Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

May 12, 2026 08:36 PM
Rozana Sehaj times

ਚੰਡੀਗੜ੍ਹ : ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ। ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ਦੀ ਲੋੜ ਹੈ ਤਾਂ ਜੋ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਚੰਗੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ।"
ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੇ ਰਾਖਵੇਂਕਰਨ ਅਤੇ ਭਰਤੀ ਸਬੰਧੀ ਸਿਫਾਰਸ਼ਾਂ ਤਿਆਰ ਕਰਨ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ ’ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ। ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, "ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ।" ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕਾਂ ਨੂੰ ਦੁਨੀਆ ਭਰ ਵਿੱਚ ਉਨ੍ਹਾਂ ਦੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਹੋਣ ਦਾ ਮਾਣ ਪ੍ਰਾਪਤ ਹੈ।” ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਵੱਲੋਂ ਦੇਸ਼ ਦੀ ਰਾਖੀ ਵਿੱਚ ਪਾਏ ਗਏ ਅਥਾਹ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਪਰਾਲਾ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਪਹਿਲ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਵੇਗੀ।

Have something to say? Post your comment

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ