Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਵਿੱਚ ਦਾਖ਼ਲੇ ਲਈ 31 ਮਈ ਨੂੰ ਹੋਣਗੇ ਟਰਾਇਲ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਲਈ ਸੁਨਹਿਰੀ ਮੌਕਾ ਹੁੰਦੇ ਹਨ ਟਰਾਇਲ: ਡਾ. ਜਗਦੀਪ ਸਿੰਘ

May 12, 2026 09:27 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਸੈਸ਼ਨ 2026-27 ਦੌਰਾਨ ਦਾਖ਼ਲਾ ਲੈਣ ਦੇ ਚਾਹਵਾਨ ਖਿਡਾਰੀਆਂ (ਪੁਰਸ਼ ਅਤੇ ਮਹਿਲਾ) ਲਈ ਖੇਡ ਵਿੰਗ ਦੇ ਟਰਾਇਲ 31 ਮਈ 2026 ਨੂੰ ਕਰਵਾਏ ਜਾ ਰਹੇ ਹਨ। ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਹ ਟਰਾਇਲ ਸਪੋਰਟਸ ਕੰਪਲੈਕਸ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਹੋਰ ਨਿਸ਼ਚਿਤ ਸਥਾਨਾਂ ਵਿਖੇ ਸਵੇਰੇ 7 ਵਜੇ ਸ਼ੁਰੂ ਹੋਣਗੇ। ਯੂਨੀਵਰਸਿਟੀ ਕੈਂਪਸ, ਨੇਬਰਹੁੱਡ ਕੈਂਪਸ, ਕੰਸਟੀਚਿਊਂਟ ਕਾਲਜਾਂ ਅਤੇ ਯੂਨੀਵਰਸਿਟੀ ਅਧੀਨ ਆਉਂਦੇ ਹੋਰ ਕਾਲਜਾਂ ਵਿੱਚ ਕਿਸੇ ਵੀ ਕੋਰਸ ਵਿੱਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀ ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਸਬੰਧੀ ਹੋਣਹਾਰ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਟਰਾਇਲਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਉਹ ਉੱਚ ਵਿਦਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣਾ ਨਾਮ ਰੌਸ਼ਨ ਕਰਨ ਲਈ ਪੰਜਾਬੀ ਯੂਨੀਵਰਸਿਟੀ ਨਾਲ਼ ਜੁੜ ਸਕਣ। ਟਰਾਇਲਾਂ ਦੀ ਮਹੱਤਤਾ ਦੇ ਹਵਾਲੇ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਤਰਾਸ਼ਣ ਲਈ ਇਹ ਇੱਕ ਸੁਨਹਿਰੀ ਮੌਕਾ ਹੁੰਦਾ ਹੈ, ਜਿਸ ਦਾ ਦੋਹੇਂ ਧਿਰਾਂ ਭਾਵ ਹੋਣਹਾਰ ਖਿਡਾਰੀਆਂ ਅਤੇ ਅਦਾਰੇ ਨੂੰ ਭਵਿੱਖ ਵਿੱਚ ਵੱਡਾ ਲਾਭ ਹੁੰਦਾ ਹੈ। ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਟਰਾਇਲਾਂ ਸਬੰਧੀ ਵਧੇਰੇ ਜਾਣਕਾਰੀ ਅਤੇ ਸਪੋਰਟਸ ਵਿੰਗ ਦਾ ਦਾਖ਼ਲਾ ਫਾਰਮ ਪ੍ਰਾਪਤ ਕਰਨ ਲਈ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ www.punjabiuniversity.ac.in 'ਤੇ ਜਾ ਕੇ ਡਾਇਰੈਕਟੋਰੇਟ ਆਫ਼ ਸਪੋਰਟਸ ਇਮਪੋਰਟੈਂਟ ਨੋਟਿਸਜ਼' ਵਾਲ਼ਾ ਸੈਕਸ਼ਨ ਚੈੱਕ ਕਰ ਸਕਦੇ ਹਨ।
 
 

Have something to say? Post your comment