ਕੋਟਕਪੂਰਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀ ਜਮਾਤ ਦੇ ਨਤੀਜੇ ਵਿੱਚ ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਨੇ ਜ਼ਿਲ੍ਹੇ ਵਿੱਚੋਂ ਸਭ ਤੋਂ ਵੱਧ 6 ਮੈਰਿਟਾਂ ਲੈ ਕੇ ਜ਼ਿਲ੍ਹੇ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਅਤੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਦੱਸਿਆ ਕਿ ਸਿਮਰਨ ਸਪੁੱਤਰੀ ਸੁਰਿੰਦਰ ਨੇ 489/500 (97.80 ਫੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 12ਵਾਂ ਅਤੇ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ, ਕ੍ਰਿਤਿਕਾ ਸਪੁੱਤਰੀ ਰਾਜ ਕੁਮਾਰ ਨੇ 488/500 (97.60%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 13ਵਾਂ ਸਥਾਨ ਅਤੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ, ਹਸ਼ਰਤਪ੍ਰੀਤ ਕੌਰ ਸਪੁੱਤਰੀ ਰਾਜਾ ਸਿੰਘ ਨੇ 487ੇ500 (97।40%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 14ਵਾਂ ਸਥਾਨ ਅਤੇ ਜ਼ਿਲ੍ਹੇ ਵਿੱਚੋਂ ਪੰਜਵਾਂ ਸਥਾਨ ਕਾਜਲ ਸਪੁੱਤਰੀ ਵਿਕਾਸ ਛਾਬੜਾ ਅਤੇ ਅੰਸ਼ਿਕਾ ਸ਼ਰਮਾ ਸਪੁੱਤਰੀ ਜਸਵਿੰਦਰ ਕੁਮਾਰ ਨੇ 486ੇ500 (97।20%) ਅੰਕ ਹਾਸਿਲ ਕਰਕੇ ਪੰਜਾਬ ਵਿੱਚੋਂ 15ਵਾਂ ਸਥਾਨ ਅਤੇ ਜ਼ਿਲ੍ਹੇ ਵਿੱਚੋਂ ਸੱਤਵਾਂ ਸਥਾਨ, ਖੁਸ਼ਮਨਦੀਪ ਕੌਰ ਸਪੁੱਤਰੀ ਸੁਰਿੰਦਰ ਸਿੰਘ ਨੇ 484ੇ500 (96।80%) ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 17ਵਾਂ ਸਥਾਨ ਹਾਸਿਲ ਕਰਕੇ ਸੰਸਥਾ ਅਤੇ ਜ਼ਿਲ੍ਹੇ ਵਿੱਚੋਂ ਦਸਵਾਂ ਸਥਾਨ ਹਾਸਿਲ ਕਰਕੇ ਆਪਣੀ ਸੰਸਥਾ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ ਨੇ ਕਿਹਾ ਕਿ ਬਾਰ੍ਹਵੀਂ ਜਮਾਤ ਦੇ 45 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਜਿਸ ਵਿੱਚੋਂ 11 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ ਅੰਕ, 20 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਅਤੇ 14 ਵਿਦਿਆਰਥੀਆਂ ਨੇ 83 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ। ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਸੰਸਥਾ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ ਅਤੇ ਉਨ੍ਹਾਂ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਪ੍ਰਾਪਤੀ ‘ਤੇ ਡੀ.ਈ.ਓ (ਐਸਿੱ) ਸ੍ਰੀਮਤੀ ਅੰਜਨਾ ਕੌਸ਼ਲ, ਜ਼ਿਲ੍ਹਾ ਖੇਤਰੀ ਡਿਪੂ ਪੰਜਾਬ ਸਕੂਲ ਸਿੱਖਿਆ ਬੋਰਡ ਫਰੀਦਕੋਟ ਦੇ ਮੈਨੇਜਰ ਸ੍ਰੀਮਤੀ ਮਨਦੀਪ ਕੌਰ ਅਤੇ ਡਿਪਟੀ ਮੈਨੇਜਰ ਸ: ਬਲਰਾਜ ਸਿੰਘ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸੰਸਥਾ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।ਇਸ ਮੌਕੇ ਮੈਡਮ ਰਾਜਵਿੰਦਰ ਕੌਰ, ਪ੍ਰਦੀਪ ਕੁਮਾਰ, ਜਸਪ੍ਰੀਤ ਕੌਰ, ਅਮਨਦੀਪ ਕੌਰ , ਲਵਪ੍ਰੀਤ ਕੌਰ, ਹਰਵਿੰਦਰ ਸਿੰਘ, ਸੰਦੀਪ ਸ਼ਰਮਾ, ਨਿਸ਼ਾ ਸਿੰਗਲਾ, ਅੰਕਿਤ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ: ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸ੍ਰੀ ਰਾਕੇਸ਼ ਸ਼ਰਮਾ, ਮੈਡਮ ਨਵਪ੍ਰੀਤ ਸ਼ਰਮਾ ਅਤੇ ਸਮੂਹ ਸਟਾਫ ਮੈਂਬਰ।