Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Delhi

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ : ਮੁੱਖ ਮੰਤਰੀ

May 13, 2026 08:05 PM
Rozana Sehaj times
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ 'ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ  ਹੈ।
ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ 'ਆਪ' ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ "ਰੰਗਲਾ ਪੰਜਾਬ" ਦੇ ਮੁੱਦੇ 'ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ। ਮੀਡੀਆ ਨਾਲ ਗੱਲਬਾਤ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਟ ਪਰਚਾ ਲੀਕ ਹੋਣ ਦੀ ਘਟਨਾ ਨੇ ਲੱਖਾਂ ਉਮੀਦਵਾਰਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ ਅਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਕੇਂਦਰ ਦੀ ਅਸਫਲਤਾ ਨੂੰ ਜਗ ਜ਼ਾਹਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, "ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਪ੍ਰੀਖਿਆ ਪਾਸ ਕਰਨ ਦੀ ਉਮੀਦ ਵਿੱਚ ਰਾਤਾਂ ਜਾਗ ਕੇ ਲੰਘਾਈਆਂ , ਪਰ ਪੇਪਰ ਲੀਕ ਨੇ ਉਨ੍ਹਾਂ ਦੀਆਂ ਰੀਝਾਂ ਵਲੂੰਧਰ ਦਿੱਤੀਆਂ ਹਨ।" ਮੁੱਖ ਮੰਤਰੀ ਨੇ ਕਿਹਾ, "ਪ੍ਰੀਖਿਆਰਥੀ ਡੂੰਘੇ ਸਦਮੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਭਵਿੱਖੀ ਆਸਾਂ ਨਾਲ ਹੋਈ ਇਸ ਧੋਖਾਧੜੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਪੇਪਰ ਲੀਕ ਕਾਰਨ ਲੱਖਾਂ ਉਮੀਦਾਂ ਟੁੱਟ ਗਈਆਂ ਹਨ। ਕੇਂਦਰ ਨੂੰ ਪ੍ਰੀਖਿਆ ਸੁਤੰਤਰ ਅਤੇ ਨਿਰਪੱਖ ਰੂਪ ਵਿਚ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਸੀ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੀ ਸੀ।"

ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ ਧਮਕਾਉਣ ਦੀ ਰਾਜਨੀਤੀ ਹੋਈ ਸ਼ੁਰੂ

ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਭਾਜਪਾ ਨੇ ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀਆਂ ਚਾਲਾਂ ਦਾ ਸਹਾਰਾ ਲਿਆ। ਉਨ੍ਹਾਂ ਕਿਹਾ ਕਿ "ਤਾਮਿਲਨਾਡੂ ਦੇ ਰਾਜਨੀਤਿਕ ਪਿੜ ਵਿੱਚ ਅਭਿਨੇਤਾ ਵਿਜੇ ਦੀ ਸਫਲਤਾ ਤੋਂ ਬਾਅਦ, ਭਾਜਪਾ ਨੂੰ ਅਹਿਸਾਸ ਹੋਇਆ ਕਿ ਕਲਾਕਾਰਾਂ ਨੂੰ ਵਧੇਰੇ ਜਨਤਕ ਮਾਨਤਾ ਮਿਲਦੀ ਹੈ ਅਤੇ ਇਸ ਲਈ ਉਨ੍ਹਾਂ ਨੇ ਦਿਲਜੀਤ ਦੋਸਾਂਝ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ,"
ਉਨ੍ਹਾਂ  ਕਿਹਾ ਕਿ "ਜਦੋਂ ਤੋਂ ਦਿਲਜੀਤ ਸਿੰਘ ਨੇ ਭਾਜਪਾ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ, ਉਨ੍ਹਾਂ ਵਿਰੁੱਧ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ, ਜੋ ਕਿ ਮੂਲੋਂ ਗਲਤ ਹੈ। ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਕਰਨਾ ਧਮਕੀ ਦੀ ਇਸ ਰਾਜਨੀਤੀ ਨੂੰ ਦਰਸਾਉਂਦਾ ਹੈ,"

ਵਿਕਾਸ ਅਤੇ ਭਲਾਈ ਏਜੰਡਾ 'ਆਪ' ਨੂੰ ਸੱਤਾ ਵਿੱਚ ਵਾਪਸ ਲਿਆਵੇਗਾ

ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਰੰਗਲਾ ਪੰਜਾਬ" ਬਣਾਉਣਾ ਪੰਜਾਬ ਵਿੱਚ 'ਆਪ' ਦਾ ਇੱਕੋ ਇੱਕ ਚੋਣ ਮੁੱਦਾ ਰਹੇਗਾ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ  ਕਿ  "ਪੰਜਾਬ ਦੇ ਵਿਦਿਆਰਥੀ ਨੀਟ, ਜੇ.ਈ.ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਅਤੇ ਲੋਕ 10 ਲੱਖ ਰੁਪਏ ਦਾ ਨਕਦੀ ਰਹਿਤ ਡਾਕਟਰੀ ਇਲਾਜ ਕਰਵਾ ਰਹੇ ਹਨ," ਮੁੱਖ ਮੰਤਰੀ ਨੇ ਜੋਰ ਦਿੰਦਿਆਂ ਕਿਹਾ ਕਿ "ਅਸੀਂ ਵਿਕਾਸ, ਭਲਾਈ ਅਤੇ ਇਮਾਨਦਾਰ ਸ਼ਾਸਨ ਦੇ ਏਜੰਡੇ ਨਾਲ ਲੋਕਾਂ ਕੋਲ ਜਾਵਾਂਗੇ। ਪੰਜਾਬ ਵਿੱਚ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਲੋਕ ਇਨ੍ਹਾਂ ਪਹਿਲਕਦਮੀਆਂ ਦਾ ਦਿਲੋਂ ਸਮਰਥਨ ਕਰ ਰਹੇ ਹਨ। ਅਸੀਂ ਵੱਡੇ ਫਤਵੇ ਨਾਲ ਦੁਬਾਰਾ ਸਰਕਾਰ ਬਣਾਵਾਂਗੇ,"
 
 

Have something to say? Post your comment

 

More in Delhi

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ

ਪਾਠੀ ਸਿੰਘਾਂ ਦੀ ਭਲਾਈ ਲਈ ਦਿੱਲੀ ਗੁਰਦੁਆਰਾ ਕਮੇਟੀ ਵਚਨਬੱਧ: ਹਰਮੀਤ ਸਿੰਘ ਕਾਲਕਾ*

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਤਿਹਾਸਕ ਲਾਇਬ੍ਰੇਰੀ ਦਾ ਨਵੀਨੀਕਰਨ: ਹਰਮੀਤ ਸਿੰਘ ਕਾਲਕਾ

ਡੀਐਸਜੀਐਮਸੀ ਵੱਲੋਂ ਸਿੱਖਿਆ ਸੇਵਾ ਕਾਊਂਟਰ ਸਥਾਪਿਤ: ਹਰਮੀਤ ਸਿੰਘ ਕਾਲਕਾ

ਨੌਜਵਾਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ ਹੋਵੇਗਾ : ਹਰਮੀਤ ਸਿੰਘ ਕਾਲਕਾ

ਜਾਇਦਾਦ ਮਾਮਲੇ ‘ਚ ਸੱਚ ਸਾਹਮਣੇ ਲਿਆਓ ਹਰਮੀਤ ਸਿੰਘ ਕਾਲਕਾ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਸਿੱਧਾ ਚੈਲੈਂਜ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਸਰਨਾ ਦੀ ਵੀਡੀਓ ‘ਚ ਨਿਰਾਸ਼ਾ ਬੇਨਕਾਬ, ਦਿੱਲੀ ਗੁਰਦੁਆਰਾ ਕਮੇਟੀ ਦਾ ਵਿਕਾਸ ਮਾਡਲ ਮਜ਼ਬੂਤ: ਹਰਮੀਤ ਸਿੰਘ ਕਾਲਕਾ*

ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ