Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Majha

ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ

May 12, 2026 08:15 PM
Rozana Sehaj times

ਅੰਮ੍ਰਿਤਸਰ : ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/5 (-2)/52/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/5 (-2)/52/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀ ਚੋਣ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦੇ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦਸਿਆ ਕਿ ਨਗਰ ਕੌਂਸਲ ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਓਥੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Have something to say? Post your comment

 

More in Majha

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ

ਸਮੂਹ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ: ਜਿਲ੍ਹਾ ਬਾਲ ਸੁਰੱਖਿਆ ਅਫਸਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਭਰ ਵਿਚੋਂ ਮੋਹਰੀ

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ - ਡਿਪਟੀ ਕਮਿਸ਼ਨਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

ਅੰਮ੍ਰਿਤਸਰ ਵਿੱਚ ਸਮਾਈਲ ਪ੍ਰੋਜੈਕਟ ਤਹਿਤ “ਭੀਖ ਮੁਕਤ ਅੰਮ੍ਰਿਤਸਰ, ਸਨਮਾਨਤ ਸਮਾਜ” ਮੁਹਿੰਮ ਦੀ ਸ਼ੁਰੂਆਤ