Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸੀ.ਬੀ.ਐਸ.ਈ. 12ਵੀਂ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ: ਸੁਖਮਨਪ੍ਰੀਤ ਕੌਰ 98.4 ਫੀਸਦੀ ਲੈ ਕੇ ਕਾਮਰਸ

May 13, 2026 07:31 PM
Rozana Sehaj times
ਕੋਟਕਪੂਰਾ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਫ਼ਰੀਦਕੋਟ ਸਥਿਤ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਸਕੂਲ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜੇ ਨਾਲ ਅਕਾਦਮਿਕ ਉੱਤਮਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੇ ਹੋਣਹਾਰ ਵਿਦਿਆਰਥੀ ਸੁਖਮਨਪ੍ਰੀਤ ਕੋਰ ਨੇ 98.4% ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਭਜੀਤ ਕੋਰ ਨੇ 97.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਮਾਨਿਤ ਕੌਰ ਨੇ 97.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਅੰਗਰੇਜ਼ੀ, ਇੰਨਫਾਰਮੇਸ਼ਨ ਟੈਕਨਾਲੌਜ਼ੀ, ਜਿਊਗਰਾਫ਼ੀ, ਸਾਈਕੋਲੋਜੀ, ਬਾਇਉਲੈਜੀ, ਅਕਾਉਂਟਸ ਅਤੇ ਪੰਜਾਬੀ ਵਿਸ਼ਿਆਂ ਵਿੱਚੋਂ 100/100 ਅੰਕ ਹਾਸਿਲ ਕੀਤੇ ਗਏ। ਇਸ ਮੌਕੇ ਸਕੂਲ ਦੇ ਕਾ. ਪ੍ਰਿੰਸੀਪਲ ਸ੍ਰੀਮਤੀ ਸੁਖਦੀਪ ਕੌਰ ਨੇ ਕਿਹਾ, "ਸਾਡੇ ਸੰਸਥਾਪਕ ਚੇਅਰਮੈਨ ਸਵਰਗਵਾਸੀ ਸਰਦਾਰ ਇੰਦਰਜੀਤ ਸਿੰਘ ਖ਼ਾਲਸਾ ਜੀ ਦਾ ਸਿੱਖਿਆ ਪ੍ਰਤੀ ਸਮਰਪਣ ਹੀ ਸਾਡੀ ਪ੍ਰੇਰਨਾ ਹੈ। ਸੁਖਮਨਪ੍ਰੀਤ ਕੋਰ, ਪ੍ਰਭਜੀਤ ਕੋਰ, ਅਮਾਨਿਤ ਕੌਰ ਸਮੇਤ ਸਾਰੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ।" ਸਕੂਲ ਦੇ ਚੇਅਰਮੈਂਨ ਸ. ਸਿਮਰਜੀਤ ਸਿੰਘ ਸੇਖੋਂ ਜੀ, ਕਮੇਟੀ ਮੈਂਬਰ ਸ. ਗੁਰਜਾਪ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ ਅਤੇ ਸ. ਨਰਿੰਦਰਪਾਲ ਸਿੰਘ ਬਰਾੜ ਵੱਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਬਾਨੀ ਚੇਅਰਮੈਨ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਇਸ ਮੌਕੇ ਤੇ ਸ. ਚਰਨਜੀਤ ਸਿੰਘ ਸੇਖੋਂ, ਸ. ਦੀਪਇੰਦਰ ਸਿੰਘ ਸੇਖੋਂ ਅਤੇ ਡਾ. ਗੁਰਇੰਦਰ ਮੋਹਨ ਸਿੰਘ ਜੀ ਵੱਲੋਂ ਵੀ ਖ਼ਾਸ ਤੌਰ 'ਤੇ ਫ਼ੋਨ 'ਤੇ ਵਧਾਈ ਦਿੱਤੀ। ਕਾ. ਵਾਈਸ ਪ੍ਰਿੰਸੀਪਲ ਸ੍ਰੀਮਤੀ ਹਰਸਿਮਰਨਜੀਤ ਕੌਰ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਸ਼ਠਾ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ। ਨਤੀਜਾ ਐਲਾਨੇ ਜਾਣ ਮਗਰੋਂ ਸਕੂਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ