Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਚੇਅਰਮੈਨ ਰਣਜੋਧ ਹਡਾਣਾ ਨੇ ਪਿੰਡ ਰਾਏਪੁਰ ਮੰਡਲਾਂ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

May 13, 2026 09:47 PM
Rozana Sehaj times

ਬਹਾਦਰਗੜ੍ਹ /ਸਨੌਰ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਹਲਕਾ ਸਨੌਰ ਦੇ ਪਿੰਡ ਰਾਏਪੁਰ ਮੰਡਲਾਂ ਤੋਂ ਬਜ਼ੁਰਗਾਂ ਦੀ ਇੱਕ ਬੱਸ ਨੂੰ ਹਲਕਾ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਦਾਰ ਰਾਮਇੰਦਰ ਸਿੰਘ ਜਮਨਾ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਹੋਈ ਹੈ। ਇਸ ਮੌਕੇ ਹਰਪ੍ਰੀਤ ਸਿੰਘ ਘੁਮਾਣ ਵਿਸ਼ੇਸ਼ ਰੂਪ ਵਿੱਚ ਮੌਜੂਦ ਸਨ. ਇਸ ਮੌਕੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਉਨ੍ਹਾਂ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣਾ ਹੈ, ਜੋ ਆਰਥਿਕ ਤੰਗੀ ਜਾਂ ਹੋਰ ਕਾਰਨਾਂ ਕਰਕੇ ਯਾਤਰਾ ਕਰਨ ਤੋਂ ਅਸਮਰੱਥ ਸਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬਜ਼ੁਰਗਾਂ ਦਾ ਸੁਪਨਾ ਪੂਰਾ ਕਰਕੇ ਇੱਕ ਬਹੁਤ ਹੀ ਨੇਕ ਕਾਰਜ ਕੀਤਾ ਹੈ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਮਇੰਦਰ ਸਿੰਘ ਜਮਨਾ ਦੀ ਸ਼ਲਾਘਾ ਕਰਦਿਆਂ ਸ. ਹਡਾਣਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਪੱਧਰ 'ਤੇ ਬਜ਼ੁਰਗਾਂ ਨੂੰ ਲਾਮਬੰਦ ਕਰਕੇ ਅਤੇ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਕੀਤੇ ਗਏ ਯਤਨ ਕਾਬਿਲੇ-ਤਾਰੀਫ਼ ਹਨ। ਸ. ਜਮਨਾ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਸਰਕਾਰ ਦੀਆਂ ਹਰ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਇੱਕ ਯੋਗ ਵਿਅਕਤੀ ਤੱਕ ਪਹੁੰਚੇ। ਯਾਤਰਾ 'ਤੇ ਜਾਣ ਵਾਲੇ ਬਜ਼ੁਰਗਾਂ ਅਤੇ ਪਿੰਡ ਰਾਏਪੁਰ ਮੰਡਲਾਂ ਦੇ ਨਿਵਾਸੀਆਂ ਨੇ ਚੇਅਰਮੈਨ ਰਣਜੋਧ ਹਡਾਣਾ ਅਤੇ ਰਾਮਇੰਦਰ ਸਿੰਘ ਜਮਨਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਦੌਰਾਨ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਕੀਤੇ ਗਏ ਮੁਫ਼ਤ ਪ੍ਰਬੰਧ ਬਹੁਤ ਸ਼ਲਾਘਾਯੋਗ ਹਨ। ਪਿੰਡ ਵਾਸੀਆਂ ਨੇ ਦੋਵਾਂ ਆਗੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਵੀ ਕੀਤਾ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ, ਪੰਚ-ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਜਗਤਾਰ ਸਿੰਘ ਸਕੱਤਰ, ਜਸਵੀਰ ਸਿੰਘ, ਗੁਰਮੀਤ ਸਿੰਘ ਬਲਾਕ ਸੰਮਤੀ ਮੈਂਬਰ, ਚਮੇਲਾ ਸਿੰਘ, ਕੁਲਦੀਪ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਮੌਜੂਦ ਸਨ.

 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ