Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

May 12, 2026 08:55 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਦੁੱਧ ਟੈਟਰਾਪੈਕ ਫਲੇਵਰਡ ਮਿਲਕ ਬੇਵਰਿਜ, ਵੱਖ-ਵੱਖ ਪ੍ਰਕਾਰ ਦੀ ਲੱਸੀ, ਫਲਾਂ ਦੇ ਜੂਸ, ਮਿਨਰਲ ਵਾਟਰ, ਆਈਸ-ਕ੍ਰੀਮ ਆਦਿ ਨੂੰ ਸੁਵਿਧਾਜਨਕ ਅਤੇ ਖਪਤਕਾਰ-ਪੱਖੀ ਢੰਗ ਨਾਲ ਪ੍ਰਦਾਨ ਕਰਨਗੀਆਂ ਜਿਸ ਨਾਲ ਵੇਰਕਾ, ਸੋਹਣਾ ਅਤੇ ਫਾਈਵ ਰਿਵਰਜ਼ ਬ੍ਰਾਂਡ ਦੀ ਭਰੋਸੇਯੋਗ ਮੌਜੂਦਗੀ ਅਤੇ ਪਹੁੰਚਯੋਗਤਾ ਵਿੱਚ ਵਾਧਾ ਹੋਵੇਗਾ। ਮਿਲਕਫੈੱਡ ਵੱਲੋਂ ਪ੍ਰਮੁੱਖ ਜਨਤਕ ਸਥਾਨਾਂ 'ਤੇ ਖਪਤਕਾਰਾਂ ਨੂੰ ਤਾਜ਼ੇ, ਸਾਫ਼-ਸੁਥਰੇ ਅਤੇ ਆਸਾਨੀ ਨਾਲ ਵੇਰਕਾ ਉਤਪਾਦ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਸ ਅਹਿਮ ਮੌਕੇ 'ਤੇ ਵੇਰਕਾ ਦੇ ਬੇਹੱਦ ਪਸੰਦ ਕੀਤੇ ਜਾਣ ਵਾਲੇ ਮਾਸਕਟ ਵੀਰਾ ਦੀ ਤਰ੍ਹਾਂ ਨਵੇਂ ਮਾਸਕਟ ਗੁੱਡੀ ਦਾ ਉਦਘਾਟਨ ਕੀਤਾ ਗਿਆ ਅਤੇ ਖਪਤਕਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਗੁੱਡੀ ਨੂੰ ਲਾਂਚ ਕਰਨਾ ਵੇਰਕਾ ਬ੍ਰਾਂਡ ਵੱਲੋਂ ਇਸ ਪਹਿਲਕਦਮੀ ਰਾਹੀਂ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਅਤੇ ਪੰਜਾਬ ਦੇ ਸੱਭਿਆਚਾਰ ਵਿੱਚ ਸਮੋਈਆਂ ਪਰਿਵਾਰਕ ਕਦਰਾਂ-ਕੀਮਤਾਂ ਅਤੇ ਭਾਵਨਾਤਮਕ ਤੰਦਾਂ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਮਿਲਕਫੈੱਡ ਪੰਜਾਬ ਵਜੋਂ ਜਾਣਿਆਂ ਜਾਂਦਾ ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਜੋ ਉੱਘੇ ਵੇਰਕਾ ਬ੍ਰਾਂਡ ਦਾ ਮਾਲਕ ਹੈ, ਭਾਰਤ ਵਿੱਚ ਸਭ ਤੋਂ ਵੱਡੀਆਂ ਸਹਿਕਾਰੀ ਡੇਅਰੀ ਸੰਸਥਾਵਾਂ ਵਿੱਚੋਂ ਇੱਕ ਹੈ ਜੋ ਦੇਸ਼ ਭਰ ਦੇ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲੇ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਪ੍ਰਦਾਨ ਕਰਦੇ ਹੋਏ ਡੇਅਰੀ ਕਿਸਾਨਾਂ ਦੀ ਆਰਥਿਕ ਪ੍ਰਗਤੀ ਲਈ ਨਿਰੰਤਰ ਕੰਮ ਕਰ ਰਿਹਾ ਹੈ। ਮਿਲਕਫੈੱਡ ਵੱਲੋਂ ਉਤਪਾਦਾਂ ਦੀ ਬਾਜ਼ਾਰ ਤੱਕ ਬਿਹਤਰ ਪਹੁੰਚ ਯਕੀਨੀ ਬਣਾਉਣ, ਡੇਅਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਡਿਜੀਟਲ ਬਦਲਾਅ ਲਿਆਉਣ, ਵੱਖ-ਵੱਖ ਮੁੱਲ ਵਿੱਚ ਵਾਧਾ ਕਰਨ ਵਾਲੇ ਉਤਪਾਦ ਪ੍ਰਦਾਨ ਕਰਨ, ਕਿਸਾਨ ਖੁਸ਼ਹਾਲੀ ਵਿੱਚ ਵਾਧਾ ਕਰਨ ਅਤੇ ਖਪਤਕਾਰ-ਕੇਂਦ੍ਰਿਤ ਆਧੁਨਿਕ ਪ੍ਰਚੂਨ ਪ੍ਰਣਾਲੀਆਂ ਸਥਾਪਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਹਿਕਾਰਤਾ ਦੇ ਸਕੱਤਰ ਅਤੇ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਅਜੀਤ ਬਾਲਾਜੀ ਜੋਸ਼ੀ ਨੇ ਮਿਲਕਫੈੱਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖੀ ਗਤੀਵਿਧੀਆਂ ਦੇ ਹਿੱਸੇ ਵਜੋਂ, ਆਈਸ ਕਰੀਮ ਵੈਂਡਿੰਗ ਮਸ਼ੀਨਾਂ ਸਮੇਤ ਹੋਰ ਅਜਿਹੀਆਂ ਵੈਂਡਿੰਗ ਮਸ਼ੀਨਾਂ ਪੰਜਾਬ ਸਿਵਲ ਸਕੱਤਰੇਤ - 2 (ਮਿੰਨੀ ਸਕੱਤਰੇਤ), ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਜਨਤਕ ਸਥਾਨਾਂ ਜਿਵੇਂ ਕਿ ਸਰਕਾਰੀ ਦਫ਼ਤਰ, ਹਵਾਈ ਅੱਡੇ, ਜ਼ਿਲ੍ਹਾ ਸਿਵਲ ਸਕੱਤਰੇਤ, ਕਾਲਜ, ਮਾਲ ਆਦਿ 'ਤੇ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਖਪਤਕਾਰਾਂ ਦੀ ਸਹੂਲਤ ਅਤੇ ਬਾਜ਼ਾਰ ਤੱਕ ਪਹੁੰਚ ਵਧਾਈ ਜਾ ਸਕੇ। ਸਹਿਕਾਰੀ ਸਭਾਵਾਂ ਪੰਜਾਬ ਦੇ ਰਜਿਸਟਰਾਰ ਗਿਰੀਸ਼ ਦਿਆਲਨ ਨੇ ਡੇਅਰੀ ਕਿਸਾਨਾਂ ਨੂੰ ਵੱਧ ਮੁਨਾਫ਼ੇ ਵਾਲੀਆਂ ਕੀਮਤਾਂ ਅਤੇ ਖਪਤਕਾਰਾਂ ਨੂੰ ਕਿਫ਼ਾਇਤੀ ਦਰਾਂ 'ਤੇ ਗੁਣਵੱਤਾ ਵਾਲੇ ਉਤਪਾਦ ਪ੍ਰਦਾਨ ਕਰਕੇ ਸੂਬੇ ਵਿੱਚ ਸਹਿਕਾਰੀ ਲਹਿਰ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਬੋਲਦਿਆਂ ਮਿਲਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਨੇ ਕਿਹਾ ਕਿ ਮਿਲਕਫੈੱਡ ਵਿੱਤੀ ਸਾਲ 2025-26 ਦੌਰਾਨ ਲਗਭਗ 7,250 ਕਰੋੜ ਰੁਪਏ ਦੀ ਅਨੁਮਾਨਤ ਆਮਦਨ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਜੋ ਪਿਛਲੇ ਵਿੱਤੀ ਸਾਲ ਦੇ 6,395 ਕਰੋੜ ਰੁਪਏ ਦੇ ਕਾਰੋਬਾਰ ਨਾਲੋਂ 13 ਫ਼ੀਸਦ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦਾ ਹੈ। ਇਸ ਮੌਕੇ ਆਮ ਰਾਜ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਡਾ. ਅਕਸ਼ਿਤਾ ਗੁਪਤਾ ਅਤੇ ਆਮ ਰਾਜ ਵਿਭਾਗ ਦੇ ਡਿਪਟੀ ਸਕੱਤਰ ਦੀਪਾਂਕਰ ਗਰਗ ਵੀ ਮੌਜੂਦ ਸਨ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ