ਕੋਟਕਪੂਰਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਨਵਦੀਪ ਕੌਰ ਪੁੱਤਰੀ ਨਿਸ਼ਾਨ ਸਿੰਘ ਨੇ 612 (94.1 ਫੀਸਦੀ) ਅਤੇ ਅਰਸ਼ਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਨੇ (94.1 ਫੀਸਦੀ) ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਦੀਪਾਸ਼ ਸਿੰਗਲਾ ਪੁੱਤਰ ਨਵੀਨ ਸਿੰਗਲਾ ਨੇ 610 (93.8 ਫੀਸਦੀ) ਅੰਕ ਲੈ ਕੇ ਦੂਸਰਾ ਸਥਾਨ ਹਾਸਲ ਕੀਤਾ। ਗੁਰਨੀਤ ਸਿੰਘ ਪੁੱਤਰ ਜਸਮੇਲ ਸਿੰਘ ਨੇ 601 (92.4 ਫੀਸਦੀ) ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ। ਦਸਵੀਂ ਕਲਾਸ ਦੇ ਸੱਤ ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸਨ ਕੀਤਾ। ਇਸ ਮੌਕੇ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਬਲਜੀਤ ਸਿੰਘ ਅਤੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਸਾਰੇ ਸਟਾਫ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਹਨਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਬੱਚਿਆਂ ਦੀ ਕਾਮਯਾਬੀ ਦੀ ਪ੍ਰਸ਼ੰਸਾ ਕਰਦੇ ਹੋਏ ਉਹਨਾਂ ਨੂੰ ਅੱਗੇ ਤੋਂ ਹੋਰ ਸਖਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕੇਆਰਡੀਨੇਟਰ ਸ੍ਰੀਮਤੀ ਸਤਵਿੰਦਰ ਕੌਰ ਆਦਿ ਵੀ ਹਾਜ਼ਰ ਸਨ।