Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

May 13, 2026 07:59 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80,000 ਰੁਪਏ ਰਿਸ਼ਵਤ ਮੰਗੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਦਿੱਤੇ ਅਤੇ ਰਿਸ਼ਵਤ ਦੇਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
 

Have something to say? Post your comment

More in Chandigarh

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ