Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

May 12, 2026 09:21 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ  ਸਬੰਧੀ ਕੀਤੇ ਐਲਾਨ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਅੰਦਰ ਪੈਂਦੀ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ, ਪੁਲਿਸ ਅਧਿਕਾਰੀਆਂ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਗਈ।  ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਇਨ੍ਹਾਂ ਸਥਾਨਕ ਸਰਕਾਰ ਚੋਣਾਂ ਲਈ 13 ਮਈ ਤੋਂ 16 ਮਈ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕਰਵਾਈਆਂ ਜਾ ਸਕਦੀਆਂ ਹਨ।  ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 18 ਮਈ ਨੂੰ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 26 ਮਈ 2026 ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ ਅਤੇ ਮਿਤੀ 29 ਮਈ 2026 ਨੂੰ ਗਿਣਤੀ ਉਪਰੰਤ ਨਤੀਜੇ ਐਲਾਨੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 1 ਤੋਂ 25 ਨਾਮਜ਼ਦਗੀ ਪੱਤਰ  ਰਿਟਰਨਿੰਗ ਅਫ਼ਸਰ, ਅਮਰਿੰਦਰ ਸਿੰਘ ਮੱਲ੍ਹੀ, ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਦੇ ਦਫ਼ਤਰ ਵਿਖੇ ਤੇ ਵਾਰਡ ਨੰਬਰ 26 ਤੋਂ 50 ਲਈ ਰਿਟਰਨਿੰਗ ਅਫ਼ਸਰ, ਸ਼੍ਰੀਮਤੀ ਦਮਨਦੀਪ ਕੌਰ, ਐਸ ਡੀ ਐਮ ਮੋਹਾਲੀ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। ਨਗਰ ਕੌਂਸਲ ਖਰੜ ਦੇ (27 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ, ਗੁਰਮੀਤ ਸਿੰਘ, ਐਸ ਡੀ ਐਮ ਖਰੜ ਦੀ ਕੋਰਟ ਵਿਖੇ ਲਏ ਜਾਣਗੇ। ਨਗਰ ਕੌਂਸਲ ਡੇਰਾਬੱਸੀ (19 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ, ਅਮਿਤ ਗੁਪਤਾ, ਐਸ ਡੀ ਐਮ ਡੇਰਾਬੱਸੀ ਦੀ ਕੋਰਟ ਵਿਖੇ ਲਏ ਜਾਣਗੇ। ਨਗਰ ਕੌਂਸਲ ਬਨੂੰੜ (13 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਤਹਿਸੀਲ ਦਫ਼ਤਰ ਬਨੂੰੜ ਵਿਖੇ ਰਿਟਰਨਿੰਗ ਅਫ਼ਸਰ, ਐਸ ਡੀ ਐਮ ਡਾ. ਅੰਕਿਤਾ ਕਾਂਸਲ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਨਗਰ ਕੌਂਸਲ ਕੁਰਾਲੀ (17 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫਤਰ, ਕੁਰਾਲੀ ਵਿਖੇ ਰਿਟਰਨਿੰਗ ਅਫ਼ਸਰ ਸੁਖਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ, ਕੋਲ ਭਰੇ ਜਾ ਸਕਦੇ ਹਨ। ਨਗਰ ਕੌਂਸਲ ਨਵਾਂਗਾਉਂ (21 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫਤਰ, ਨਵਾਂਗਾਉਂ ਵਿਖੇ ਰਿਟਰਨਿੰਗ ਅਫ਼ਸਰ ਮਹਿਕਮੀਤ ਸਿੰਘ, ਬੀ ਡੀ ਪੀ ਓ ਖਰੜ, ਕੋਲ ਭਰੇ ਜਾ ਸਕਦੇ ਹਨ। ਨਗਰ ਕੌਂਸਲ ਜ਼ੀਰਕਪੁਰ (31 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫਤਰ, ਜ਼ੀਰਕਪੁਰ ਵਿਖੇ ਰਿਟਰਨਿੰਗ ਅਫ਼ਸਰ ਬਲਜੀਤ ਸਿੰਘ ਸੋਹੀ, ਬੀ ਡੀ ਪੀ ਓ ਡੇਰਾਬੱਸੀ, ਕੋਲ ਭਰੇ ਜਾ ਸਕਦੇ ਹਨ।

ਨਗਰ ਕੌਂਸਲ ਲਾਲੜੂ (17 ਵਾਰਡ) ਵਾਸਤੇ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫਤਰ, ਲਾਲੜੂ ਵਿਖੇ ਰਿਟਰਨਿੰਗ ਅਫ਼ਸਰ ਬੀਰਕਰਨ ਸਿੰਘ, ਤਹਿਸੀਲਦਾਰ, ਡੇਰਾਬੱਸੀ ਕੋਲ ਭਰੇ ਜਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਨਗਰ ਨਿਗਮ ਅਧਿਕਾਰੀਆਂ/ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਵੱਲੋਂ ਐਨ ਓ ਸੀ ਦੀ ਮੰਗ ਕਰਨ ਤੇ ਬਿਨਾਂ ਕਿਸੇ ਦੇਰੀ, ਤੈਅ ਸਮੇਂ ਵਿੱਚ ਐਨ ਓ ਸੀ ਜਾਰੀ ਕਰਨ ਤਾਂ ਕਿ ਕਿਸੇ ਵੀ ਉਮੀਦਵਾਰ ਨੂੰ ਚੋਣ ਲੜਨ ਵਿੱਚ ਕੋਈ ਮੁਸ਼ਕਿਲ ਨਾ ਆਵੇ। ਜੇਕਰ ਕੋਈ ਉਮੀਦਵਾਰ ਐਨ ਓ ਸੀ ਦੀ ਥਾਂ ਐਫੀਡੇਵਿਟ ਦਿੰਦਾ ਹੈ ਤਾਂ ਉਸ ਨੂੰ ਵੀ ਸਵੀਕਾਰ ਕਰ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਸਬੰਧਤ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਇਲਾਕਿਆਂ ਵਿੱਚ ਪੈਂਦੇ ਪੋਲਿੰਗ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਜਾਵੇ ਅਤੇ ਪੋਲਿੰਗ ਬੂਥਾਂ ਵਿੱਚ ਜੇਕਰ ਕੋਈ ਕਮੀ ਹੋਵੇ ਤਾਂ ਉਸ ਨੂੰ ਤੁਰੰਤ ਦੂਰ ਕਰਵਾਇਆ ਜਾਵੇ ਤਾਂ ਜੋ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਨੇ ਐਸ.ਡੀ.ਐਮਜ਼/ਰਿਟਰਨਿੰਗ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਾਮਜ਼ਦਗੀਆਂ ਪ੍ਰਾਪਤ ਕਰਨ ਮੌਕੇ ਦਫਤਰਾਂ ਵਿੱਚ ਬੇਲੋੜੀ ਭੀੜ ਨਾ ਹੋਣ ਦਿੱਤੀ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਇਸ ਤੋਂ ਇਲਾਵਾ ਪੜਤਾਲ ਉਪਰੰਤ ਆਪਣੇ ਦਫ਼ਤਰਾਂ ਵਿੱਚ ਸੂਚੀ ਲਗਾਈ ਜਾਵੇ। ਉਨ੍ਹਾਂ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਆਪੋ ਆਪਣੇ ਚੋਣ ਹਲਕਿਆਂ ਦੀ ਵੋਟਰ ਸੂਚੀ ਵੀ ਆਪਣੇ ਕੋਲ ਰੱਖਣ ਲਈ ਆਖਿਆ। ਇਸ ਤੋਂ ਇਲਾਵਾ ਚੋਣ ਅਮਲੇ ਦੀ ਸਿਖਲਾਈ, ਪੋਲਿੰਗ ਪਾਰਟੀਆਂ ਦੀ ਰਵਾਨਗੀ ਅਤੇ ਵਾਪਸੀ ਤੇ ਬੈਲੇਟ ਬਕਸਿਆਂ ਦੀ ਸੁਰੱਖਿਅਤ ਸਟੋਰੇਜ, ਗਿਣਤੀ ਕੇਂਦਰਾਂ ਦੀ ਨਿਸ਼ਾਨਦੇਹੀ ਆਦਿ ਸਾਰੀਆਂ ਪ੍ਰਕਿਰਿਆਵਾਂ ਤੇ ਵੀ ਜ਼ੋਰ ਦਿੱਤਾ। ਜ਼ਿਲ੍ਹਾ ਪੁਲਿਸ ਤੋਂ ਆਏ ਐਸ ਪੀ (ਐੱਚ) ਮੋਹਿਤ ਅਗਰਵਾਲ, ਡੀ ਐਸ ਪੀ (ਐੱਚ) ਵਰਿੰਦਰ ਸਿੰਘ ਖੋਸਾ ਨੂੰ ਨਾਮਜ਼ਦਗੀ ਅਮਲ, ਪੜਤਾਲ ਆਦਿ ਦੌਰਾਨ ਅਤੇ ਚੋਣ ਬੂਥਾਂ ਤੇ ਸਟਰਾਂਗ ਰੂਮਜ਼ ਦੀ ਉਚਿੱਤ ਸੁਰੱਖਿਆ ਬੰਦੋਬਸਤ ਕਰਨ ਲਈ ਆਖਿਆ। ਉਨ੍ਹਾਂ ਸਮੂਹ ਰਾਜਨੀਤਕ ਪਾਰਟੀਆਂ ਅਤੇ ਸੰਭਾਵੀ ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਬੇਲੋੜੇ ਟਕਰਾਅ ਤੋਂ ਬਚਿਆ ਜਾ ਸਕੇ ਅਤੇ ਅਮਨ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ।

 
 

Have something to say? Post your comment

 

More in Chandigarh

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

ਨਗਰ ਨਿਗਮ ਚੋਣਾਂ ਦਾ ਐਲਾਨ.... ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ ....