Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ

May 12, 2026 09:13 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ‘ਕੇਅਰ ਕੰਪੈਨੀਅਨ ਪ੍ਰੋਗਰਾਮ’ ਦਾ ਮੰਤਵ ਮਰੀਜ਼ ਦੀ ਸਹੀ ਦੇਖਭਾਲ ਅਤੇ ਮੁਕੰਮਲ ਤੰਦਰੁਸਤੀ ਲਈ ਮਰੀਜ਼ ਦੇ ਪਰਿਵਾਰਕ ਜੀਆਂ, ਸਹਾਇਕਾਂ ਜਾਂ ਸਾਕ-ਸਬੰਧੀਆਂ ਨੂੰ ਸਿਖਿਅਤ ਕਰਨਾ ਹੈ। ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਹਸਪਤਾਲ ਵਿਚ ‘ਕੇਅਰ ਕੰਪੈਨੀਅਨ ਪ੍ਰੋਗਰਾਮ’ ਸਬੰਧੀ ਹੋਈ ਰਿਫ਼ਰੈਸ਼ਰ ਟਰੇਨਿੰਗ ਦੌਰਾਨ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਹੀ। ਟਰੇਨਿੰਗ ਵਿਚ ਹਸਪਤਾਲ ਦੇ ਨਰਸਿੰਗ ਸਟਾਫ਼ ਨੇ ਹਿੱਸਾ ਲਿਆ। ਸਿਵਲ ਸਰਜਨ ਨੇ ਆਖਿਆ ਕਿ ਜੇ ਮਰੀਜ਼ ਖ਼ੁਦ ਅਤੇ ਉਸ ਦੇ ਪਰਵਾਰਕ ਜੀਅ ਸਾਫ਼-ਸਫ਼ਾਈ, ਦਵਾਈ, ਸਹੀ ਖਾਣ-ਪੀਣ, ਸੁਚੱਜੇ ਸਿਹਤ ਵਿਹਾਰ ਜਿਹੀਆਂ ਛੋਟੀਆਂ-ਛੋਟੀਆਂ ਗੱਲਾਂ ਬਾਰੇ ਜਾਗਰੂਕ ਹੋਣਗੇ ਤਾਂ ਮਰੀਜ਼ ਨੂੰ ਬਹੁਤੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਹ ਛੇਤੀ ਠੀਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲ ਅਤੇ ਹੈਲਥ ਐਂਡ ਵੈੱਲਨੈਸ ਕੇਂਦਰਾਂ ਵਿਚ ਮਰੀਜ਼ਾਂ ਦੇ ਪਰਿਵਾਰਕ ਜੀਆਂ ਜਾਂ ਸਾਕ-ਸਬੰਧੀਆਂ ਲਈ ਲਗਾਤਾਰ ਸਿਖਲਾਈ ਸੈਸ਼ਨ ਕੀਤੇ ਜਾ ਰਹੇ ਹਨ। ਇਸ ਪ੍ਰੋਗਰਾਮ ਦਾ ਮੰਤਵ ਹੈ ਕਿ ਮਰੀਜ਼ ਹਸਪਤਾਲ ਵਿਚੋਂ ਠੀਕ ਹੋ ਕੇ ਜਾਣ ਅਤੇ ਘਰਾਂ ਵਿਚ ਵੀ ਉਨ੍ਹਾਂ ਦੇ ਪਰਵਾਰਕ ਜੀਅ ਮੁਕੰਮਲ ਸਿਹਤਯਾਬੀ ਤਕ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰਨ।
ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਅਤੁਲ ਨੇ ਪ੍ਰੋਗਰਾਮ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸ਼ੁਰੂ ਕੀਤਾ ਗਿਆ ਸੀ ਜਿਹੜਾ ਅੱਜ ਸਫ਼ਲਤਾਪੂਰਵਕ ਚੱਲ ਰਿਹਾ ਹੈ ਅਤੇ ਸਮੇਂ ਦੀ ਲੋੜ ਮੁਤਾਬਕ ਇਸ ਵਿਚ ਸੁਧਾਰ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਸਟਾਫ਼ ਖ਼ੁਦ ਪੂਰੀ ਤਰ੍ਹਾਂ ਸਿੱਖਿਅਤ ਹੋਵੇਗਾ ਤਾਂ ਉਹ ਅੱਗੇ ਵੀ ਸਹੀ ਢੰਗ ਨਾਲ ਸੁਨੇਹਾ ਦੇਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਲਾਗ ਜਾਂ ਇਨਫ਼ੈਕਸ਼ਨ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ। ਨਿਜੀ ਸਫ਼ਾਈ ਦੇ ਨਾਲ-ਨਾਲ ਹਸਪਤਾਲ ਦੀ ਸਫ਼ਾਈ ਵਲ ਵੀ ਧਿਆਨ ਦੇ ਕੇ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ ਅਤੇ ਬੀਮਾਰ ਵਿਅਕਤੀ ਦੇ ਠੀਕ ਹੋਣ ਵਿਚ ਮਦਦ ਕਰ ਸਕਦੇ ਹਾਂ। ਸਿਵਲ ਸਰਜਨ ਨੇ ਕਿਹਾ ਕਿ ਸਾਫ਼-ਸਫ਼ਾਈ ਨਾ ਹੋਣ ’ਤੇ ਜਿਥੇ ਮਰੀਜ਼ ਦੀ ਬੀਮਾਰੀ ਵੱਧ ਸਕਦੀ ਹੈ, ਉਥੇ ਉਸ ਦੀ ਦੇਖਭਾਲ ਕਰਨ ਵਾਲੇ ਵੀ ਬੀਮਾਰੀ ਦੀ ਲਪੇਟ ਵਿਚ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਚੰਗੀ ਤੇ ਸਿਹਤਮੰਦ ਖ਼ੁਰਾਕ ਦਿਤੀ ਜਾਵੇ ਅਤੇ ਉਸ ਨੂੰ ਹਲਕੀ-ਫੁਲਕੀ ਕਸਰਤ ਕਰਨ ਲਈ ਵੀ ਕਿਹਾ ਜਾਵੇ। ਇਸ ਮੌਕੇ ਸਿਵਲ ਸਰਜਨ ਨੇ ਨਰਸਿੰਗ ਸਟਾਫ਼ ਨੂੰ ਭਾਗੀਦਾਰੀ ਸਰਟੀਫ਼ੀਕੇਟ ਵੀ ਵੰਡੇ। ਟਰੇਨਿੰਗ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰਜੀਤ ਸਿੰਘ, ਮੈਡੀਕਲ ਸੁਪਰਡੈਂਟ ਡਾ. ਮਨੀਸ਼ ਗੁਪਤਾ, ਡਿਪਟੀ ਮਾਸ ਮੀਡੀਆ ਅਫ਼ਸਰ ਦਲਜੀਤ ਕੌਰ, ਨਰਸਿੰਗ ਸਿਸਟਰ ਸੁਖਵਿੰਦਰ ਕੌਰ ਤੇ ਹੋਰ ਜਣੇ ਮੌਜੂਦ ਸਨ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ