ਘੜੂੰਆਂ/ ਖਰੜ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਅੱਜ ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਵਿੱਚ ਨਰਸਿੰਗ ਸਟਾਫ਼ ਵੱਲੋਂ ਨਿਭਾਈਆਂ ਜਾ ਰਹੀਆਂ ਲਾਮਿਸਾਲ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਨਰਸਿੰਗ ਸਟਾਫ਼ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ। ਮਰੀਜ਼ਾਂ ਦੀ ਦੇਖਭਾਲ ਵਿੱਚ ਇੱਕ ਨਰਸ ਦਾ ਯੋਗਦਾਨ ਸਭ ਤੋਂ ਅਹਿਮ ਹੁੰਦਾ ਹੈ।