Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Education

ਸੁਨਾਮ ਸਕੂਲ ਦੀਆਂ ਵਿਦਿਆਰਥਣਾਂ ਦਾ ਨਾਮ ਮੈਰਿਟ ਸੂਚੀ 'ਚ ਦਰਜ਼ 

May 13, 2026 03:20 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਸ਼ਹੀਦ ਊਧਮ ਸਿੰਘ ਸਕੂਲ ਆਫ ਐਮੀਨੈਂਸ ਦੀਆਂ ਦੋ ਵਿਦਿਆਰਥਣਾਂ ਖੁਸ਼ਪ੍ਰੀਤ ਕੌਰ ਅਤੇ ਰਾਧਿਕਾ ਨੇ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ ਹੈ। ਬੁੱਧਵਾਰ ਨੂੰ ਸ਼ਹੀਦ ਊਧਮ ਸਿੰਘ ਸਕੂਲ ਆਫ ਐਮੀਨੈਂਸ ਵਿਖੇ ਸੇਵਾਵਾਂ ਨਿਭਾਅ ਰਹੇ ਅਧਿਆਪਕ ਵਿਕਾਸ ਕੁਮਾਰ ਮਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਬਾਰਵੀਂ ਕਲਾਸ ਦੀਆਂ ਆਰਟਸ ਗਰੁੱਪ ਦੀਆਂ ਦੋ ਵਿਦਿਆਰਥਣਾਂ ਰਾਧਿਕਾ ਪੁੱਤਰੀ ਸਚਿਨ ਕੁਮਾਰ ਨੇ ਮੈਰਿਟ ਰੈਂਕ 14ਵਾਂ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਪਰਮਿੰਦਰ ਸਿੰਘ ਨੇ 16ਵਾਂ ਰੈਂਕ ਪ੍ਰਾਪਤ ਕੀਤਾ । ਸਕੂਲ ਦੇ ਪ੍ਰਿੰਸੀਪਲ ਅਨਿਲ ਜੈਨ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਕਲਾਸ ਇੰਚਾਰਜ ਗੁਰਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਮੋਹਰੀ ਨਤੀਜੇ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਰਾਧਿਕਾ ਨੇ 500 ਵਿੱਚੋਂ 487 ਅੰਕ ਲੈਕੇ ਜ਼ਿਲ੍ਹਾ ਸੰਗਰੂਰ ਚੋਂ 6ਵਾਂ ਅਤੇ ਖੁਸ਼ਪ੍ਰੀਤ ਕੌਰ ਨੇ 500 ਵਿੱਚੋਂ 485 ਅੰਕ ਹਾਸਲ 10ਵਾਂ ਰੈਂਕ ਹਾਸਲ ਕੀਤਾ ਹੈ ‌। ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਦੇ ਮਾਪਿਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਆਖਿਆ ਕਿ ਅਧਿਆਪਕਾਂ ਅਤੇ ਬੱਚਿਆਂ ਦੀ ਮਿਹਨਤ ਸਦਕਾ ਬੱਚੇ ਮੈਰਿਟ ਵਿੱਚ ਆਏ ਹਨ। 

Have something to say? Post your comment

More in Education

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ 

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ