Tuesday, December 23, 2025

Chandigarh

ਕੱਚੇ ਅਧਿਆਪਕਾਂ ਨੂੰ ਪੱਕਾ ਕਰੇ ਪੰਜਾਬ ਸਰਕਾਰ: ਡੀ. ਟੀ. ਐਫ

June 22, 2021 07:18 PM
SehajTimes

ਚੰਡੀਗੜ੍ਹ : ਪੰਜਾਬ ਵਿੱਚ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕੈਟਾਗਰੀਆਂ ਤਹਿਤ ਸਾਲਾਂ ਤੋਂ ਕੰਮ ਕਰ ਰਹੇ ਈ ਜੀ ਐੱਸ, ਏਆਈਈ, ਐੱਸ. ਟੀ. ਆਰ., ਆਈ. ਆਰ. ਟੀ., ਸਿੱਖਿਆ ਪ੍ਰੋਵਾਇਡਰ, ਵਲੰਟੀਅਰ ਅਧਿਆਪਕਾਂ ਨੂੰ ਪਿਛਲੀਆਂ ਚੋਣਾਂ ਵਿੱਚ ਮਿਲੇ ਦਿਲਾਸੇ ਤੋਂ ਬਿਨਾਂ ਹੁਣ ਤੱਕ ਕੁਝ ਨਹੀਂ ਮਿਲਿਆ ਹੈ। ਸਗੋਂ ਹਰ ਵਾਰ ਚੋਣਾਂ ਵਿੱਚ ਸੱਤਾਧਾਰੀਆਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਪੱਕਾ ਕਰਨ ਦਾ ਭਰੋਸਾ ਦੇ ਕੇ ਇਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਂਦਾ ਹੈ। ਇੰਨ੍ਹਾਂ ਅਧਿਆਪਕਾਂ ਤੋਂ ਸਾਰੇ ਕੰਮ ਪੱਕੇ ਅਧਿਆਪਕਾਂ ਵਾਂਗ ਹੀ ਲਏ ਜਾਂਦੇ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਨੂੰ ਬਹੁਤ ਥੋੜ੍ਹੀ ਤਨਖਾਹ ਦੇ ਕੇ ਸੋਸ਼ਣ ਕੀਤਾ ਜਾਂਦਾ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕੱਚੇ ਅਧਿਆਪਕਾਂ ਵੱਲੋਂ ਵਿੱਦਿਆ ਭਵਨ ਅੱਗੇ ਲਾਏ ਗਏ ਧਰਨੇ ਦੀ ਹਮਾਇਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਾਲ ਪਹਿਲਾਂ ਇੰਨ੍ਹਾਂ ਅਧਿਆਪਕਾਂ ਨੂੰ ਕੀਤੇ ਵਾਅਦਿਆਂ ਨੂੰ ਚੇਤੇ ਕਰਨਾ ਚਾਹੀਦਾ ਹੈ ਜਦੋਂ ਇੰਨ੍ਹਾਂ ਦੀ ਤਨਖਾਹ ਨੂੰ ਆਪਣੇ ਮਾਲੀ ਦੀ ਤਨਖਾਹ ਤੋਂ ਘੱਟ ਹੋਣ ਤੇ ਦੁੱਖ ਪ੍ਰਗਟਾਉਂਦਿਆਂ ਸੱਤਾ ਸੰਭਾਲਦਿਆਂ ਹੀ ਪੱਕੇ ਕਰਨ ਦਾ ਵਿਸ਼ਵਾਸ ਦਵਾਇਆ ਸੀ। ਹੁਣ ਇੰਨ੍ਹਾਂ ਨੂੰ ਕੱਚੇ ਅਧਿਆਪਕ ਦੇ ਤੌਰ ਤੇ ਕੰਮ ਕਰਦਿਆਂ ਦਸ ਦਸ ਸਾਲ ਤੋਂ ਵੀ ਵੱਧ ਸਮਾਂ ਬੀਤ ਗਿਆ ਹੈ ਪਰ ਇਹ ਹਾਲੇ ਵੀ ਬਹੁਤ ਥੋੜ੍ਹੀ ਤਨਖਾਹ ਤੇ ਕੱਚੇ ਅਧਿਆਪਕ ਵਜੋਂ ਹੀ ਕੰਮ ਕਰ ਰਹੇ ਹਨ।

ਕੱਚੇ ਅਧਿਆਪਕਾਂ ਵੱਲੋਂ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਮੋਹਾਲੀ ਵਿੱਚ ਸਿੱਖਿਆ ਭਵਨ ਅੱਗੇ ਅਣਮਿੱਥੇ ਸਮੇਂ ਲਈ ਲਾਏ ਗਏ ਧਰਨੇ ਦਾ ਸਮਰਥਨ ਕਰਦਿਆਂ ਮੀਤ ਪ੍ਰਧਾਨਾਂ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਕੁਮਾਰ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ, ਮੁੱਖ ਬੁਲਾਰਾ ਹਰਦੀਪ ਟੋਡਰਪੁਰ, ਸੰਯੁਕਤ ਸਕੱਤਰਾਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸਨ, ਜੱਥੇਬੰਦਕ ਸਕੱਤਰਾਂ ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਸਹਾਇਕ ਵਿੱਤ ਸਕੱਤਰਤ ਜਿੰਦਰ ਸਿੰਘ, ਪ੍ਰਚਾਰ ਸਕੱਤਰ ਸੁਖਦੇਵ  ਡਾਨਸੀਵਾਲ ਤੋਂ ਇਲਾਵਾ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਜਰਮਨਜੀਤ ਸਿੰਘ ਨੇ ਜਲਦ ਪੱਕੇ ਕੀਤੇ ਜਾਣ ਹਮਾਇਤ ਕੀਤੀ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ