Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

May 13, 2026 07:35 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਦਿਵਾਂਸ਼ੀ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਖੇਡਾਂ ਦੇ ਖੇਤਰ ਵਿੱਚ ਵੀ ਮੱਲ੍ਹਾਂ ਮਾਰ ਰਹੀਆਂ ਹਨ। ਕੁੱਲ 2,65,417 ਵਿਦਿਆਰਥੀਆਂ ਨੇ 12ਵੀ ਜਮਾਤ ਦੀ ਸਾਲਾਨਾ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 2,42,755 ਪਾਸ ਹੋਏ। ਇਸ ਹਿਸਾਬ ਨਾਲ ਪਾਸ ਪ੍ਰਤੀਸ਼ਤਤਾ 91.46 ਫ਼ੀਸਦ ਰਹੀ। ਕਾਮਰਸ ਸਟ੍ਰੀਮ ਵਿੱਚ ਸਭ ਤੋਂ ਵੱਧ ਪਾਸ ਦਰ 98.78 ਫ਼ੀਸਦ ਦਰਜ ਕੀਤੀ ਗਈ ਹੈ, ਜਿਸ ਤਹਿਤ 34,496 ਵਿਦਿਆਰਥੀਆਂ ਵਿੱਚੋਂ 34,074 ਵਿਦਿਆਰਥੀ ਪਾਸ ਹੋਏ। ਸਾਇੰਸ ਸਟ੍ਰੀਮ ਵਿੱਚ 98.47 ਫ਼ੀਸਦ ਪਾਸ ਪ੍ਰਤੀਸ਼ਤਤਾ ਰਹੀ, 56,456 ਵਿੱਚੋਂ 55,593 ਵਿਦਿਆਰਥੀ ਪਾਸ ਹੋਏ। ਹਿਊਮੈਨਿਟੀਜ਼ ਸਟ੍ਰੀਮ ਦੇ 1,65,457 ਵਿਦਿਆਰਥੀਆਂ ਵਿੱਚੋਂ 1,45,179 ਪਾਸ ਹੋਏ ਜਿਸ ਨਾਲ 87.74 ਫ਼ੀਸਦ ਦਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਵੋਕੇਸ਼ਨਲ ਸਟ੍ਰੀਮ ਵਿੱਚ 87.80 ਫ਼ੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ, ਜਿਸ ਵਿੱਚ 9,008 ਵਿਦਿਆਰਥੀਆਂ ਵਿੱਚੋਂ 7,909 ਨੇ ਪ੍ਰੀਖਿਆ ਪਾਸ ਕੀਤੀ। ਸ. ਹਰਜੋਤ ਬੈਂਸ ਨੇ ਕਿਹਾ, “ਇਹ ਨਤੀਜਾ ਸਾਡੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਸੁਧਾਰਾਂ ਨੂੰ ਉਜਾਗਰ ਕਰਦਾ ਹੈ।” ਅੱਵਲ ਰਹੀਆਂ ਤਿੰਨੋਂ ਵਿਦਿਆਰਥਣਾਂ ਦੀ ਸ਼ਾਨਦਾਰ ਉਪਲੱਬਧੀ ਲਈ ਸ਼ਲਾਘਾ ਕਰਦਿਆਂ ਸ. ਬੈਂਸ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਟ੍ਰੀਮਾਂ ਵਿੱਚ ਵਿਦਿਆਰਥੀਆਂ ਵੱਲੋਂ ਪੂਰੇ ਅੰਕ ਪ੍ਰਾਪਤ ਕੀਤੇ ਗਏ ਹਨ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਨੇ ਬਿਹਤਰ ਨਤੀਜਿਆਂ ਦਾ ਸਿਹਰਾ ਡਿਜੀਟਲ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਸਮੇਂ ਸਿਰ ਸਿਲੇਬਸ ਪੂਰਾ ਕਰਨ ਵੱਲੋਂ ਸੂਬਾ ਸਰਕਾਰ ਦੀ ਤਰਜੀਹ ਨੂੰ ਦਿੱਤਾ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ