Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

May 12, 2026 08:18 PM
Rozana Sehaj times

ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਟਹਿਣਾ ਅਤੇ ਪਾਰਟੀ ਦਫਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਲੋਕ ਮਿਲਣੀ ਦੌਰਾਨ ਲੋਕਾਂ ਵੱਲੋਂ ਪੇਸ਼ ਕੀਤੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਤਰਜੀਹ ਦੇ ਆਧਾਰ ’ਤੇ ਕੀਤੇ ਜਾਣ ਅਤੇ ਕਿਸੇ ਵੀ ਵਿਅਕਤੀ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਬਰਕਰਾਰ ਰੱਖੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

 
 

Have something to say? Post your comment