Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

10ਵੀਂ ਜਮਾਤ ਦੀ ਟਾਪਰ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

May 12, 2026 08:21 PM
Rozana Sehaj times
ਕੋਟਕਪੂਰਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਹੋਣਹਾਰ ਵਿਦਿਆਰਥਣ ਹਰਲੀਨ ਸ਼ਰਮਾ ਵਾਸੀ ਪਿੰਡ ਚੈਨਾ (ਜੈਤੋ) ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਲੀਨ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਜ਼ਿਲ੍ਹਾ ਫ਼ਰੀਦਕੋਟ, ਜੈਤੋ ਸ਼ਹਿਰ ਅਤੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ  ਪੰਜਾਬ ਭਗਵੰਤ ਸਿੰਘ ਮਾਨ ਨੇ ਨਿਵੇਕਲੀ ਪਹਿਲ ਕਰਦਿਆਂ ਹਰਲੀਨ ਸ਼ਰਮਾ ਨੂੰ ਤੁਰਤ ਪ੍ਰਭਾਵ ਨਾਲ ਸਨਮਾਨਿਤ ਕੀਤਾ ਅਤੇ ਉਸ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਉੱਤਮ ਦਰਜੇ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ ਅਤੇ ਹੋਣਹਾਰ ਬੱਚਿਆਂ ਨੂੰ ਹਰ ਸੰਭਵ ਮੌਕਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥਣ ਹਰਲੀਨ ਸ਼ਰਮਾ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਲਗਾਤਾਰ ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰ ਰਹੇ ਹਨ ਜੋ ਕਿ ਮਾਣ ਵਾਲੀ ਗੱਲ ਹੈ। ਇਸ ਮੌਕੇ ਹਰਲੀਨ ਸ਼ਰਮਾ ਦੀ ਮਾਤਾ ਰੇਣੂ ਬਾਲਾ ਤੇ ਪਿਤਾ ਜਸਵਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਲੀਨ ਸ਼ਰਮਾ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਜ਼ਿਲ੍ਹਾ ਫ਼ਰੀਦਕੋਟ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਦੀ ਮਿਹਨਤ ਅਤੇ ਰਹਿਨੁਮਾਈ ਸਦਕਾ ਹੀ ਵਿਦਿਆਰਥੀ ਅਜਿਹੀਆਂ ਉੱਚਾਈਆਂ ਹਾਸਲ ਕਰਦੇ ਹਨ। ਉਨ੍ਹਾਂ ਹਰਲੀਨ ਸ਼ਰਮਾ ਨਾਲ ਫੋਨ ’ਤੇ ਗੱਲ ਕਰਕੇ ਉਸਨੂੰ ਤੇ ਉਸਦੇ ਮਾਤਾ ਪਿਤਾ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਸਕੱਤਰ ਸਕੂਲ ਸਿੱਖਿਆ ਪੰਜਾਬ ਮੈਡਮ ਸੋਨਾਲੀ ਗਿਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਜਨਾ ਕੌਂਸਲ ਅਤੇ ਪ੍ਰਿੰਸੀਪਲ ਕੁਸਮ ਕਾਲੜਾ ਵੱਲੋਂ ਵੀ ਹਰਲੀਨ ਸ਼ਰਮਾ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਉਸਦੇ ਰੋਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
 
 

Have something to say? Post your comment

 

More in Malwa

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਵਿੱਚ ਦਾਖ਼ਲੇ ਲਈ 31 ਮਈ ਨੂੰ ਹੋਣਗੇ ਟਰਾਇਲ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਲਈ ਸੁਨਹਿਰੀ ਮੌਕਾ ਹੁੰਦੇ ਹਨ ਟਰਾਇਲ: ਡਾ. ਜਗਦੀਪ ਸਿੰਘ

ਪਟਿਆਲਾ 'ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ : ਡੀ ਸੀ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼*

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ ਡਿਪਟੀ ਕਮਿਸ਼ਨਰ ਅੱਜ ਤੋਂ 16 ਮਈ ਤੱਕ ਨਾਮਜਦਗੀਆਂ ਅਤੇ 26 ਮਈ ਨੂੰ ਪੈਣਗੀਆਂ ਵੋਟਾਂ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਆਯੋਜਿਤ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹੀਨਾਵਾਰ ਪੁਸਤਕ ਬੈਠਕ ਆਯੋਜਤ

ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ 

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ