Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Delhi

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਤਿਹਾਸਕ ਲਾਇਬ੍ਰੇਰੀ ਦਾ ਨਵੀਨੀਕਰਨ: ਹਰਮੀਤ ਸਿੰਘ ਕਾਲਕਾ

May 12, 2026 09:09 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਿਤ ਪੁਰਾਤਨ ਅਤੇ ਇਤਿਹਾਸਕ ਮਹੱਤਤਾ ਵਾਲੀ ਲਾਇਬ੍ਰੇਰੀ ਦਾ ਵੱਡੇ ਪੱਧਰ ‘ਤੇ ਨਵੀਨੀਕਰਨ ਸੰਗਤ ਦੇ ਸਹਿਯੋਗ ਨਾਲ ਸਫਲਤਾਪੂਰਵਕ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ ਲਾਇਬ੍ਰੇਰੀ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਨਮੋਲ ਖ਼ਜ਼ਾਨਾ ਹੈ, ਜਿਸ ਵਿੱਚ ਸਦੀਆਂ ਪੁਰਾਣੀਆਂ ਕਿਤਾਬਾਂ ਅਤੇ ਦੁਰਲਭ ਪਾਠ ਸਮੱਗਰੀ ਸੰਭਾਲੀ ਹੋਈ ਸੀ।
ਸਰਦਾਰ ਕਾਲਕਾ ਨੇ ਕਿਹਾ ਕਿ ਨਵੀਨੀਕਰਨ ਤੋਂ ਬਾਅਦ ਇਹ ਲਾਇਬ੍ਰੇਰੀ ਇੱਕ ਆਧੁਨਿਕ ਗਿਆਨ ਕੇਂਦਰ ਵਜੋਂ ਉਭਰੀ ਹੈ, ਜਿੱਥੇ ਪੁਰਾਤਨ ਗ੍ਰੰਥਾਂ ਦੇ ਨਾਲ-ਨਾਲ ਨਵੀਂ ਸਿੱਖਿਆ ਪ੍ਰਣਾਲੀ ਨਾਲ ਸੰਬੰਧਿਤ ਕਿਤਾਬਾਂ ਵੀ ਸ਼ਾਮਲ ਹਨ। ਉਨਾਂ ਕਿਹਾ ਕਿ ਇੱਥੇ ਗੁਰਬਾਣੀ, ਸਿੱਖ ਇਤਿਹਾਸ, ਵਿਆਖਿਆਤਮਕ ਸਾਹਿਤ ਅਤੇ ਪੁਰਾਤਨ ਅਖਬਾਰਾਂ ਦਾ ਵਿਸ਼ਾਲ ਸੰਕਲਨ ਮੌਜੂਦ ਹੈ, ਜੋ ਪੰਥ ਦੀ ਰੋਜ਼ਮਰਰਾ ਇਤਿਹਾਸਕ ਯਾਤਰਾ ਨੂੰ ਜੀਵੰਤ ਢੰਗ ਨਾਲ ਦਰਸਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਆਧੁਨਿਕ ਯੁੱਗ ਦੀ ਲੋੜ ਨੂੰ ਸਮਝਦਿਆਂ ਲਾਇਬ੍ਰੇਰੀ ਵਿੱਚ ਇੰਟਰਨੈਟ ਸਹੂਲਤ ਅਤੇ ਆਧੁਨਿਕ ਕੰਪਿਊਟਰ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ, ਜਿਸ ਨਾਲ ਪਾਠਕ ਆਨਲਾਈਨ ਅਧਿਐਨ, ਖੋਜ ਅਤੇ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਰਾਹੀਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਹ ਵਿਵਸਥਾ ਵਿਦਿਆਰਥੀਆਂ ਅਤੇ ਖੋਜਕਰਤਿਆਂ ਲਈ ਵਿਸ਼ੇਸ਼ ਤੌਰ ‘ਤੇ ਲਾਭਕਾਰੀ ਸਾਬਤ ਹੋਵੇਗੀ।
ਸਰਦਾਰ ਕਾਲਕਾ ਨੇ ਕਿਹਾ ਕਿ ਇਹ ਲਾਇਬ੍ਰੇਰੀ ਸਿਰਫ ਕਿਤਾਬਾਂ ਦਾ ਭੰਡਾਰ ਨਹੀਂ, ਸਗੋਂ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸਮਝਣ ਦਾ ਇੱਕ ਪ੍ਰਮੁੱਖ ਕੇਂਦਰ ਹੈ। ਇੱਥੇ ਸੰਭਾਲੇ ਗਏ ਪੁਰਾਤਨ ਵੋਲਿਊਮ ਅਤੇ ਦਸਤਾਵੇਜ਼ ਸਾਡੀ ਸਿੱਖ ਕੌਮ ਦੇ ਇਤਿਹਾਸਕ ਪਲਾਂ ਦੀ ਗਵਾਹੀ ਦਿੰਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਮੂਲਾਂ ਨਾਲ ਜੋੜਦੇ ਹਨ।
ਉਨ੍ਹਾਂ ਸੰਗਤ ਨੂੰ ਬੇਨਤੀ ਕੀਤੀ ਕਿ ਜਿਹੜੇ ਲੋਕ ਪੜ੍ਹਨ ਦੀ ਰੁਚੀ ਰੱਖਦੇ ਹਨ ਜਾਂ ਆਪਣੇ ਗਿਆਨ ਵਿੱਚ ਵਾਧਾ ਕਰਨਾ ਚਾਹੁੰਦੇ ਹਨ, ਉਹ ਗੁਰਦੁਆਰਾ ਬੰਗਲਾ ਸਾਹਿਬ ਦੇ ਦਫ਼ਤਰ ਕੰਪਲੈਕਸ ਨਾਲ ਸਥਿਤ ਇਸ ਆਧੁਨਿਕ ਲਾਇਬ੍ਰੇਰੀ ਦਾ ਲਾਭ ਜਰੂਰ ਲੈਣ। ਖ਼ਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਲਈ ਇੱਥੇ ਮੁੱਢਲੀ ਸਿੱਖਿਆ ਤੋਂ ਲੈ ਕੇ ਉੱਚ ਪੱਧਰ ਤੱਕ ਦੀਆਂ ਕਿਤਾਬਾਂ ਉਪਲਬਧ ਹਨ, ਜੋ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਗੀਆਂ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਹੁਣ ਸਿਰਫ ਆਧਿਆਤਮਿਕ ਕੇਂਦਰ ਹੀ ਨਹੀਂ, ਸਗੋਂ ਗਿਆਨ, ਖੋਜ ਅਤੇ ਆਧੁਨਿਕ ਸਿੱਖਿਆ ਦਾ ਇੱਕ ਪ੍ਰਕਾਸ਼-ਪੁੰਜ ਬਣਦਾ ਜਾ ਰਿਹਾ ਹੈ। ਉਨ੍ਹਾਂ ਸਾਰੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਰਸ਼ਨ ਕਰਨ ਦੇ ਨਾਲ-ਨਾਲ ਇਸ ਵਿਲੱਖਣ ਲਾਇਬ੍ਰੇਰੀ ਦਾ ਵੀ ਦੌਰਾ ਕਰਕੇ ਇਸ ਦੇ ਵਿਸ਼ਾਲ ਗਿਆਨ-ਭੰਡਾਰ ਤੋਂ ਲਾਭ ਪ੍ਰਾਪਤ ਕਰਨ।
 
 

Have something to say? Post your comment

More in Delhi

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ