Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਾਈ.ਐੱਸ ਪਬਲਿਕ ਸਕੂਲ ਨੇ ਸੀਬੀਐਸਈ ਕਲਾਸ 12 ਦੇ ਨਤੀਜਿਆਂ ਵਿੱਚ ਮਾਰੀ ਬਾਜ਼ੀ; 15 ਵਿਦਿਆਰਥੀਆਂ ਨੇ ਹਾਸਲ ਕੀਤੇ 90% ਤੋਂ ਵੱਧ ਅੰਕ

May 13, 2026 10:08 PM
Rozana Sehaj times

ਬਰਨਾਲਾ :  ਭਾਰਤ ਦੇ ਟਾਪ 50 ਸਕੂਲਾਂ ਵਿੱਚ ਸ਼ਾਮਲ ਵਾਈ.ਐੱਸ ਪਬਲਿਕ ਸਕੂਲ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਬੀਐਸਈ ਕਲਾਸ 12 ਬੋਰਡ ਪ੍ਰੀਖਿਆ ਨਤੀਜਾ 2025-26 ਵਿੱਚ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਸਕੂਲ ਦੇ 15 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਭ ਤੋਂ ਉੱਚੇ ਅੰਕ ਨਿਆਤੀ ਅਤੇ ਜੋਹਨਦੀਪ ਨੇ 96.2% ਪ੍ਰਾਪਤ ਕਰਕੇ ਹਾਸਲ ਕੀਤੇ। ਇਸ ਤੋਂ ਬਾਅਦ ਬਵਨੀਤ ਨੇ 95.2% ਅਤੇ ਸਹਿਜਪ੍ਰੀਤ ਨੇ 94.8% ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੀਏ ਫਾਊਂਡੇਸ਼ਨ, ਲਾਅ, ਯੂਪੀਐਸਸੀ, ਜੇਈਈ-ਨੀਟ ਅਤੇ ਅੰਟਰਪ੍ਰਿਨਿਊਰਸ਼ਿਪ ਵਰਗੀਆਂ ਖਾਸ ਸਟ੍ਰੀਮਾਂ ਦੇ ਵਿਦਿਆਰਥੀਆਂ ਨੇ ਵੀ ਉੱਤਮ ਨਤੀਜੇ ਦਰਜ ਕਰਵਾਏ। ਨਤੀਜੇ ਆਉਣ ਤੋਂ ਬਾਅਦ ਸਕੂਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਇਕ-ਦੂਜੇ ਨੂੰ ਵਧਾਈ ਦੇ ਕੇ ਇਸ ਸਫਲਤਾ ਦਾ ਜਸ਼ਨ ਮਨਾਇਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਲਗਾਤਾਰ ਰਹਿਨੁਮਾਈ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਵਾਈਐਸ ਪਬਲਿਕ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਡਾਇਰੈਕਟਰ ਸ੍ਰੀ ਵਰੁਣ ਭਾਰਤੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਦਾ ਮਕਸਦ ਗੁਣਵੱਤਾ ਭਰੀ ਸਿੱਖਿਆ ਅਤੇ ਨੈਤਿਕ ਮੁੱਲਾਂ ਰਾਹੀਂ ਭਵਿੱਖ ਦੇ ਆਗੂ ਤਿਆਰ ਕਰਨਾ ਹੈ। ਚੇਅਰਮੈਨ ਸ੍ਰੀ ਦਰਸ਼ਨ ਕੁਮਾਰ ਨੇ ਵੀ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਤੀਜੇ ਸਕੂਲ ਦੀ ਮਜ਼ਬੂਤ ਅਕਾਦਮਿਕ ਸੋਚ ਅਤੇ ਪ੍ਰਗਤੀਸ਼ੀਲ ਸਿੱਖਿਆ ਪ੍ਰਣਾਲੀ ਦਾ ਪ੍ਰਮਾਣ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵੀ ਮਿਹਨਤ ਕਰਕੇ ਨਵੇਂ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ