Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

May 13, 2026 10:11 PM
Rozana Sehaj times

ਬਰਨਾਲਾ :  ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਸਲਾਨਾ ਪ੍ਰੀਖਿਆ ਨਤੀਜਿਆਂ ਵਿੱਚ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਮਹਿਕਦੀਪ ਕੌਰ ਨੇ ਕਮਰਸ ਵਿਭਾਗ ਵਿੱਚ  97.8 ਪ੍ਰਤੀਸ਼ਤ ਅੰਕ ਹਾਸਿਲ ਕਰਕੇ  ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ।  ਸਕੂਲ ਦੇ ਸਾਰੇ ਵਿਭਾਗਾਂ (ਮੈਡੀਕਲ, ਨਾਨ ਮੈਡੀਕਲ, ਸਾਇੰਸ, ਕਾਮਰਸ ਅਤੇ ਆਰਟਸ) ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਕਾਰਨ ਸਕੂਲ ਕੈਂਪਸ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਸਕੂਲ ਪ੍ਰਬੰਧਕਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਵੱਖ-ਵੱਖ ਸਟ੍ਰੀਮਜ਼ ਵਿੱਚੋਂ ਬੱਚਿਆਂ ਨੇ ਇਤਿਹਾਸਕ ਅੰਕ ਹਾਸਿਲ ਕੀਤੇ ਹਨ। ਕਮਰਸ ਵਿਭਾਗ ਦੇ ਮਹਿਕਦੀਪ ਕੌਰ  ਨੇ 97.8 ਪ੍ਰਤੀਸ਼ਤ ਜੈਸਮੀਨ ਕੌਰ ਬਾਜਵਾ ਨੇ 96.2 ਪ੍ਰਤੀਸ਼ਤ ਅੰਕ , ਇਮਾਨਤਪ੍ਰੀਤ ਕੌਰ ਅਤੇ ਬਸਨਵੀਰ ਕੌਰ ਨੇ 89.8 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਲਗਾਤਾਰ ਪਹਿਲੀ ਦੂਜੀ ਅਤੇ ਤੀਜੀ ਪੁਜੀਸ਼ਨ ਹਾਸਿਲ ਕੀਤੀ। ਸਾਇੰਸ ਵਿਭਾਗ ਵਿੱਚੋਂ ਲਵਲੀਨ ਕੌਰ 91.8, ਹਰਮਨ ਅਤੇ ਪ੍ਰਨੀਤ ਕੌਰ ਨੇ 89.2 ਪ੍ਰਤੀਸ਼ਤ ਅੰਕ ਅਤੇ ਦਿਸ਼ੂ ਨੇ 88.8 ਪ੍ਰਤੀਸ਼ਤ ਅੰਕ ਹਾਸਿਲ ਹਾਸਿਲ ਕੀਤੇ। ਆਰਟਸ ਦੇ ਵਿਦਿਆਰਥੀਆਂ ਵਿੱਚੋਂ ਮੰਨਤ ਨੇ 92.2 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲੀ , ਆਰਿਆ ਗੌਤਮ ਨੇ 89.4 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਜੀ, ਅਤੇ ਖੁਸ਼ਬੂ ਨੇ 88.6 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਜੀ ਪੁਜੀਸ਼ਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਇਆ। ਇਸ ਬੇਮਿਸਾਲ ਸਫ਼ਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਮੈਨੇਜਮੈਂਟ ਦੇ ਐੱਮ.ਡੀ. ਰਣਪ੍ਰੀਤ ਸਿੰਘ ਰਾਏ ਅਤੇ ਸਕੂਲ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਨੇ ਸਾਂਝੇ ਤੌਰ 'ਤੇ ਸਾਰੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਬੱਚਿਆਂ ਦੀ ਦਿਨ-ਰਾਤ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਸਕਿਆ ਹੈ। ਮਾਪਿਆਂ ਨੇ ਸਕੂਲ ਦੇ ਵਧੀਆ ਬੁਨਿਆਦੀ ਢਾਂਚੇ, ਅਨੁਸ਼ਾਸਨ ਅਤੇ ਪੜ੍ਹਾਈ ਦੇ ਉੱਚ ਪੱਧਰ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਸਕੂਲ ਪ੍ਰਬੰਧਕਾਂ ਨੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਗੁਣਾਤਮਕ ਸਿੱਖਿਆ ਅਤੇ ਹਰ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

 
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ