Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

May 13, 2026 07:56 PM
Rozana Sehaj times
ਚੰਡੀਗੜ੍ਹ/ਪਟਿਆਲਾ : ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਲ ਹਨ। ਅਹੁਦਾ ਸੰਭਾਲਣ ਉਪਰੰਤ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸ. ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਕਿਉਂਕਿ ਇਹ ਸੂਬੇ ਦੀ ਖੇਤੀਬਾੜੀ ਆਧਾਰਿਤ ਅਰਥਵਿਵਸਥਾ ਲਈ ਬਹੁਤ ਮਹੱਤਵਪੂਰਨ ਵੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੌਜੂਦਾ ਬੁਨਿਆਦੀ ਢਾਂਚੇ ਦੀ ਸਮੀਖਿਆ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਖਾਸ ਤੌਰ ‘ਤੇ ਪਿੰਡਾਂ ਅਤੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਢਾਂਚੇ ਦੇ ਅਪਗ੍ਰੇਡ ਅਤੇ ਰੱਖ-ਰਖਾਅ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਬਿਜਲੀ ਕੱਟਾਂ ਨੂੰ ਘਟਾਇਆ ਜਾ ਸਕੇ ਅਤੇ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਿੱਚ ਵਾਧਾ ਹੋਵੇ। ਉਨ੍ਹਾਂ ਵਿਭਾਗ ਨੂੰ ਜਿੱਥੇ ਵੀ ਲੋੜ ਹੋਵੇ ਟ੍ਰਾਂਸਫਾਰਮਰਾਂ, ਟ੍ਰਾਂਸਮਿਸ਼ਨ ਲਾਈਨਾਂ ਅਤੇ ਹੋਰ ਉਪਕਰਨਾਂ ਦੀ ਸਮੇਂ ਸਿਰ ਤਬਦੀਲੀ ਅਤੇ ਸਮਰੱਥਾ ਵਾਧਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਬਿਜਲੀ ਸਪਲਾਈ ਨਾਲ ਸੰਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਣਾਲੀ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਮੰਗ ਵਾਲੇ ਸੀਜ਼ਨ ਦੌਰਾਨ ਕਿਸੇ ਵੀ ਸਮੱਸਿਆ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਹਰ ਪੱਧਰ ‘ਤੇ ਆਪਸੀ ਤਾਲਮੇਲ ਬਣਾਈ ਰੱਖਿਆ ਜਾਵੇ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਭਰੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਘਰੇਲੂ, ਖੇਤੀਬਾੜੀ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਹਤਰ ਸੇਵਾਵਾਂ ਯਕੀਨੀ ਬਣਾਉਣ ਅਤੇ ਬਿਜਲੀ ਢਾਂਚੇ ਦੇ ਆਧੁਨਿਕੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੀਟਿੰਗ ਦੌਰਾਨ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡਾ. ਇੰਦਰਪਾਲ ਸਿੰਘ, ਡਾਇਰੈਕਟਰ ਫਾਇਨੈਂਸ ਐੱਸ.ਕੇ. ਬੇਰੀ ਅਤੇ ਡਾਇਰੈਕਟਰ ਕਮਰਸ਼ੀਅਲ ਇੰਜੀ. ਹਰਸ਼ਰਨ ਕੌਰ ਤ੍ਰੇਹਨ ਸਮੇਤ ਹੋਰ ਕਈ ਅਧਿਕਾਰੀ ਵੀ ਮੌਜੂਦ ਸਨ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ