ਕੋਟਕਪੂਰਾ : ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਅਤੇ ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਜੀ ਦੇ ਦੂਰਦਰਸ਼ੀ ਮਾਰਗਦਰਸ਼ਨ ਹੇਠ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਕ੍ਰਿਤਿਆ ਸੇਪਾਨ ਟੈਸਟਿੰਗ ਕੈਂਪ 11 ਮਈ ਤੋਂ 13 ਮਈ 2026 ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 95 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਭਾਗ ਲਿਆ। ਕੈਂਪ ਦੀ ਅਗਵਾਈ ਓਂਕਾਰ ਸਿੰਘ, ਸਟੇਟ ਔਰਗਨਾਈਜਿੰਗ ਕਮਿਸ਼ਨਰ ਅਤੇ ਸ੍ਰੀਮਤੀ ਮਨਜੀਤ ਕੌਰ, ਅਸਿਸਟੈਂਟ ਸਟੇਟ ਔਰਗਨਾਈਜਿੰਗ ਕਮਿਸ਼ਨਰ ਵੱਲੋਂ ਕੀਤੀ ਗਈ। ਕੈਂਪ ਦੌਰਾਨ ਸ੍ਰੀਮਤੀ ਮਨਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਕਾਉਟ ਅਤੇ ਗਾਈਡ ਦੇ ਇਤਿਹਾਸ, ਨਿਯਮਾਂ ਅਤੇ ਅਨੁਸ਼ਾਸਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਉਪਰੰਤ ਵਿਦਿਆਰਥੀਆਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਨੂੰ ਝੰਡਾ ਗੀਤ ਪ੍ਰਣ ਨਿਯਮਾਂ ਬਾਰੇ ਦੱਸਿਆ ਗਿਆ। ਇਸ ਕੈਂਪ ਵਿੱਚ ਵਿਦਿਆਰਥੀ ਸਹਿਯੋਗ ਨਾਲ ਪ੍ਰਯੋਗਾਤਮਕ ਸਿਖਲਾਈ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਸਕਾਊਟ ਅਤੇ ਗਾਈਡ ਸਿਰਫ ਇੱਕ ਗਤੀਵਿਧੀ ਨਹੀਂ ਬਲਕਿ ਇੱਕ ਸੰਪੂਰਨ ਵਿਕਾਸ ਦੀ ਪ੍ਰਕਿਰਿਆ ਹੈ, ਜਿਸ ਨਾਲ ਵਿਦਿਆਰਥੀਆਂ ਵਿੱਚ ਜਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਉਤਪੰਨ ਹੁੰਦੀ ਹੈ। ਅਜਿਹੇ ਕੈਂਪ ਵਿਦਿਆਰਥੀਆਂ ਕਿਤਾਬੀ ਗਿਆਨ ਤੋਂ ਉੱਪਰ ਉੱਠ ਕੇ ਜ਼ਿੰਦਗੀ ਦੀਆਂ ਅਸਲ ਚੁਣੋਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ ਅਤੇ ਸਮਾਜ ਦੇ ਇੱਕ ਜਿੰਮੇਵਾਰ ਨਾਗਰਿਕ ਬਣਾਉਂਦੇ ਹਨ।