Sunday, October 11, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਭਗਵੰਤ ਮਾਨ ਸਰਕਾਰ ਨੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਡਾ. ਬਲਬੀਰ ਸਿੰਘ

May 13, 2026 09:56 PM
Rozana Sehaj times
ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟ ਸਮੇਂ ਸਿਰ ਪੂਰਾ ਕਰਨੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਵਿਖੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਉਲੀਕਣ ਲਈ ਸਮੂਹ ਕੌਂਸਲਰਾਂ ਨੂੰ ਵਿਸ਼ਵਾਸ ਵਿੱਚ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਸੂਬੇ ਭਰ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਸੜਕ ਨਿਰਮਾਣ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਕੋਲ ਸੀਵਰ ਸਫ਼ਾਈ ਵਾਲੀ ਆਪਣੀ ਇੱਕ ਮਸ਼ੀਨ ਹੈ ਜਦੋਂ ਕਿ ਚਾਰ ਵਾਧੂ ਮਸ਼ੀਨਾਂ ਕਿਰਾਏ 'ਤੇ ਲੈਕੇ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਭਰ ਵਿੱਚ ਗਾਰ ਕੱਢਣ ਦਾ ਕੰਮ ਪੂਰਾ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ 24x7 ਨਹਿਰੀ ਪਾਣੀ ਸਪਲਾਈ, ਪਾਰਕਾਂ, ਸਟਰੀਟ ਲਾਈਟਾਂ, ਸੜਕਾਂ ਅਤੇ ਗਲੀਆਂ ਨਾਲ ਸਬੰਧਤ ਕੰਮਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਜਸਬੀਰ ਗਾਂਧੀ, ਕੌਂਸਲਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ