Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

May 13, 2026 08:02 PM
Rozana Sehaj times
ਚੰਡੀਗੜ੍ਹ : ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 113ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 268 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,819 ਹੋ ਗਈ। ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 438ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.9 ਕਿਲੋ ਹੈਰੋਇਨ, 273 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5315 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 438 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63,869 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ