Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ: ਜਿਲ੍ਹਾ ਬਾਲ ਸੁਰੱਖਿਆ ਅਫਸਰ

May 12, 2026 07:21 PM
Rozana Sehaj times

ਅੰਮ੍ਰਿਤਸਰ : ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਨਹੀ ਹਨ, ਉਨਾਂ ਬਾਲ ਘਰ ਦੇ ਮੁਖੀ ਤੇ ਵਿਭਾਗ ਵੱਲੋ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ 1 ਸਾਲ ਦੀ ਸਜ਼ਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਨੋ ਹੀ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲ੍ਹਾ ਬਾਲ ਸੁਰੱਖਿਆ ਅਫਸਰ ਅੰਮ੍ਰਿਤਸਰ ਸ. ਤਰਨਜੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋ ਬਣਾਏ ਗਈ ਜੁਵੇਨਾਈਲ ਜਸਟਿਸ ਐਕਟ 2015 ਅਨੁਸਾਰ ਅਜਿਹਾ ਕੋਈ ਵੀ ਬਾਲ ਘਰ ਜੋ ਕਿ ਕਿਸੀ ਸਰਕਾਰੀ ਗੈਰ-ਸਰਕਾਰੀ ਸੰਸਥਾ ਵੱਲੋ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 0 ਤੋ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਦੇ ਰਹਿਣ ਅਤੇ ਖਾਣ ਪੀਣ ਦੇਖਭਾਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਰਕਾਰ ਵੱਲੋ ਗ੍ਰਾਂਟ ਪ੍ਰਾਪਤ ਕਰਦੇ ਹਨ ਜਾਂ ਨਹੀ, ਉਨਾਂ ਦਾ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾ ਵੱਲੋ ਰਜਿਸਟਰੇਸ਼ਨ ਲਈ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਜੁਵੇਨਾਈਲ ਜਸਟਿਸ (ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ) ਅਧੀਨ ਬੇਨਤੀ ਪੱਤਰ ਦਿੱਤਾ ਜਾਣਾ ਹੈ, ਜਿਸ ਤੇ ਜ਼ਿਲ੍ਹਾ ਪੱਧਰੀ ਨਿਰੀਖਣ ਕਮੇਟੀ ਵੱਲੋ ਉਕਤ ਬਾਲ ਘਰ ਦੀ ਨਿਰੀਖਣ ਕਰਨ ਉਪਰੰਤ ਰਾਜ ਸਰਕਾਰ ਨੂੰ ਡਿਪਟੀ ਕਮਿਸ਼ਨਰ ਦੀ ਸਿਫਾਰਿਸ਼ ਰਾਹੀ ਰਜਿਸਟਰੇਸ਼ਨ ਲਈ ਭੇਜਿਆ ਜਾਣਾ ਹੈ, ਉਕਤ ਸਮੇ ਦੌਰਾਨ 6 ਮਹੀਨੇ ਲਈ ਰਾਜ ਸਰਕਾਰ ਵੱਲੋ ਪ੍ਰੋਵਿਜ਼ਨਲ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਅਤੇ ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਉਪਰੰਤ 5 ਸਾਲ ਲਈ ਪੱਕੇ ਤੌਰ ਤੇ ਰਜਿਸਟੇਰਸ਼ਨ ਕੀਤੀ ਜਾਂਦੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ  ਨੇ ਅਪੀਲ ਕੀਤੀ ਕਿ ਜੇਕਰ ਜਿਲ੍ਹੇ ਵਿੱਚ ਅਜਿਹਾ ਕੋਈ ਬਾਲ ਘਰ ਚਲ ਰਿਹਾ ਹੈ ਜਿਸਦੀ ਰਜਿਸਟ੍ਰੇਸ਼ਨ ਜੁਵੇਨਾਈਲ ਜਸਟਿਸ ਐਕਟ ਅਧੀਨ ਨਹੀ ਹੋਈ ਹੈ ਤਾਂ ਉਸਦੀ ਤੁਰੰਤ ਸੂਚਨਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਜੀ ਮੰਜਿਲ ਕਮਰਾ ਨੰ 236-238 (ਫੋਨ ਨੰ 98763-57202) ਤੇ ਦਿੱਤੀ ਜਾਵੇ ਅਤੇ ਜਿੰਨਾਂ ਗੈਰ ਸਰਕਾਰੀ ਸੰਸਥਾ ਦੀ ਰਜਿਸਟਰੇਸ਼ਨ ਨਹੀ ਹੋਈ, ਉਹ ਆਪਣੀ ਬੇਨਤੀ ਪੱਤਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚ ਮਿਤੀ 31-05-2026 ਤੱਕ ਜਮਾਂ ਕਰਵਾਉਣ।

Have something to say? Post your comment

 

More in Majha

ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ

ਸਮੂਹ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ - ਡਿਪਟੀ ਕਮਿਸ਼ਨਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

ਅੰਮ੍ਰਿਤਸਰ ਵਿੱਚ ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਤ ਸਮਾਜ” ਮੁਹਿੰਮ ਦੀ ਸ਼ੁਰੂਆਤ