ ਹੁੰਦਾ ਹੈ, ਉਸ ਦੇ ਜਨਮ ਨਾਲ ਹੀ ਬਹੁਤ ਸਾਰੇ ਨਵੇਂ ਰਿਸ਼ਤੇ ਪੈਦਾ ਹੋ ਜਾਂਦੇ ਹਨ। ਇਸ ਕਰਕੇ ਇਨ੍ਹਾਂ ਰਿਸ਼ਤਿਆਂ ਨਾਲ ਜੋੜਕੇ ਰੱਖਣ ਲਈ ਬੱਚਿਆਂ ਨੂੰ ਸ਼ਬਦ ਗਿਆਨ ਦੇਣਾ ਬਹੁਤ ਜ਼ਰੂਰੀ ਹੈ। ਸ. ਨੀਲੋਂ ਨੇ ਆਪਣੇ ਵੱਖ-ਵੱਖ ਗੀਤਾਂ ਦੀ ਸਾਰਥਕਤਾ ਦੱਸੀ ਤੇ ਨਾਲੋਂ ਨਾਲ ਸੰਗੀਤਕ ਧੁਨਾਂ ਨਾਲ ਗੀਤ ਗਾ ਕੇ ਸਰੋਤਿਆਂ ਦਾ ਮਨ ਮੋਹ ਲਿਆ। ਉਨ੍ਹਾਂ ਆਪਣੇ ਚਰਚਿਤ ਗੀਤ ‘ਮਾਣੋ ਬਿੱਲੀ ਆਈ ਐ.., ਤੋਂ ਇਲਾਵਾ ‘ਮੰਨ ਲੈ ਦੁਆਵਾਂ ਰੱਬਾ..’, ‘ਖੇਡਾਂ ਖਿਡਾਵੇ ਦਾਦੀ..’, ‘ਬਚਪਨ ਕੀ ਤਿਤਲੀਆਂ’, ‘ਪੁੱਤ ਪ੍ਰਦੇਸੀਆ ਕਦ ਪਾਏਗਾ ਫੇਰਾ’, ‘ਨੂੰਹ ਸੱਸ ਦਾ ਮੁਕਾਬਲਾ’ ਤੇ ‘ਚੰਗਾ ਪਿਆਰਿਓ ਆਪਾਂ ਫੇਰ ਮਿਲਾਂਗੇ’ ਨਾਲ ਸਮਾਗਮ ਨੂੰ ਸੰਗੀਤਕ ਬਣਾ ਦਿੱਤਾ। ‘ਬਿੱਲੀ ਬੋਲੀ ਮਿਆਊਂ’ ਗੀਤ ਰਾਹੀਂ ਭਾਸ਼ਾ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਵਿਭਾਗ ਵੱਲੋਂ ਪੁਸਤਕਾਂ ਦੇ ਸੈੱਟ ਤੇ ਵਿਭਾਗੀ ਸ਼ਾਲ ਨਾਲ ਕਮਲਜੀਤ ਨੀਲੋਂ ਦਾ ਸਨਮਾਨ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਅੰਤ ਵਿੱਚ ਖੋਜ ਅਫ਼ਸਰ ਡਾ. ਸੰਤੋਖ ਸਿੰਘ ਨੇ ਕਾਵਿਕ ਅੰਦਾਜ਼ ’ਚ ਸ. ਨੀਲੋਂ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਆਲੋਕ ਚਾਵਲਾ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਤੇਜਿੰਦਰ ਸਿੰਘ ਗਿੱਲ, ਸੁਰਿੰਦਰ ਕੌਰ, ਜਸਪ੍ਰੀਤ ਕੌਰ, ਪ੍ਰੋ. ਤਰਲੋਚਨ ਕੌਰ, ਸਾਹਿਤਕਾਰ ਸੰਤ ਸਿੰਘ ਸੋਹਲ, ਕੁਲਵੰਤ ਨਾਰੀਕੇ, ਗੁਰਚਰਨ ਸਿੰਘ ਚੰਨ ਪਟਿਆਲਵੀ, ਬਚਨ ਸਿੰਘ ਗੁਰਮ, ਅਨਿਲ ਕੁਮਾਰ ਗੋਇਲ, ਹੇਮ ਰਾਜ ਤੇ ਵੱਡੀ ਗਿਣਤੀ ਵਿੱਚ ਸਰੋਤੇ ਹਾਜ਼ਰ ਸਨ।
ਤਸਵੀਰ: ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ, ਸ. ਕਮਲਜੀਤ ਨੀਲੋਂ ਨੂੰ ਸਨਮਾਨਿਤ ਕਰਦੇ ਹੋਏ।

Have something to say? Post your comment

 

More in Malwa

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਆਯੋਜਿਤ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ

ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ 

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ