Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਨਗਰ ਨਿਗਮ ਚੋਣਾਂ ਦਾ ਐਲਾਨ.... ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ ....

May 12, 2026 06:51 PM
Rozana Sehaj times
ਮੋਹਾਲੀ : ਕਲ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਮੋਹਾਲੀ ਹਲਕੇ ਵਿੱਚ ਵੱਡਾ ਹੁਲਾਰਾ ਮਿਲਿਆ, ਜਦੋਂ ਨਗਰ ਨਿਗਮ ਚੋਣਾਂ ਦੇ ਐਲਾਨ ਵਾਲੇ ਦਿਨ ਹੀ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ,  ਜਿਨਾਂ ਦਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਾਰਟੀ ਵਿੱਚ  ਸ਼ਾਮਿਲ ਹੋਣ ਤੇ  ਭਰਵਾ ਸਵਾਗਤ ਕੀਤਾ ਗਿਆ, ਇਸ ਮੌਕੇ ਤੇ  ਜ਼ਿਲਾ ਯੋਜਨਾ ਬੋਰਡ ਦੇ ਮੋਹਾਲੀ ਦੇ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਾ ਪ੍ਰਧਾਨ ਇੰਜੀਨੀਅਰ ਪ੍ਰਭਜੋਤ ਕੌਰ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ  ਦੇ ਮੈਂਬਰਾਂ  ਨੂੰ ਜੀ ਆਇਆ ਆਖਿਆ,  ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਮ ਕੁਮਾਰ ਮੈਂਬਰ ਟਰੇਡਰ ਕਮਿਸ਼ਨ ਦੀ ਪ੍ਰੇਰਣਾ ਦੇ ਚਲਦਿਆਂ ਇਹਨਾਂ ਪਰਿਵਾਰਾਂ ਨੇ  ਆਪੋ-  ਆਪਣੀਆਂ ਪਾਰਟੀਆਂ ਨੂੰ ਬੇਦਾਵਾ  ਦੇ ਕੇ  ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ  ਚੰਗੀ ਗੱਲ ਹੈ ਕਿ ਮੋਹਾਲੀ ਕਾਰਪੋਰੇਸ਼ਨ ਚੋਣਾਂ ਦਾ ਐਲਾਨ ਹੋਇਆ ਠੀਕ ਉਸੇ ਦਿਨ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ, ਅਤੇ ਬਿਨਾਂ ਸ਼ੱਕ ਇਹਨਾਂ ਨਗਰ ਨਿਗਮ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਦਰਜ ਕਰਨਗੇ, ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆ ਕੇ ਵੱਡੀ ਗਿਣਤੀ ਵਿੱਚ ਨੇਤਾ, ਵੱਖ-ਵੱਖ ਪਾਰਟੀਆਂ ਦੇ ਵਰਕਰ ਅਤੇ ਸਮਰਥਕ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਜੋ ਕਿ ਇੱਕ ਵਧੀਆ ਸੰਗਠਨਾਤਮਕ  ਢਾਂਚੇ ਦੀ ਜਿਉਂਦੀ - ਜਾਗਦੀ ਮਿਸਾਲ ਹੈ, ਉਹਨਾਂ ਕਿਹਾ ਕਿ ਇਸ ਗੱਲ ਤੋਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਲੋਕੀ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਮਨ ਬਣਾਈ ਬੈਠੇ ਸਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੇ ਸਪਸ਼ਟ ਰੂਪ ਵਿੱਚ ਮੋਹਰ ਲਗਾ ਦਿੱਤੀ ਗਈ ਹੈ, ਕਿ ਜਿਹੜੀਆਂ ਉਮੀਦਾਂ ਅਤੇ ਉਤਸਾਹ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਲਿਆਂਦੀ ਸੀ , ਉਹਨਾਂ ਦੀ ਦਿਨ ਪਤੀ ਦਿਨ ਪੂਰਤੀ ਹੋ ਰਹੀ ਹੈ,  ਅਤੇ ਪੰਜਾਬ ਦਾ ਸਰਵਪੱਖੀ ਵਿਕਾਸ  ਵੀ ਤੇਜ਼ੀ ਨਾਲ ਹੋ ਰਿਹਾ ਹੈ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜੋ ਗਰੰਟੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ , ਉਹਨਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ ਅਤੇ ਇਸ ਤੋਂ ਵੀ ਅਗਾਹ ਜਾਂਦੇ ਹੋਏ ਪੰਜਾਬ ਸਰਕਾਰ ਦੀ ਤਰਫੋਂ ਲੋਕਾਂ ਦੇ ਲੰਬੇ ਸਮੇਂ ਤੋਂ ਰੁਕੇ ਕੰਮਾਂ ਨੂੰ ਵੀ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਤੇ ਸੈਕਟਰ -79 ਸਥਿਤ ਦਫਤਰ ਵਿਖੇ  ਪ੍ਰਭਜੋਤ  ਕੌਰ ਚੇਅਰਪਰਸਨ ਜ਼ਿਲਾ ਯੋਜਨਾ ਬੋਰਡ ਅਤੇ ਪ੍ਰਧਾਨ ਆਮ ਆਦਮੀ ਪਾਰਟੀ ਜ਼ਿਲਾ ਮੋਹਾਲੀ,  ਰਾਮ ਕੁਮਾਰ ਟ੍ਰੇਡਰ ਕਮਿਸ਼ਨ ਮੈਬਰ ਵਾਰਡ ਨੰਬਰ 46 ਪਿੰਡ ਬਲੌਂਗੀ, ਕ੍ਰਿਸਨ ਲਾਲ, ਰੀਟਾ ਦੇਵੀ, ਜਗੀਰ ਸਿੰਘ, ਮਹਾਬੀਰ, ਓਮ ਪ੍ਰਕਾਸ਼, ਬਾਲਕਰਮ ਰਾਮ, ਕਮਲੇਸ਼ ਰਾਣੀ, ਸੁਰਜੀਤ ਕੌਰ, ਅੱਛਾ ਰਾਣੀ, ਕਮਲੇਸ਼, ਸੰਗੀਤਾ ਦੇਵੀ, ਇੰਦੂ ਦੇਵੀ, ਸੰਜੇ, ਰਾਜਵਿੰਦਰ ਸਿੰਘ, ਹਿੰਮਸ਼ੂ, ਵਿਨੋਦ ਸ਼ਰਮਾ, ਚਮਲ ਲਾਲ, ਜਗੀਰ ਸਿੰਘ, ਵੀ ਹਾਜ਼ਰ ਸਨ
 
 

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ