Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

May 13, 2026 07:39 PM
Rozana Sehaj times

ਚੰਡੀਗੜ੍ਹ : ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਭਾਈਚਾਰੇ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਆਨਲਾਈਨ ਅਤੇ ਫਿਜ਼ੀਕਲ ਮਿਲਣੀਆਂ ਨਿਯਮਿਤ ਤੌਰ ‘ਤੇ ਹਰ ਮਹੀਨੇ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ ਦੋ ਮੀਟਿੰਗਾਂ ਆਯੋਜਿਤ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਜਾਣਕਾਰੀ ਅਗਾਊਂ ਤੌਰ ‘ਤੇ ਸਾਂਝੀ ਕੀਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਪਰਵਾਸੀ ਪੰਜਾਬੀ ਇਸ ਪਹਿਲ ਦਾ ਲਾਭ ਲੈ ਸਕਣ। ਉਨ੍ਹਾਂ ਦੱਸਿਆ ਕਿ ਅੱਜ ਦੀ ਆਨਲਾਈਨ ਮਿਲਣੀ ਦੌਰਾਨ ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਅਤੇ ਕਨੇਡਾ ਆਦਿ ਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੇ 16 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2026 ਤੋਂ ਅਪ੍ਰੈਲ 2026 ਤੱਕ ਐਨ.ਆਰ.ਆਈ ਵਿਭਾਗ ਨੂੰ ਕੁੱਲ 590 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 430 ਮਾਮਲਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 160 ਮਾਮਲੇ ਕਾਰਵਾਈ ਅਧੀਨ ਹਨ। ਇਸੇ ਤਰ੍ਹਾਂ ਮਈ 2026 ਦੌਰਾਨ ਹੁਣ ਤੱਕ 56 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ‘ਤੇ ਕਾਰਵਾਈ ਜਾਰੀ ਹੈ। ਐਨ.ਆਰ. ਆਈ ਮੰਤਰੀ ਨੇ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੋਏ ਸਾਰੇ ਐਨ.ਆਰ.ਆਈ ਭਰਾਵਾਂ ਅਤੇ ਭੈਣਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਅਤੇ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਹਰ ਸੰਭਵ ਉਪਰਾਲਾ ਕਰੇਗੀ। ਇਸ ਆਨਲਾਈਨ ਮਿਲਣੀ ਦੌਰਾਨ ਐਨ. ਆਰ.ਆਈ ਵਿਭਾਗ ਦੇ ਸਕੱਤਰ ਸ੍ਰੀ ਵੀ. ਐਨ. ਜ਼ਾਦੇ, ਏ.ਡੀ.ਜੀ.ਪੀ ਐਨ.ਆਰ.ਆਈ ਸ੍ਰੀ ਆਰ. ਕੇ. ਜੈਸਵਾਲ, ਡਵੀਜ਼ਨਲ ਕਮਿਸ਼ਨਰ ਜਲੰਧਰ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ ਸ੍ਰੀਮਤੀ ਅਮਨਦੀਪ ਕੌਰ ਤੋਂ ਇਲਾਵਾ ਸੀਨੀਅਰ ਵਿਭਾਗੀ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ