Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Haryana

ਨਗਰ ਨਿਗਮ ਚੋਣਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਮੁਕੰਮਲ : ਹਰਿਆਣਾ ਰਾਜ ਚੋਣ ਕਮਿਸ਼ਨ

May 12, 2026 11:18 PM
Rozana Sehaj times

ਚੰਡੀਗੜ੍ਹ : ਹਰਿਆਣਾ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਵਿੱਚ ਸੰਪੰਨ ਹੋਈਆਂ ਨਗਰ ਨਿਗਮਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਦੀ ਗਿਣਤੀ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਬੰਧਤ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨਿਰਪੱਖ, ਪਾਰਦਰਸ਼ੀ, ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਦੀ ਗਿਣਤੀ 13 ਮਈ 2026 ਨੂੰ ਸਵੇਰੇ 8:00 ਵਜੇ ਤੋਂ ਸਬੰਧਤ ਗਿਣਤੀ ਕੇਂਦਰਾਂ ’ਤੇ ਸ਼ੁਰੂ ਹੋਵੇਗੀ। ਗਿਣਤੀ ਦਾ ਕੰਮ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਅਨੁਸਾਰ ਮੁਕੰਮਲ ਕੀਤਾ ਜਾਵੇਗਾ ਅਤੇ ਹਰ ਪੜਾਅ ਦੀ ਨਿਗਰਾਨੀ ਸਬੰਧਤ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ, ਤਾਂ ਜੋ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਭਰੋਸੇਯੋਗ ਬਣੀ ਰਹੇ। ਉਨ੍ਹਾਂ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ’ਤੇ ਸੁਰੱਖਿਆ ਦੇ ਵਿਆਪਕ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਗਿਣਤੀ ਵਾਲੀਆਂ ਥਾਵਾਂ ’ਤੇ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਜਾਣ ਦੀ ਇਜਾਜ਼ਤ ਹੋਵੇਗੀ। ਕੇਂਦਰਾਂ ’ਤੇ ਸੀਸੀਟੀਵੀ ਨਿਗਰਾਨੀ, ਬੈਰੀਕੇਡਿੰਗ, ਲੋੜੀਂਦੀ ਪੁਲਿਸ ਫੋਰਸ ਦੀ ਤਾਇਨਾਤੀ ਅਤੇ ਜ਼ਰੂਰੀ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਬੁਲਾਰੇ ਨੇ ਦਸਿਆ ਕਿ ਈਵੀਐਮ ਮਸ਼ੀਨਾਂ ਨੂੰ ਸਟ?ਰੋਂਗ ਰੂਮਾਂ ਤੋਂ ਗਿਣਤੀ ਕੇਂਦਰਾਂ ਤੱਕ ਲਿਆਉਣ ਅਤੇ ਗਿਣਤੀ ਤੋਂ ਬਾਅਦ ਮੁੜ ਸੁਰੱਖਿਅਤ ਥਾਵਾਂ ਤੱਕ ਪਹੁੰਚਾਉਣ ਦੌਰਾਨ ਵਿਸ਼ੇਸ਼ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ, ਅਣਚਾਹੇ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਪੈਨੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਦਸਿਆ ਕਿ ਗਿਣਤੀ ਕੇਂਦਰਾਂ ਦੇ ਨੇੜੇ ਹਥਿਆਰਾਂ ਅਤੇ ਸ਼ੱਕੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਕਾਨੂੰਨ ਵਿਵਸਥਾ ਬਣਾਏ ਰੱਖਣ ਤਹਿਤ ਗਿਣਤੀ ਕੇਂਦਰਾਂ ਦੇ ਨੇੜੇ ਬੇਲੋੜੀ ਭੀੜ ਇਕੱਠੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਸ਼ੋਰ-ਸ਼ਰਾਬਾ ਜਾਂ ਰੁਕਾਵਟ ਉਤਪਨ ਕਰਨ ਵਾਲਿਆਂ ਖਿਲਾਫ ਨਿਯਮ ਅਨੁਸਾਰ ਸਖਤ ਕਾਰਾਵਈ ਅਮਲ ਵਿੱਚ ਲਿਆਈ ਜਾਵੇਗੀ। ਬੁਲਾਰੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਚੌਕਸੀ ਅਤੇ ਤਤਪਰਤਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਗਿਣਤੀ ਪ੍ਰਕ੍ਰਿਆ ਸ਼ਾਂਤੀਪੂਰਣ ਅਤੇ ਸੁਰੱਖਿਅਤ ਮਾਹੌਲ ਵਿੱਚ ਸਪੰਨ ਹੋ ਸਕੇ। ਕਮਿਸ਼ਨ ਨੇ ਸਮੂਹ ਉਮੀਦਵਾਰਾਂ, ਚੋਣ ਏਜੰਟਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ। ਬੁਲਾਰੇ ਨੇ ਦਸਿਆ ਕਿ ਹਰੇਕ ਗਿਣਤੀ ਕੇਂਦਰ ’ਤੇ ਜਨਰਲ ਅਬਜ਼ਰਵਰ ਅਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੀ ਡਿਊਟੀ ਲਗਾਈ ਗਈ ਹੈ, ਤਾਂ ਜੋ ਗਿਣਤੀ ਪ੍ਰਕ੍ਰਿਆ ਦੌਰਾਨ ਕਿਸੇ ਵੀ ਤਰ੍ਹਾ ਦੀ ਸਮਸਿਆ, ਸ਼ਿਕਾਇਤ ਅਤੇ ਜਰੂਰੀ ਜਾਣਕਾਰੀ ਦਾ ਤੁਰੰਤ ਹੱਲ ਯਕੀਨੀ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਉਮੀਦਵਾਰ, ਚੋਣ ਏਜੰਟ ਅਤੇ ਹੋਰ ਅਥੋਰਾਇਜਡ ਵਿਅਕਤੀ ਕਿਸੇ ਵੀ ਤਰ੍ਹਾ ਦਾ ਕੋਈ ਸ਼ੰਕਾ ਜਾਂ ਸਮੱਸਿਆ ਹੁੰਦੀ ਹੈ, ਤਾਂ ਉਹ ਤੁਰੰਤ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਵਰਨਣਯੋਗ ਹੈ ਕਿ ਹਰਿਆਣਾ ਚੋਣ ਕਮਿਸ਼ਨ ਵੱਲੋਂ 10 ਮਈ 2026 ਨੂੰ ਕਰਵਾਈਆਂ ਗਈਆਂ ਨਗਰ ਨਿਗਮ ਚੋਣਾਂ ਸ਼ਾਂਤੀਪੂਰਨ ਅਤੇ ਸਫ਼ਲਤਾਪੂਰਵਕ ਸਿਰੇ ਚੜ੍ਹੀਆਂ। ਇਨ੍ਹਾਂ ਚੋਣਾਂ ਤਹਿਤ ਅੰਬਾਲਾ, ਪੰਚਕੂਲਾ ਅਤੇ ਸੋਨੀਪਤ ਨਗਰ ਨਿਗਮ, ਰੇਵਾੜੀ ਨਗਰ ਕੌਂਸਲ ਅਤੇ ਧਾਰੂਹੇੜਾ, ਸਾਂਪਲਾ ਅਤੇ ਉਕਲਾਨਾ ਨਗਰ ਪਾਲਿਕਾਵਾਂ ਵਿੱਚ ਵੋਟਾਂ ਪਈਆਂ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਨਗਰ ਨਿਗਮ ਖੇਤਰਾਂ ਵਿੱਚ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਵੀ ਸਫ਼ਲਤਾਪੂਰਵਕ ਸੰਪੰਨ ਹੋਈਆਂ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ