Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

May 12, 2026 08:28 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸਬੰਧੀ ਸੁਧਾਰਾਂ ਨੂੰ ਆਪਸ ਵਿੱਚ ਜੋੜ ਕੇ ਸੂਬੇ ਵਿੱਚ ਸੁਚਾਰੂ ਮਾਹੌਜ ਸਿਰਜਣਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ, "ਮੇਰਾ ਟੀਚਾ ਪੰਜਾਬ ਨੂੰ 'ਕਾਰੋਬਾਰ ਕਰਨ ਵਿੱਚ ਸੁਖਾਲਾ' ਬਣਾਉਂਦਿਆਂ ਇੱਕ ਆਦਰਸ਼ ਸੂਬੇ ਵਜੋਂ ਸਥਾਪਤ ਕਰਨਾ ਹੈ, ਜਿਸ ਵਿੱਚ ਸਾਡੇ ਨੌਜਵਾਨਾਂ ਲਈ ਸਨਮਾਨਜਨਕ ਅਤੇ ਹੁਨਰ-ਆਧਾਰਤ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ।" ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਅਤੇ ਵਣਜ ਹੁਣ ਹੁਨਰ ਵਿਕਾਸ ਅਤੇ ਨਵਿਆਉਣਯੋਗ ਊਰਜਾ ਨਾਲ ਜੁੜ ਗਏ ਹਨ, ਜਿਸ ਨਾਲ ਸੂਬੇ ਵਿੱਚ ਇੱਕ ਸਰਕੁਲਰ ਅਰਥਵਿਵਸਥਾ ਦਾ ਨਿਰਮਾਣ ਹੋਵੇਗਾ, ਜਿੱਥੇ ਵਿਕਾਸ, ਕੁਦਰਤੀ ਊਰਜਾ ਅਤੇ ਰੋਜ਼ਗਾਰ ਨਾਲੋ-ਨਾਲ ਚਲਣਗੇ। ਇਸ ਤੋਂ ਪਹਿਲਾਂ ਸ੍ਰੀ ਅਰੋੜਾ ਦਾ ਉਦਯੋਗ ਭਵਨ ਪਹੁੰਚਣ 'ਤੇ ਪ੍ਰਬੰਧਕੀ ਸਕੱਤਰ ਉਦਯੋਗ ਤੇ ਵਣਜ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੇ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਸੀ.ਈ.ਓ ਇਨਵੈਸਟ ਪੰਜਾਬ ਸ੍ਰੀ ਅਮਿਤ ਢਾਕਾ, ਸਕੱਤਰ ਉਦਯੋਗ ਸ੍ਰੀ ਮਹਿੰਦਰ ਪਾਲ, ਡਾਇਰੈਕਟਰ ਉਦਯੋਗ ਸ੍ਰੀ ਜਸਪ੍ਰੀਤ ਸਿੰਘ, ਪੰਜਾਬ ਇਨਫੋਟੈਕ ਦੇ ਐਮ.ਡੀ. ਸ੍ਰੀ ਐਚ.ਐਸ. ਬਰਾੜ, ਪੀ.ਐਸ.ਆਈ.ਡੀ.ਸੀ. ਦੇ ਐਮ.ਡੀ. ਸ੍ਰੀ ਹਰਪ੍ਰੀਤ ਸਿੰਘ ਸੂਦਨ, ਪੰਜਾਬ ਵਿੱਤ ਕਾਰਪੋਰੇਸ਼ਨ ਦੀ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਨੇ ਨਿੱਘਾ ਸਵਾਗਤ ਕੀਤਾ। ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸੂਬੇ ਵਿੱਚ ਹੋਰ ਨਿਵੇਸ਼ ਲਿਆਉਣ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

 

More in Chandigarh

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਨਗਰ ਨਿਗਮ ਚੋਣਾਂ ਦਾ ਐਲਾਨ.... ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ ....

ਮਿਉਂਸੀਪਲ ਕਮੇਟੀ ਵਿੱਚ ਮਮਤਾ ਦਿਵਸ ਮਨਾਇਆ ਗਿਆ